ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਪੱਥਰਾਂ ਨਾਲ ਛੇੜਛਾੜ ਨੂੰ ਲੈ ਕੇ ਸੁਨੀਲ ਜਾਖੜ ਦਾ ਬਿਆਨ
Published : Aug 13, 2023, 8:01 pm IST
Updated : Aug 13, 2023, 8:01 pm IST
SHARE ARTICLE
File Photo
File Photo

ਆਪ ਸਰਕਾਰ ਨੇ ਇੰਨ੍ਹਾਂ ਪੱਥਰਾਂ ਤੇ ਲਿਖੀ ਇਬਾਰਤ ਨੂੰ ਮਿਟਾ ਕੇ ਉਸਤੇ ਆਪਣੇ ਸਟੀਕਰ ਲਗਾਉਣ ਦੀ ਕੋਝੀ ਹਰਕਤ ਕੀਤੀ ਹੈ।

ਚੰਡੀਗੜ੍ਹ - ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਕੇਂਦਰ ਸਰਕਾਰ ਵਲੋਂ ਦੇਸ਼ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲਿਆਂ ਦੇ ਪਿੰਡਾਂ ਵਿਚ ਮਹਾਨ ਸ਼ਹੀਦਾਂ ਦੇ ਸਨਮਾਨ ਵਿਚ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਸੁਨੀਲ ਜਾਖੜ ਨੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਤੋਂ ਅਗਲੀਆਂ ਪੀੜ੍ਹੀਆਂ ਸੇਧ ਲੈ ਸਕਣ ਇਸ ਲਈ ਦੇਸ਼ ਲਈ ਆਪਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਭਾਰਤ ਸਰਕਾਰ ਵੱਲੋਂ ਪਿੰਡਾਂ ਵਿਚ ਯਾਦਗਾਰੀ ਪੱਥਰ ਲਗਾਏ ਜਾਣ ਲਈ ਭੇਜੇ ਗਏ ਸਨ ਪਰ ਹਰ ਵਾਰ ਦੀ ਤਰਾਂ ਨੀਂਵੇਂ ਪੱਧਰ ਦੀ ਰਾਜਨੀਤੀ ਕਰਨ ਦੀ ਆਦੀ ਹੋਈ ਆਪ ਸਰਕਾਰ ਨੇ ਇੰਨ੍ਹਾਂ ਪੱਥਰਾਂ ਤੇ ਲਿਖੀ ਇਬਾਰਤ ਨੂੰ ਮਿਟਾ ਕੇ ਉਸਤੇ ਆਪਣੇ ਸਟੀਕਰ ਲਗਾਉਣ ਦੀ ਕੋਝੀ ਹਰਕਤ ਕੀਤੀ ਹੈ। 

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਤੋਂ ਬਾਹਰ ਵੀ ਸੂਬੇ ਦੇ ਕਰੋੜਾਂ ਰੁਪਏ ਖਰਚ ਕੇ ਅਤੇ ਪੰਜਾਬ ਵਿਚ ਹਰ ਕੰਧ ਤੇ ਅਤੇ ਹਰੇਕ ਪ੍ਰੋਜੈਕਟ ਤੇ ਆਪਣੀਆਂ ਤਸਵੀਰਾਂ ਲਗਵਾ ਕੇ ਵੀ ਸੰਤੁਸ਼ਟ ਨਹੀਂ ਹੋਏ ਤਾਂ ਹੁਣ ਉਹ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਪੱਥਰਾਂ ਤੇ ਵੀ ਸਿਆਸਤ ਕਰਨ ਲੱਗੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਆਈ ਰਕਮ ਦਾ ਖਰਚ ਵੀ ਆਪਣੀ ਬ੍ਰਾਂਡਿੰਗ ਕਰਨ ਲਈ ਖਰਚ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਸੀ ਪਰ ਹੁਣ ਤਾਂ ਇਹ ਸਰਕਾਰ ਸ਼ਹੀਦਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਤੇ ਉਤਰ ਆਈ ਹੈ।

ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਇਆ ਕਿ ਉਹ ਨਿੱਤ ਦਿਨ ਸ਼ਹੀਦਾਂ ਦੇ ਨਾਂਅ ਤੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹਿੰਦੇ ਹਨ, ਚੰਗਾ ਹੁੰਦਾ ਜੇਕਰ ਉਹ ਸ਼ਹੀਦਾਂ ਦੀ ਸੋਚ ਦਾ ਕੁਝ ਹਿੱਸਾ ਆਪਣੇ ਕੰਮ ਕਾਰ ਅਤੇ ਆਪਣੀ ਸੋਚ ਵਿਚ ਵੀ ਸ਼ਾਮਿਲ ਕਰਦੇ। ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਤਰਾਂ ਕਰਕੇ ਪੰਜਾਬ ਦੀ ਆਪ ਸਰਕਾਰ ਨੇ ਆਪਣੀ ਨਿੱਕੀ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ।

ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਵੇਂ ਪੱਧਰ ਦੀਆਂ ਹਰਕਤਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਤੁਰੰਤ ਯਾਦਗਾਰੀ ਪੱਥਰਾਂ ਨਾਲ ਕੀਤੀ ਜਾ ਰਹੀ ਛੇੜਛਾੜ ਬੰਦ ਕਰਨ ਦੇ ਹੁਕਮ ਦੇਣ ਨਹੀਂ ਤਾਂ ਇਸ ਛੇੜਛਾੜ ਰਾਹੀਂ ਲਗਾਏ ਜਾ ਰਹੇ ਸਟੀਕਰ ਅਸਲ ਵਿਚ ਉਨ੍ਹਾਂ ਦੇ ਸਿਆਸੀ ਕੈਰੀਅਰ ਤੇ ਹੀ ਦਾਗ ਬਣਕੇ ਚਮਕਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement