Ludhiana News : ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦੇਣ ਦਾ ਐਲਾਨ

By : BALJINDERK

Published : Aug 13, 2024, 8:31 pm IST
Updated : Aug 13, 2024, 8:31 pm IST
SHARE ARTICLE
file photo
file photo

Ludhiana News : ਧਰਨਿਆਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਤੇ ਲਗਾਈਆਂ ਡਿਊਟੀਆਂ

Ludhiana News : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਸਪੀਕਰ, ਡਿਪਟੀ ਸਪੀਕਰ ਵਿਧਾਨ ਸਭਾ ਦੇ ਘਰਾਂ ਸਾਹਮਣੇ ਪੰਜਾਬ ਦੇ ਕਿਸਾਨਾਂ ਦੀਆਂ ਪਾਣੀ ਦੇ ਸਵਾਲ,ਕਰਜਾਂ ਮੁਕਤੀ,ਐਮ ਐਸ ਪੀ ਅਤੇ ਹੋਰ ਮੰਗਾਂ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਮੁਜ਼ਾਹਰੇ ਕਰਨ ਮਗਰੋਂ 12 ਤੋਂ 3 ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਤੇ ਡਿਊਟੀਆਂ ਲਗਾਉਣ ਲਈ ਅੱਜ ਹਰਮੀਤ ਸਿੰਘ ਕਾਦੀਆਂ ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦਿੱਤੇ ਜਾਣ ਵਾਲੇ ਮੰਗ ਪੱਤਰ ਸਮੇਤ ਬਾਕੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮੀਟਿੰਗ ਨੇ ਧਰਨਿਆਂ ਦੀਆਂ ਪ੍ਰਬੰਧਕੀ ਜ਼ਿੰਮੇਵਾਰੀਆਂ ਤੈਅ ਕਰਨ ਲਈ 14 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ ਦਾ ਫੈਸਲਾ ਵੀ ਕੀਤਾ ਹੈ।

ਇਹ ਵੀ ਪੜੋ:Delhi News : ਸਾਨੂੰ ਓਲੰਪਿਕ ਲਈ ਮਨਪਸੰਦ ਕੋਚ ਵੀ ਨਹੀਂ ਮਿਲਿਆ : ਅਸ਼ਵਨੀ ਪੋਨੱਪਾ 

ਪ੍ਰਧਾਨਗੀ ਮੰਡਲ ਵੱਲੋਂ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਨਾਰੇ ਤਹਿਤ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਉਹ ਪੰਜਾਬ ਦੇ ਤਹਿਸ ਨਹਿਸ ਹੋ ਚੁੱਕੇ ਨਹਿਰੀ ਢਾਂਚੇ ਦੀ ਮੁੜ ਉਸਾਰੀ ਅਤੇ ਨਵੇਂ ਇਲਾਕਿਆਂ ਵਿਚ ਨਹਿਰੀ ਢਾਂਚੇ ਦੇ ਵਿਸਥਾਰ ਲਈ ਲੋੜੀਦੇ ਵਿੱਤੀ ਬਜਟ ਦਾ ਪ੍ਰਬੰਧ ਕਰੇ। ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਤੋਂ ਇਸ ਸਬੰਧੀ ਪੰਜਾਬ ਲਈ ਵਿੱਤੀ ਪੈਕਜ ਦੇਣ ਦੀ ਮੰਗ ਵੀ ਕਰੇਗਾ। ਨਹਿਰੀ ਮੋਘਿਆਂ ਤੋਂ ਪਾਣੀ ਦੀ ਮਿਕਦਾਰ ਨੂੰ ਮੌਜੂਦਾ ਸਮੇਂ ਦੇ ਹਾਣ ਦਾ ਬਣਾਉਣ ਅਤੇ ਮੋਘਿਆਂ ਦੇ ਡਿਜ਼ਾਇਨ ਨੂੰ ਤਕਨੀਕੀ ਮਾਹਰਾਂ ਅਤੇ ਕਿਸਾਨਾਂ ਦੀਆਂ ਅਮਲੀ ਲੋੜਾਂ ਅਨੁਸਾਰ ਉਸਾਰਣ ਦੀ ਮੰਗ ਵੀ ਉਭਾਰੀ ਜਾਵੇਗੀ।

ਇਹ ਵੀ ਪੜੋ:Pakistan News : ਸਾਊਦੀ ਤੇ UAE 'ਚ ਭਿਖਾਰੀਆਂ ਦੀ ਬੇਇੱਜ਼ਤੀ ਤੋਂ ਬਾਅਦ ਪਾਕਿਸਤਾਨ ਨੇ ਚੁੱਕਿਆ ਇਹ ਕਦਮ !

ਕਿਸਾਨ ਆਗੂਆਂ ਨੇ ਦੱਸਿਆ ਕਿ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਦਾਇਰੇ ਨੂੰ ਆਧਾਰ ਮੰਨ ਕੇ ਹੱਲ ਕੀਤਾ ਜਾਵੇ। ਦਰਿਆਵਾਂ ਦੀ ਮਾਲਕੀ ਦੇ ਹੱਕ ਲਈ ਪੰਜਾਬ ਸਰਕਾਰ ਨੂੰ ਡੱਟ ਕੇ ਪੈਰਵਾਈ ਕਰਨ ਦੀ ਮੰਗ ਕਰਨ ਦੇ ਨਾਲ ਨਾਲ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ ਜਾਵੇਗੀ। 

ਇਹ ਵੀ ਪੜੋ:Chandigarh News : ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ 'ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ' ਪ੍ਰੋਗਰਾਮ 

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਜ਼ੇ ਤੋਂ ਮੁਕਤੀ ਦਵਾਉਣ ਲਈ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ।  ਪੰਜਾਬ ਸਰਕਾਰ ਤੋਂ ਮੰਗ ਗਈ ਕਿ ਅਗਲੇਰੀ ਫ਼ਸਲ ਲਈ ਡੀਏਪੀ ਖਾਦ ਦਾ ਅਗਾਊ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਨਕਲੀ ਖਾਦਾਂ,ਦਵਾਈਆਂ ਅਤੇ ਬੀਜਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੇ ਨਾਲ ਨਾਲ ਇਨ੍ਹਾਂ ਦੀ ਗੁਣਵਤਾ ਟੈਸਟਿੰਗ ਰਿਪੋਰਟ ਨੂੰ ਸਪਲਾਈ ਤੋਂ ਪਹਿਲਾ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ ।ਬੀਤੇ ਵਰੇ ਹੜਾਂ ਨਾਲ ਹੋਏ ਖਰਾਬੇ ਦੇ ਮੁਆਵਜੇ ਦੇ ਮਾਮਲੇ ਨੂੰ ਵੀ ਹੱਲ ਕਰਨ ਦੀ ਮੰਗ ਉਠਾਈ ਜਾਵੇਗੀ। ਮੀਟਿੰਗ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੱਧ ਪੂਰਬ ਤੱਕ ਸੜਕੀ ਲਾਂਘਿਆਂ ਰਾਹੀਂ ਵਪਾਰ ਨੂੰ ਖੋਲਣ ਲਈ ਵਾਹਗਾ-ਅਟਾਰੀ ਤੇ ਹੁਸੈਨੀਵਾਲਾ-ਸੁਲੇਮਾਨ ਸੜਕੀ ਲਾਂਘੇ ਖੋਲੇ ਜਾਣ।ਪੰਜਾਬ ਸਰਕਾਰ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸ ਸਬੰਧੀ ਚਾਰਾਜੋਈ ਕਰਨ ਲਈ ਕਿਹਾ ਜਾਵੇਗਾ। 

ਇਹ ਵੀ ਪੜੋ:Jodhpur News : ਜਬਰ ਜਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ

ਪੰਜਾਬ ਦੇ ਸਹਿਕਾਰੀ ਅਦਾਰਿਆਂ ਵਿਚ ਫੈਲੇ ਵਿਆਪਕ ਭਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਹਿਕਾਰਤਾ ਲਹਿਰ ਨੂੰ ਮਜਬੂਤ ਕਰਨ ਲਈ ਸਖਤ ਕਦਮ ਚੁੱਕਣ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਮਿਲਕ ਫੈਡ ਪੰਜਾਬ ਵੱਲੋਂ ਫੌਰੀ ਤੌਰ ਤੇ ਦੁੱਧ ਵਾਲੀਆਂ ਸੁਭਾਵਾਂ ਦੇ ਕੰਪਿਊਟਰਾਂ ਦੇ ਲੋਕ ਖੋਲੇ ਜਾਣ ਅਤੇ ਦੁੱਧ ਉਤਪਾਦਕਾਂ ਅਤੇ ਸਕੱਤਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਰਨ ਦੇ ਨਾਂ ਹੇਠ ਨਿੱਜੀਕਰਨ ਦੀ ਨੀਤੀ ਦੀ ਨਿਖੇਧੀ ਕਰਦਿਆਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।

ਇਹ ਵੀ ਪੜੋ:Rajasthan News : ਰਾਜਸਥਾਨ 'ਚ ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਸ਼ਰੇਆਮ ਘਸੀਟਿਆ 

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਸਰਵ ਬਲਵੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਬੂਟਾ ਸਿੰਘ ਬੁਰਜਗਿੱਲ, ਅੰਗਰੇਜ਼ ਸਿੰਘ ਭਦੌੜ, ਅਵਤਾਰ ਸਿੰਘ ਮੇਹਲੋਂ ,ਰੁਲਦੂ ਸਿੰਘ ਮਾਨਸਾ, ਹਰਦੇਵ ਸਿੰਘ ਸੰਧੂ, ਬਲਦੇਵ ਸਿੰਘ ਨਿਹਾਲਗੜ੍ਹ, ਰਾਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ, ਬਲਦੇਵ ਸਿੰਘ ਲਤਾਲਾ, ਕੁਲਦੀਪ ਸਿੰਘ ਗਰੇਵਾਲ, ਬਿੰਦਰ ਸਿੰਘ ਗੋਲੇਵਾਲਾ, ਬੋਘ ਸਿੰਘ ਮਾਨਸਾ, ਬੂਟਾ ਸਿੰਘ ਸ਼ਾਦੀਪੁਰ,ਮਲੂਕ ਸਿੰਘ ਹੀਰਕੇ, ਵੀਰ ਸਿੰਘ ਬੜਵਾ, ਹਰਬੰਸ ਸਿੰਘ ਸੰਘਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਫੁਰਮਾਨ ਸਿੰਘ ਸੰਧੂ,  ਕੁਲਦੀਪ ਸਿੰਘ ਵਜੀਦਪੁਰ , ਬਲਵਿੰਦਰ ਸਿੰਘ ਰਾਜੂ ਔਲਖ, ਡਾ. ਸਤਨਾਮ ਸਿੰਘ ਅਜਨਾਲਾ, ਨਛੱਤਰ ਸਿੰਘ ਜੈਤੋ , ਕੰਵਲਪ੍ਰੀਤ ਸਿੰਘ ਪੰਨੂੰ ਅਤੇ ਸੁਖ ਗਿੱਲ ਮੋਗਾ ਹਾਜ਼ਰ ਸਨ।

(For more news apart from  Farmers organizations have announced a protest for three hours on August 17 news in punjabi News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement