Chandigarh News : ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ 'ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ' ਪ੍ਰੋਗਰਾਮ

By : BALJINDERK

Published : Aug 13, 2024, 6:43 pm IST
Updated : Aug 13, 2024, 6:43 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Chandigarh News : ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕਰ ਪ੍ਰੋਗਰਾਮ ਬਾਰੇ ਕੀਤੀ ਵਿਸਥਾਰ ਚਰਚਾ

Chandigarh News : ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੇ ਦਿਨਾਂ 'ਚ 'ਤੁਹਾਡਾ ਐਮਐਲਏ ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।  ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ।  ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ ਵਿਧਾਇਕ ਨਾਲ ਵੀ ਵਿਚਾਰ ਵਟਾਂਦਰਾ ਕੀਤਾ।

ਇਹ ਵੀ ਪੜੋ:Canada News : 8 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਡੁੱਬਣ ਕਾਰਨ ਹੋਈ ਮੌਤ 

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ।  ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਲੋਕਾਂ ਵਿੱਚ ਜਾ ਕੇ ਹੀ ਜਾਣੀਆਂ ਅਤੇ ਸਮਝਿਆਂਂ ਜਾ ਸਕਦੀਆਂ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸਾਡੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵਿਚਕਾਰ ਜਾਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜੋ:Kolkata High Court : ਕੋਲਕਾਤਾ ਰੇਪ-ਕਤਲ ਮਾਮਲੇ 'ਚ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਲਗਾਈ ਫਟਕਾਰ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਸਰਕਾਰ  ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਚਲਾ ਰੀ ਹੈ, ਜਿਸ 'ਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ 'ਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ 'ਤੇ ਹੁਣ ਵਿਧਾਇਕ ਵੀ  ਲੋਕਾਂ ਦੇ ਦਰਵਾਜ਼ੇ 'ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

ਇਹ ਵੀ ਪੜੋ:Film Subedar Joginder Singh : ਕੇਬਲਵਨ ਇਸ ਆਜ਼ਾਦੀ ਦਿਵਸ 'ਤੇ ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਕਰ ਰਿਹਾ ਹੈ ਰਿਲੀਜ਼

ਰਾਜਪੁਰਾ-ਚੰਡੀਗੜ੍ਹ ਰੇਲ ਕਨੈਕਟੀਵਿਟੀ 'ਤੇ ਮੀਤ ਹੇਅਰ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਦਾ ਜਵਾਬ ਸਵਾਲ ਖੜੇ ਕਰਦਾ ਹੈ। ਬਿੱਟੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜ਼ਮੀਨ ਨਹੀਂ ਦੇ ਰਹੀ, ਜਿਸ ਕਾਰਨ ਰੇਲਵੇ ਪ੍ਰਾਜੈਕਟ ਨੂੰ ਰੋਕਣਾ ਪਿਆ। ਉਨਾਂ ਨੂੰ ਮੁਫਤ ਜ਼ਮੀਨ ਚਾਹੀਦੀ ਹੈ, ਜਦੋਂ ਕਿ ਉਸ ਇਲਾਕੇ ਦੀ ਜ਼ਮੀਨ ਬਹੁਤ ਮਹਿੰਗੀ ਹੈ।  ਉਨਾਂ ਦਾ ਪ੍ਰਸਤਾਵ ਉਨਾਂ ਦੇ ਇਰਾਦਿਆਂ 'ਤੇ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜੋ:Raikot News : 3 ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਏ ਨੌਜਵਾਨ ਦੀ ਪਿੰਡ ਪਰਤੀ ਮ੍ਰਿਤਕ ਦੇਹ 

 ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਸਾਰੇ ਕੰਮਾਂ ਬਾਰੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਿਆ ਅਤੇ ਭਵਿੱਖ ਲਈ ਦਿਸ਼ਾ-ਨਿਰਦੇਸ਼ ਦਿੱਤੇ।  ਸਾਰੀਆਂ ਸਿਆਸੀ ਪਾਰਟੀਆਂ ਅਤੇ ਸਰਕਾਰਾਂ ਸਮੇਂ-ਸਮੇਂ 'ਤੇ ਅਜਿਹਾ ਕਰਦੀਆਂ ਹਨ। 

ਇਹ ਵੀ ਪੜੋ:Hoshiarpur News : ਜੇਜੋਂ ਹਾਦਸੇ ’ਚ ਮ੍ਰਿਤਕਾਂ ਦੇ ਪਰਵਾਰਾਂ ਲਈ 4-4 ਲੱਖ ਰੁਪਏ ਦੀ ਰਾਹਤ ਰਕਮ ਦਾ ਐਲਾਨ  

ਕੇਂਦਰ ਸਰਕਾਰ ਨਾਲ ਸਬੰਧਾਂ ਬਾਰੇ ਕੰਗ ਨੇ ਕਿਹਾ ਕਿ ਕੇਂਦਰ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣਾ ਚਾਹੀਦਾ ਹੈ ਅਤੇ ਬਦਲੇ ਦੀ ਭਾਵਨਾ ਖਤਮ ਕਰਨੀ ਚਾਹੀਦੀ ਹੈ, ਤਾਂ ਹੀ ਸਾਰੇ ਵਿਕਾਸ ਕਾਰਜ ਅਤੇ ਪ੍ਰਾਜੈਕਟ ਸਫਲਤਾਪੂਰਵਕ ਨੇਪਰੇ ਚੜ੍ਹ ਸਕਦੇ ਹਨ।  ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਕੰਗ ਨੇ ਕਿਹਾ ਕਿ ਮਾਨ ਸਰਕਾਰ ਇਸ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।  ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਪਹਿਲਾਂ ਨਾਲੋਂ ਕਾਫੀ ਬਿਹਤਰ ਹੋ ਗਈ ਹੈ।

(For more news apart from Aam Aadmi Party will soon start 'Your MLA. By you' program News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement