
ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਵੱਧ ਰਹੇ ਹਨ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਨਿੱਜੀ ਚੈਨਲ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ। ਇਹ ਮਿਹਨਤੀ ਤੇ ਦੇਸ਼ ਭਗਤ ਲੋਕ ਹਨ। ਰਾਜਪਾਲ ਬਣਨ ਤੋਂ ਪਹਿਲਾਂ ਵੀ ਮੈਂ ਪੰਜਾਬ ਵਿਚ ਅਕਸਰ ਆਉਂਦਾ ਰਹਿੰਦਾ ਸੀ। ਮੈਂ ਪੰਜਾਬ ਦੇ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹਾਂ ਪਰ ਮੌਜੂਦਾ ਸਰਕਾਰ ਨੂੰ ਇਸ ਲਈ ਸੁਖਾਵਾਂ ਤੇ ਵਿਸ਼ਵਾਸ ਵਾਲਾ ਮਾਹੌਲ ਬਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਰਾਜਸਥਾਨ ਦੇ ਡਿਡਵਾਨਾ 'ਚ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ
ਉਨ੍ਹਾਂ ਕਿਹਾ ਕਿ ਪੰਜਾਬ ਇਕ ਵੱਡੇ ਸੰਵਿਧਾਨਕ ਸੰਕਟ ਵੱਲ ਵਧ ਰਿਹਾ ਹੈ, ਕਿਉਂਕਿ ਸੂਬਾ ਸਰਕਾਰ ਸੰਵਿਧਾਨ ਦੀ ਪ੍ਰਵਾਹ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੂੰ ਸੰਵਿਧਾਨ ਤੇ ਕਾਨੂੰਨ ਅਨੁਸਾਰ ਨਾ ਚਲਾਉਣਾ ਸੰਵਿਧਾਨ ਦਾ ਅਪਮਾਨ ਹੈ। ਉਨ੍ਹਾਂ ਕਿਹਾ ਸੂਬੇ ਦਾ ਲਗਾਤਾਰ ਆਰਥਿਕ ਸੰਕਟ ਵੱਲ ਵਧਣਾ ਵੀ ਚਿੰਤਾ ਦਾ ਵਿਸ਼ਾ ਹੈ ਅਤੇ ਮੈਨੂੰ ਪਟਵਾਰੀਆਂ ਤੇ ਆਂਗਣਵਾੜੀਆਂ ਸਮੇਤ ਕਈ ਵਿਭਾਗਾਂ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ 6 ਤੋਂ 8 ਮਹੀਨੇ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਘਟਣ ਦਾ ਬਜਾਏ ਵੱਧ ਰਹੇ ਹਨ।
ਇਹ ਵੀ ਪੜ੍ਹੋ: ਦੁਬਈ 'ਚ 49 ਸਾਲਾ ਦੀਪਤੀ ਰਿਸ਼ੀ ਨੇ ਜਿੱਤਿਆ ਮਿਸਿਜ਼ ਇੰਡੀਆ ਦਾ ਖ਼ਿਤਾਬ