Punjab News : NHAI ਮਾਮਲੇ ‘ਚ ਨਿਤਿਨ ਗਡਕਰੀ ਦੀ ਚਿੱਠੀ ਦਾ CM ਭਗਵੰਤ ਮਾਨ ਨੇ ਦਿੱਤਾ ਜਵਾਬ
Published : Aug 13, 2024, 10:44 pm IST
Updated : Aug 13, 2024, 10:44 pm IST
SHARE ARTICLE
CM Bhagwant Mann
CM Bhagwant Mann

''ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ ਹੈ, ਪੰਜਾਬ ਵਿੱਚ ਜ਼ਮੀਨ ਕਿਸਾਨਾਂ ਦੀ ਮਾਂ ਦੇ ਬਰਾਬਰ ਹੈ''

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨੀਤੀਨ ਗਡਕਰੀ ਨੂੰ ਚਿੱਠੀ ਲਿਖ ਕੇ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦੇਸ਼ ਅਤੇ ਰਾਜ ਦੋਵਾਂ ਲਈ NHAI ਪ੍ਰੋਜੈਕਟਾਂ ਦੀ ਮਹੱਤਤਾ ਨੂੰ ਪੂਰੀ ਤਰ੍ਹਾਂ ਸਮਝਦੇ ਹਾਂ ਅਤੇ ਅਸੀਂ ਇਹਨਾਂ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹਾਂ। 

ਸੂਬਾ ਸਰਕਾਰ ਭੂਮੀ ਐਕਵਾਇਰ ਅਤੇ ਹੋਰ ਸਬੰਧਤ ਮਾਮਲਿਆਂ ‘ਚ NHAI ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਇਹੀ ਕਾਰਨ ਹੈ ਕਿ ਕੁਝ ਅਪਵਾਦਾਂ ਨੂੰ ਛੱਡ ਕੇ ਸੂਬੇ ਵਿੱਚ NHAI ਦੇ ਜ਼ਿਆਦਾਤਰ ਪ੍ਰੋਜੈਕਟ ਟ੍ਰੈਕ ‘ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐਚ.ਐਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਦਰਸਾਏ ਦੋਵਾਂ ਮਾਮਲਿਆਂ ਵਿੱਚ ਸਥਾਨਕ ਪੁਲਿਸ ਨੇ ਤੁਰੰਤ ਕਾਨੂੰਨ ਦੇ ਸੰਬੰਧਿਤ ਉਪਬੰਧਾਂ ਦੇ ਤਹਿਤ ਐਫਆਈਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਮਾਮਲਿਆਂ ‘ਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਹਾਲਾਂਕਿ, ਜਾਂਚ ‘ਚ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ NHAI ਠੇਕੇਦਾਰ ਦੁਆਰਾ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਦੂਜੀ ਘਟਨਾ ਠੇਕੇਦਾਰ ਦੁਆਰਾ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਏ ਦਾ ਭੁਗਤਾਨ ਨਾ ਕਰਨ ਸੀ। ਇਸ ਤਰ੍ਹਾਂ ਦੋਵੇਂ ਮਾਮਲੇ ਠੇਕੇਦਾਰ ਦੇ ਕਾਰਨਾਂ ਕਰਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਜ਼ਮੀਨ ਕਿਸਾਨਾਂ ਦੀ ਮਾਂ ਸਮਾਨ ਹੈ ਅਤੇ ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ ਹੈ। ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦੇ ਸਹੀ ਭਾਅ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਅਫ਼ਸਰ NHAI ਦੇ ਪ੍ਰੋਜੈਕਟ ਪੂਰੇ ਕਰਵਾਉਣ ਲਈ ਕਿਸਾਨਾਂ ਨਾਲ ਬੈਠਕ ਕਰ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement