ਕਿਸਾਨ ਮਜ਼ਦੂਰ ਮੋਰਚੇ ਵੱਲੋਂ 20 ਅਗਸਤ ਨੂੰ ਕੀਤੀ ਜਾਵੇਗੀ “ਜ਼ਮੀਨ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ ਮਹਾਂਰੈਲੀ”
Published : Aug 13, 2025, 6:45 pm IST
Updated : Aug 13, 2025, 6:45 pm IST
SHARE ARTICLE
Kisan Mazdoor Morcha will hold a “Save Land, Save Village, Save Punjab” grand rally on August 20
Kisan Mazdoor Morcha will hold a “Save Land, Save Village, Save Punjab” grand rally on August 20

ਸ਼ੰਭੂ ਤੇ ਖਨੌਰੀ ਬਾਰਡਰ ਤੋਂ ਚੋਰੀ ਹੋਏ ਸਮਾਨ ਦੀ ਭਰਪਾਈ ਕਰਨ ਦੀ ਪੰਜਾਬ ਸਰਕਾਰ ਕੋਲੋਂ ਕੀਤੀ ਮੰਗ

Kisan Mazdoor Morcha news : ਕਿਸਾਨ ਮਜ਼ਦੂਰ ਮੋਰਚੋ ਵੱਲੋਂ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ “ਜ਼ਮੀਨ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ ਮਹਾਰੈਲੀ ” 20 ਅਗਸਤ 2025 ਨੂੰ ਕੁੱਕੜ ਪਿੰਡ, ਜਲੰਧਰ ਵਿੱਚ ਕੀਤੀ ਜਾਵੇਗੀ। ਮੋਰਚੇ ਨੇ ਕਿਸਾਨਾਂ,  ਮਜ਼ਦੂਰਾਂ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਇਹ ਸੰਘਰਸ਼ ਹੋਰ ਮਜ਼ਬੂਤ ਹੋ ਸਕੇ। ਮੀਟਿੰਗ ਵਿੱਚ 19 ਮਾਰਚ 2025 ਨੂੰ ਸ਼ੰਭੂ/ਖਨੌਰੀ ਮੋਰਚੇ ’ਤੇ ਕੀਤੀ ਗਈ ਬੁਲਡੋਜ਼ਰ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ।  ਉਨ੍ਹਾਂ ਦੱਸਿਆ ਕਿ ਸ਼ੰਭੂ ਮੋਰਚੇ ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਮੋਰਚਿਆਂ ਵਿੱਚ ਮੌਜੂਦ ਕਿਸਾਨਾਂ ਮਜਦੂਰਾਂ ਨੂੰ 3,77,00,948 ਰੁਪਏ ਦਾ ਨੁਕਸਾਨ ਹੋਇਆ ਹੈ ਜਿਸ ਬਾਰੇ ਕੇ.ਐੱਮ.ਐੱਮ. ਨੇ ਮੰਗ ਕੀਤੀ ਕਿ ਹਰਜ਼ਾਨੇ ਦੇ ਤੌਰ ’ਤੇ ਰਾਜ ਸਰਕਾਰ ਤੁਰੰਤ ਪ੍ਰਭਾਵ ਨਾਲ ਮੁਆਵਜ਼ਾ ਜਾਰੀ ਕਰੇ । ਮੋਰਚੇ ਨੇ ਸਪੱਸ਼ਟ ਕੀਤਾ ਕਿ ਸੰਘਰਸ਼ ਉਸ ਵਕਤ ਤੱਕ ਜਾਰੀ ਰਹੇਗਾ ਜਦ ਤੱਕ ਭਗਵੰਤ ਮਾਨ ਸਰਕਾਰ ਪੰਜਾਬ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਨਹੀਂ ਕਰਦੀ ਅਤੇ ਕੈਬਨਿਟ ਵੱਲੋਂ ਇਸ ਪਾਲਿਸੀ ਦੀ ਡੀਨੋਟੀਫਿਕੇਸ਼ਨ ਨਹੀਂ ਕੀਤੀ ਕਰਦੀ ।


ਕੇ.ਐੱਮ.ਐੱਮ. ਆਗੂਆਂ ਨੇ ਇਹ ਵੀ ਦੱਸਿਆ ਕਿ ਮੋਰਚਾ 26 ਅਗਸਤ 2025 ਨੂੰ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨਾਲ ਸਕਾਰਾਤਮਕ ਅਤੇ ਰਚਨਾਤਮਕ ਮੀਟਿੰਗ ਦੀ ਉਮੀਦ ਕਰਦਾ ਹੈ, ਤਾਂ ਜੋ ਸੰਘਰਸ਼ ਨੂੰ ਇਕਜੁੱਟ ਕਰਕੇ ਅੱਗੇ ਵਧਾਇਆ ਜਾ ਸਕੇ। ਅੰਤਰਰਾਸ਼ਟਰੀ ਵਪਾਰ ਦੇ ਮਾਮਲੇ ’ਤੇ ਕੇ.ਐੱਮ.ਐੱਮ. ਨੇ ਸਾਫ ਕੀਤਾ ਕਿ ਅਮਰੀਕਾ ਨਾਲ ਹੋਣ ਵਾਲੇ ਕਿਸੇ ਵੀ ਵਪਾਰ ਸਮਝੌਤੇ ਵਿੱਚ ਭਾਰਤੀ ਕਿਸਾਨਾਂ, ਮਜਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੇ ਹਿਤਾਂ ਅਤੇ ਦੇਸ਼ ਦੇ ਹਿਤਾਂ ਦੀ ਰੱਖਿਆ ਕੀਤੀ ਜਾਵੇ ਅਤੇ ਭਾਰਤ ਨੂੰ ਅਮਰੀਕੀ ਦਬਾਅ ਅੱਗੇ ਨਹੀਂ ਝੁਕਣਾ ਚਾਹੀਦਾ। ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਰਾਜ ਸਰਕਾਰ ਤੁਰੰਤ ਪੰਜਾਬ ਵਿੱਚ ਲੋਕਾਂ ਦੀ ਮਰਜ਼ੀ ਤੋਂ ਬਿਨਾਂ ਪ੍ਰੀ-ਪੇਡ ਸਮਾਰਟ ਮੀਟਰ ਲਗਾਉਣ ਦੀ ਜਬਰਦਸਤੀ ਨੀਤੀ ਨੂੰ ਰੋਕੇ। 


ਕੇ.ਐੱਮ.ਐੱਮ. ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ, ਰੋਜ਼ੀ-ਰੋਟੀ ਅਤੇ ਇਜ਼ਤ ਦੀ ਇਸ ਲੜਾਈ ਵਿੱਚ ਇਕਜੁੱਟ ਅਤੇ ਸਾਵਧਾਨ ਰਹਿਣ ਅਤੇ ਸਰਕਾਰ ਦੇ ਕਿਸੇ ਵੀ ਤਰ੍ਹਾਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਇਸ ਮੌਕੇ ਸਰਵਣ ਸਿੰਘ ਪੰਧੇਰ, ਅਮਰਜੀਤ ਸਿੰਘ ਮੋਹੜੀ, ਗੁਰਅਮਨੀਤ ਸਿੰਘ ਮਾਂਗਟ, ਦਲਬਾਗ ਸਿੰਘ ਹਰੀਗੜ੍ਹ, ਸੁਖਵਿੰਦਰ ਸਿੰਘ ਸਭਰਾ, ਮਨਜੀਤ ਸਿੰਘ ਰਾਏ, ਸੁਖਚੈਨ ਸਿੰਘ, ਦਵਿੰਦਰ ਸਿੰਘ ਸੰਧੂ, ਬਲਦੇਵ ਸਿੰਘ ਜੀਰਾ, ਬਲਕਾਰ ਸਿੰਘ ਬੈਂਸ, ਜੰਗ ਸਿੰਘ ਭਟੇੜੀ, ਹਰਵਿੰਦਰ ਸਿੰਘ ਮਸਾਣੀਆਂ, ਗੁਰਧਿਆਨ ਸਿੰਘ ਭਟੇੜੀ, ਮਨਜੀਤ ਸਿੰਘ ਨਿਆਲ, ਬਲਵੰਤ ਸਿੰਘ ਬਹਿਰਾਮਕੇ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement