ਸੜਕੀ ਪ੍ਰੋਜੈਕਟਾਂ ਵਿੱਚ ਕਿਸਾਨਾਂ ਨੂੰ ਜ਼ਮੀਨ ਦੇ ਵਾਜਬ ਰੇਟ ਨਾ ਮਿਲਣਾ ਹੀ ਅਸਲ ਮੁੱਦਾ, ਕੇਂਦਰੀ ਹਕੂਮਤ ਦਾ ਪੈਂਤੜਾ ਗੁਮਰਾਹਕੁੰਨ: ਉਗਰਾਹਾਂ
Published : Aug 13, 2024, 12:13 pm IST
Updated : Aug 13, 2024, 12:13 pm IST
SHARE ARTICLE
Farmers not getting reasonable rate of land in road projects is the real issue, central government's approach is misleading: Ugrahan
Farmers not getting reasonable rate of land in road projects is the real issue, central government's approach is misleading: Ugrahan

Farmers News: ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਾਰੇ ਵਾਜ਼ਿਬ ਸਰੋਕਾਰਾਂ ਨੂੰ ਸੰਬੋਧਿਤ ਹੋਣਾ ਚਾਹੀਦਾ ਹੈ

 

Farmer News: ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰੋਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਪੇਸ਼ਕਾਰੀ ਨੂੰ ਰੱਦ ਕਰਦਿਆਂ ਭਾਕਿਯੂ (ਏਕਤਾ-ਉਗਰਾਹਾਂ) ਨੇ ਇਸ ਨੂੰ ਕਿਸਾਨਾਂ ਤੋਂ ਜ਼ਮੀਨ ਐਕਵਾਇਰ ਕਰਨ ਦੀ ਹਕੂਮਤੀ ਨੀਤੀ ਦੀ ਸਮੱਸਿਆ ਕਰਾਰ ਦਿੱਤਾ ਹੈ।

ਜਥੇਬੰਦੀ ਨੇ ਕਿਹਾ ਹੈ ਕਿ ਅਸਲ ਸਮੱਸਿਆ ਇਹ ਹੈ ਕਿ ਇਹਨਾਂ ਸੜਕੀ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੀ ਕਿਸਾਨਾਂ ਨੂੰ ਮਾਰਕੀਟ ਰੇਟ 'ਤੇ ਕੀਮਤ ਨਾ ਦਿੱਤੇ ਜਾਣ ਕਾਰਨ ਕਿਸਾਨ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਦਾ ਵਿਰੋਧ ਕਰ ਰਹੇ ਹਨ ਅਤੇ ਹਮੇਸ਼ਾ ਵਾਂਗ ਸਰਕਾਰ ਆਪਣੀ ਮਨਚਾਹੀ ਵਿਉਂਤ ਜਬਰੀ ਠੋਸਣ ਵਾਸਤੇ ਇਸ ਨੂੰ ਵਿਕਾਸ ਵਿੱਚ ਅੜਿਕਾ ਬਣਾ ਕੇ ਪੇਸ਼ ਕਰ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ ਪਿਛਲੇ ਢਹਾਕਿਆਂ ਦੌਰਾਨ ਜਦੋਂ ਟਰਾਈਡੈਂਟ ਕੰਪਨੀ ਵੱਲੋਂ ਅਤੇ ਫਿਰ ਇੰਡੀਆ ਬੁਲਜ਼ ਨਾਂ ਦੀ ਕੰਪਨੀ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਸਨ ਤਾਂ ਉਦੋਂ ਵੀ ਪੰਜਾਬ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੋਧ ਨੂੰ ਵਿਕਾਸ ਵਿੱਚ ਅੜਿੱਕੇ ਵਜੋਂ ਪੇਸ਼ ਕੀਤਾ ਗਿਆ ਸੀ। 

ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਨ੍ਹਾਂ ਸੜਕੀ ਪ੍ਰੋਜੈਕਟਾਂ ਦੌਰਾਨ ਪੰਜਾਬ ਅੰਦਰ ਬਹੁਤ ਸਾਰੇ ਥਾਵਾਂ 'ਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਰਕੀਟ ਰੇਟ ਤੋਂ ਬਹੁਤ ਘੱਟ ਕੀਮਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਥਾਂ ਥਾਂ 'ਤੇ ਕਿਸਾਨ ਲੰਮੇ ਸਮੇਂ ਤੋਂ ਜ਼ਮੀਨਾਂ ਜਬਰੀ ਐਕਵਾਇਰ ਕੀਤੇ ਜਾਣ ਖਿਲਾਫ ਡਟੇ ਹੋਏ ਹਨ। ਕਿਸਾਨਾਂ ਨੂੰ ਬਣਦੀ ਕੀਮਤ ਦੇ ਕੇ ਮਸਲਾ ਹੱਲ ਕਰਨ ਦੀ ਥਾਂ ਮੋਦੀ ਸਰਕਾਰ ਇਸ ਨੂੰ ਪੰਜਾਬ ਸਰਕਾਰ ਨਾਲ ਆਪਣੀ ਸ਼ਰੀਕੇਬਾਜੀ ਵਾਲੀ ਸਿਆਸੀ ਖੇਡ ਲਈ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਨਾਲ ਹੀ ਕਿਸਾਨਾਂ ਦੀ ਵਾਜਬ ਮੰਗ ਨੂੰ ਅਮਨ ਕਾਨੂੰਨ ਦੀ ਸਮੱਸਿਆ ਦੱਸ ਕੇ ਕਿਸਾਨਾਂ ਤੋਂ ਜਬਰੀ ਜ਼ਮੀਨਾਂ ਅਕਵਾਇਰ ਕਰਨ ਦੇ ਮਨਸੂਬੇ ਪਾਲ ਰਹੀ ਹੈ।

ਉਹਨਾਂ ਕਿਹਾ ਕਿ ਉਂਜ ਵੀ ਜਿਨ੍ਹਾਂ ਸੜਕੀ ਪ੍ਰੋਜੈਕਟਾਂ ਨੂੰ ਵਿਕਾਸ ਪ੍ਰੋਜੈਕਟਾਂ ਵਜੋਂ ਉਭਾਰਿਆ ਜਾ ਰਿਹਾ ਹੈ ਅਸਲ ਵਿੱਚ ਇਹ ਸਭ ਬਹੁ-ਕੌਮੀ ਕਾਰਪੋਰੇਟ ਕੰਪਨੀਆਂ ਦੀ ਮਾਰਕੀਟ ਦੇ ਪਸਾਰੇ ਲਈ ਕੀਤਾ ਜਾ ਰਿਹਾ ਹੈ। ਇਸ ਖਾਤਰ ਸਾਮਰਾਜੀਆਂ ਦੀ ਸੰਸਾਰ ਬੈਂਕ ਤੋਂ ਕਰਜ਼ੇ ਲਏ ਜਾ ਰਹੇ ਹਨ ਜਿਨਾਂ ਦਾ ਵਿਆਜ ਲੋਕਾਂ ਦੀਆਂ ਕਿਰਤ ਕਮਾਈਆਂ 'ਤੇ ਭਾਰੀ ਟੈਕਸ ਲਾ ਕੇ ਤਾਰਿਆ ਜਾਣਾ ਹੈ।

ਲੋਕਾਂ ਤੋਂ ਇਹਨਾਂ ਸੜਕਾਂ ਦੇ ਸਫਰ ਲਈ ਭਾਰੀ ਟੌਲ ਟੈਕਸ ਵਸੂਲੇ ਜਾਣੇ ਹਨ ਅਤੇ ਇਹਨਾਂ ਸੜਕੀ ਰਸਤਿਆਂ ਰਾਹੀਂ ਕਾਰਪੋਰੇਟ ਜਗਤ ਨੇ ਪੰਜਾਬ ਦੀ ਆਰਥਿਕਤਾ 'ਤੇ ਆਪਣੀ ਜਕੜ ਹੋਰ ਮਜ਼ਬੂਤ ਕਰਨੀ ਹੈ। ਇਹ ਉਹੀ ਵਿਕਾਸ ਮਾਡਲ ਹੈ ਜਿਸ ਦੀ ਕੀਮਤ ਪਹਿਲਾਂ ਹੀ ਕਿਰਤ ਕਮਾਈਆਂ ਲੁਟਾ ਕੇ ਅਤੇ ਵਾਤਾਵਰਨ ਨੂੰ ਤਬਾਹ ਕਰਾ ਕੇ ਪੰਜਾਬ ਦੇ ਲੋਕ ਤਾਰਦੇ ਆ ਰਹੇ ਹਨ। ਅਜਿਹੀਆਂ ਸੜਕਾਂ ਪੰਜਾਬ ਦੇ ਲੋਕਾਂ ਦੀ ਕਦੀ ਵੀ ਮੰਗ ਨਹੀਂ ਸੀ, ਇਹ ਤਾਂ ਪੰਜਾਬ ਦੇ ਲੋਕਾਂ 'ਤੇ ਠੋਸੀਆਂ ਜਾ ਰਹੀਆਂ ਹਨ। ਜਦਕਿ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਐਮਐਸਪੀ 'ਤੇ ਗਰੰਟੀ ਕਾਨੂੰਨ ਦੀ ਮੰਗ ਨੂੰ ਮੰਨਣ ਤੋਂ ਇਨਕਾਰ ਕੀਤਾ ਹੋਇਆ ਹੈ।

ਉਨ੍ਹਾਂ ਦੇ ਲਈ ਬਜਟ ਨਾ ਹੋਣ ਦੇ ਬਹਾਨੇ ਘੜੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਇੱਕ ਪਾਸੇ ਟੈਕਸ ਛੋਟਾਂ ਰਾਹੀਂ ਕਾਰਪੋਰੇਟਾਂ ਦੀ ਝੋਲੀ ਚ ਵੱਡੀਆਂ ਰਕਮਾਂ ਪਾ ਰਹੀ ਹੈ ਜਦਕਿ ਦੂਜੇ ਪਾਸੇ ਕਿਸਾਨਾਂ ਨੂੰ ਊਪਜਾਊ ਜ਼ਮੀਨਾਂ ਦੀ ਨਿਗੂਣੀ ਕੀਮਤ ਦੇਣ ਤੋਂ ਵੀ ਟਾਲਾ ਵੱਟ ਰਹੀ ਹੈ। ਉਨਾਂ ਕਿਹਾ ਕਿ ਨਾ ਸਿਰਫ ਆਪਣੀ ਜ਼ਮੀਨ ਦੀ ਕੀਮਤ ਮਾਰਕੀਟ ਰੇਟ ਅਨੁਸਾਰ ਹਾਸਲ ਕਰਨਾ ਕਿਸਾਨਾਂ ਦਾ ਮੁੱਢਲਾ ਹੱਕ ਹੈ ਜਦ ਕਿ ਜ਼ਮੀਨ ਵੇਚਣ ਜਾਂ ਨਾ ਵੇਚਣ ਲਈ ਵੀ ਕਿਸਾਨਾਂ ਦੀ ਜਮਹੂਰੀ ਸਹਿਮਤੀ ਲਾਜ਼ਮੀ ਹੈ। 

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਾਰੇ ਵਾਜ਼ਿਬ ਸਰੋਕਾਰਾਂ ਨੂੰ ਸੰਬੋਧਿਤ ਹੋਣਾ ਚਾਹੀਦਾ ਹੈ, ਉਹਨਾਂ ਦੀ ਜਮਹੂਰੀ ਰਜ਼ਾ ਹਾਸਲ ਕਰਨੀ ਚਾਹੀਦੀ ਹੈ ਤੇ ਅਤੇ ਉਹਨਾਂ ਨੂੰ ਬਣਦੇ ਮਾਰਕੀਟ ਰੇਟ ਅਨੁਸਾਰ ਅਦਾਇਗੀ ਕੀਤੀ ਜਾਣੀ ਚਾਹੀਦੀ ਹੈ। ਅਜਿਹਾ ਕਰੇ ਤੋ ਬਿਨਾਂ ਜਿੱਥੇ ਵੀ ਕਿਤੇ ਕਿਸਾਨਾਂ ਤੋਂ ਜਬਰੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ, ਜਥੇਬੰਦੀ ਉਥੇ ਹਰ ਤਰ੍ਹਾਂ ਦੀ ਧੱਕੇਸ਼ਾਹੀ ਦਾ ਵਿਰੋਧ ਕਰੇਗੀ।

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement