Moga News: ਸਰਕਾਰੀ ਜ਼ਮੀਨ ਦਾ ਨਜਾਇਜ਼ ਇੰਤਕਾਲ ਤੇ 1 ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਤੇ 2 ਹੋਰ ਜਣਿਆਂ ਖ਼ਿਲਾਫ਼ ਕੇਸ ਦਰਜ
Published : Aug 13, 2024, 10:50 pm IST
Updated : Aug 13, 2024, 10:50 pm IST
SHARE ARTICLE
Vigilance Bureau
Vigilance Bureau

ਪਿੰਡ ਅਦਰਾਮਨ ਵਿਖੇ ਸਰਕਾਰੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ ’ਤੇ ਤਬਦੀਲ ਕਰਕੇ ਉਸ ਦੇ ਨਾਂ ’ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ

Moga News : ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ ਦਾ ਮੁਆਵਜ਼ਾ ਪ੍ਰਾਪਤ ਕਰਨ ਬਦਲੇ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 466, 467, 468, 471, 120-ਬੀ ਤਹਿਤ ਉਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਨੰਬਰ 19 ਮਿਤੀ 12.08.2024 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਅਦਰਾਮਨ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਵਿਖੇ ਸਥਿਤ ਪੰਜਾਬ ਸਰਕਾਰ ਦੇ ਮੁੜ ਵਸੇਬਾ ਵਿਭਾਗ ਦੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ ’ਤੇ ਤਬਦੀਲ ਕਰਕੇ ਉਸ ਦੇ ਨਾਂ ’ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ। ਇਹ ਵੀ ਸਾਹਮਣੇ ਆਇਆ ਕਿ ਇਸ ਜ਼ਮੀਨ ਦੇ ਇੰਤਕਾਲ ’ਤੇ ਛਿੰਦਾ ਪਟਵਾਰੀ ਵੱਲੋਂ ਦਸਤਖਤ ਕੀਤੇ ਗਏ ਸਨ, ਜਦੋਂ ਕਿ ਉਹ ਤਹਿਸੀਲ ਧਰਮਕੋਟ ਦੇ ਪਿੰਡ ਰੇਡਵਾਂ ਦੇ ਸਬੰਧਤ ਮਾਲ ਹਲਕਾ ਵਿਖੇ ਤਾਇਨਾਤ ਨਹੀਂ ਸੀ ਅਤੇ ਸਾਲ 2021 ਦੌਰਾਨ ਉਸ ਦੀ ਮੌਤ ਹੋ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਤਹਿਸੀਲ ਧਰਮਕੋਟ ਵਿਖੇ ਤਾਇਨਾਤ ਤਤਕਾਲੀ ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਨੇ ਬਿਆਨ ਰਿਕਾਰਡ ਕਰਵਾਏ ਹਨ ਕਿ ਉਨ੍ਹਾਂ ਵੱਲੋਂ ਉਕਤ ਜ਼ਮੀਨ ਦੇ ਇਸ ਤਬਾਦਲੇ ’ਤੇ ਦਸਤਖਤ ਨਹੀਂ ਕੀਤੇ ਗਏ ਸਨ ਜਿਸ ਉਪਰੰਤ ਇਹ ਤਬਾਦਲਾ ਸ਼ੱਕੀ ਪਾਇਆ ਗਿਆ। ਇਸ ਜ਼ਮੀਨ ਵਿੱਚੋਂ ਕੁਝ ਰਕਬਾ ਕੌਮੀ ਮਾਰਗ ਬਣਾਉਣ ਲਈ ਗ੍ਰਹਿਣ (ਐਕੁਆਇਰ) ਕੀਤਾ ਗਿਆ ਸੀ ਅਤੇ ਉਕਤ ਮੁਲਜ਼ਮ ਦਿਲਖੁਸ਼ ਕੁਮਾਰੀ ਨੇ 18,53,661 ਰੁਪਏ ਅਤੇ 82,12,063 ਰੁਪਏ ਦਾ ਮੁਆਵਜ਼ਾ ਹਾਸਲ ਕਰ ਲਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਹਿਣ ਕੀਤੀ ਗਈ ਜ਼ਮੀਨ ਦੀ ਮੁਲਾਂਕਣ ਰਿਪੋਰਟ ਅਤੇ ਇਸਦਾ ਏ-ਰੋਲ ਉਕਤ ਪਟਵਾਰੀ ਨਵਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਨਵਦੀਪ ਸਿੰਘ ਪਟਵਾਰੀ ਨੇ ਮੁਲਜ਼ਮ ਦਿਲਖੁਸ਼ ਕੁਮਾਰੀ ਨੂੰ ਇਹ ਨਾਜਾਇਜ਼ ਮੁਆਵਜ਼ਾ ਦਿਵਾਉਣ ਲਈ ਉਪਰੋਕਤ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਗਗਨ ਨਾਲ ਸਾਜਿਸੀ ਮਿਲੀਭੁਗਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਵਿਜੀਲੈਂਸ ਪੜਤਾਲ ਦੇ ਆਧਾਰ ‘ਤੇ ਉਪਰੋਕਤ ਤਿੰਨੋਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਪੁੱਛਗਿੱਛ ਦੌਰਾਨ ਮਾਲ ਵਿਭਾਗ ਦੇ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement