ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ
Published : Aug 13, 2025, 7:36 pm IST
Updated : Aug 13, 2025, 7:36 pm IST
SHARE ARTICLE
Mohinder Bhagat reviews progress of construction of war memorials and renovation of military rest houses
Mohinder Bhagat reviews progress of construction of war memorials and renovation of military rest houses

ਮੰਤਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ  ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇੰਜ਼ਾ ਲਿਆ ।  

ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਆਜ਼ਾਦੀ ਘੁਲਾਟੀਆਂ,  ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ, ਵਿਸ਼ੇਸ਼ ਸਕੱਤਰ, ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ ਨੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰਪੁਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ।  ਇਸ ਮੌਕੇ ਰੱਖਿਆ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ।  ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਸੈਨਿਕ ਰੈਸਟ ਹਾਉਸਾਂ ਦੇ ਨਵੀਨੀਕਰਨ ਸਬੰਧੀ ਵਿਕਾਸ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਨੂੰ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement