
ਜ਼ਿਲ੍ਹਾ ਬਠਿੰਡਾ ਵਿਚ ਪੈਂਦੇ ਹਲਕਾ ਮੌੜ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੇ ਕਤਲ ਮਾਮਲੇ ਵਿਚ ਨਵਾਂ ....
ਬਠਿੰਡਾ : ਜ਼ਿਲ੍ਹਾ ਬਠਿੰਡਾ ਵਿਚ ਪੈਂਦੇ ਹਲਕਾ ਮੌੜ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਜਿਸ ਨੂੰ ਸੁਣ ਕੇ ਸਾਰਿਆਂ ਦੀਆਂ ਅੱਖੀਆਂ ਖੁੱਲ੍ਹੀਆਂ ਰਹਿ ਗਈਆਂ ਹਨ। ਦਰਅਸਲ ਮੰਨਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਕਤਲ ਮਾਮਲੇ ਦੀ ਗੁੱਥੀ ਸੁਲਝਾਉਣ ਦਾ ਲਈ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਹੈ ਕਿ ਮ੍ਰਿਤਕ ਹਰਵਿੰਦਰ ਸਿੰਘ ਹਿੰਦਾ ਦੇ ਕਤਲ ਦੇ ਪਿਛੇ ਕਥਿਤ ਤੌਰ 'ਤੇ ਉਸ ਦੀ ਪਤਨੀ ਦਾ ਹੀ ਹੱਥ ਹੈ, ਜਿਸ ਨੇ ਹੀ ਅਪਣੇ ਹੋਰ ਸਾਥੀਆਂ ਨਾਲ ਮਿਲ ਕੇ ਅਪਣੇ ਪਤੀ ਦਾ ਕਤਲ ਕਰਵਾਇਆ ਹੈ।
Harvinder singh hinda
ਦਸ ਦਈਏ ਕਿ ਬੀਤੇ ਦਿਨੀਂ 10 ਸਤੰਬਰ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਹਰਵਿੰਦਰ ਸਿੰਘ ਹਿੰਦਾ ਦੇ ਘਰ ਅੰਦਰ ਦਾਖ਼ਲ ਹੋ ਕੇ ਹਿੰਦਾ ਦਾ ਕਤਲ ਕਰ ਦਿਤਾ ਸੀ। ਇਸ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਸਿਆਸੀ ਭੂਚਾਲ ਖੜ੍ਹਾ ਹੋ ਗਿਆ ਸੀ ਕਿਉਂਕਿ ਹਰਵਿੰਦਰ ਸਿੰਘ ਹਿੰਦਾ ਹਲਕਾ ਮੌੜ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੀ।
Murder
ਅਜਿਹੇ ਵਿਚ ਆਮ ਆਦਮੀ ਪਾਰਟੀ ਵਲੋਂ ਇਸ ਨੂੰ ਧੱਕੇ ਨਾਲ ਹੀ ਸਿਆਸੀ ਕਤਲ ਦਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦਾ ਉਮੀਦਵਾਰ ਇਸ ਸੀਟ ਤੋਂ ਜਿੱਤ ਪ੍ਰਾਪਤ ਕਰਦਾ ਸੀ, ਜਿਸ ਕਰਕੇ ਉਸ ਨੂੰ ਰਸਤੇ ਵਿਚੋਂ ਹਟਾ ਦਿਤਾ ਗਿਆ ਹੈ ਪਰ ਹੁਣ ਇਸ ਕਤਲ ਕੇਸ ਦੀ ਅਸਲ ਸੱਚਾਈ ਸਾਹਮਣੇ ਆ ਗਈ ਹੈ। ਜਲਦ ਹੀ ਪੁਲਿਸ ਵਲੋਂ ਇਸ ਦੀ ਪੂਰੀ ਜਾਣਕਾਰੀ ਪ੍ਰੈੱਸ ਕਾਨਫਰੰਸ ਕਰਕੇ ਦਿਤੀ ਜਾਵੇਗੀ।