Mohali News : ਮੋਹਾਲੀ ਪੁਲਿਸ ਨੇ NDPS ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Published : Aug 13, 2024, 8:01 pm IST
Updated : Aug 13, 2024, 8:01 pm IST
SHARE ARTICLE
 13 accused arrested
13 accused arrested

ਨਸ਼ਿਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਇਆ

Mohali News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ 3 ਅਗਸਤ ਤੋਂ 11 ਅਗਸਤ 2024 ਤੱਕ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। 

ਇਨ੍ਹਾਂ 13 ਨਸ਼ਾ ਤਸਕਰਾਂ ਕੋਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 32.5 ਕਿਲੋ ਭੁੱਕੀ, 4.8 ਕਿਲੋ ਅਫੀਮ, 1.47 ਕਿਲੋ ਚਰਸ, 260 ਗ੍ਰਾਮ ਗਾਂਜਾ ਅਤੇ 48 ਗ੍ਰਾਮ ਚਿੱਟਾ/ਹੈਰੋਇਨ ਤੋਂ ਇਲਾਵਾ 232 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸੇ ਤਰ੍ਹਾਂ ਵੱਖ-ਵੱਖ ਨਸ਼ਾ ਤਸਕਰਾਂ ਦੀ 1.97 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਤਿਆਰ ਰਹਿਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement