ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
Published : Aug 13, 2024, 7:51 pm IST
Updated : Aug 13, 2024, 7:51 pm IST
SHARE ARTICLE
smuggling module
smuggling module

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਰਨ ਤਾਰਨ ਦੇ ਚਬਾਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨਤਾਰਨ ਅਤੇ ਨਵਤੇਜ ਸਿੰਘ ਵਾਸੀ ਮੁਹਾਵਾ, ਹੁਣ ਪਿੰਡ ਠੱਠਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ 9 ਐਮਐਮ ਗਲਾਕ ਪਿਸਤੌਲਾਂ (ਸਮਾਲ ਫੈਕਟਰ) ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਡੀਲਕਸ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ76ਏ8099 ਜਿਸ 'ਤੇ ਉਹ ਸਫ਼ਰ ਕਰ ਰਹੇ ਸਨ, ਵੀ ਜ਼ਬਤ ਕੀਤਾ ਹੈ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦੇ ਸਾਥੀ ਨਵਤੇਜ ਸਿੰਘ ਦੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।

ਮਿਲੀ ਖੂਫੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਸ਼ੱਕੀ ਵਿਅਕਤੀ ਵੱਖ-ਵੱਖ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਦੀ ਇੱਕ ਖੇਪ ਖਰੀਦੀ ਸੀ, ਜਿਸ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਤਰਨਤਾਰਨ ਦੇ ਚਬਾਲ ਨੇੜੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਨਜਦੀਕ ਇੱਕ ਪਾਰਟੀ ਨੂੰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕਰ ਲਈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਵੱਲੋਂ ਡਰੋਨ ਰਾਹੀਂ ਭੇਜੀਆਂ ਨਾਜਾਇਜ਼ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਦੇ ਸਨ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਵੱਲੋਂ ਤਸਕਰੀ ਸਬੰਧੀ ਕੀਤੀਆਂ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 12.08.2024 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement