
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ...
ਲੁਧਿਆਣਾ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਛਪਾਰ ਮੇਲੇ 'ਚ ਲਾਈ ਗਈ ਸਿਆਸੀ ਸਟੇਜ 'ਤੇ ਪੁੱਜੇ। ਇਸ ਮੌਕੇ ਭਗਵੰਤ ਮਾਨ ਸੂਬੇ ਦੀ ਕੈਪਟਨ ਸਰਕਾਰ 'ਤੇ ਰੱਜ ਕੇ ਵਰ੍ਹੇ। ਉਨ੍ਹਾਂ ਕਿਹਾ ਕਿ ਪਹਿਲਾਂ ਸਾਹ, ਦਮਾ, ਤਪਦਿਕ ਜੈਨੇਟਿਕ ਬੀਮਾਰੀਆਂ ਹੁੰਦੀਆਂ ਸਨ ਮਤਲਬ ਕਿ ਦਾਦੇ-ਪੜਦਾਦਿਆਂ ਤੋਂ ਸ਼ੁਰੂ ਹੋ ਕੇ ਇਹ ਬੀਮਾਰੀਆਂ ਪੀੜ੍ਹੀ ਦਰ ਪੀੜ੍ਹੀ ਚੱਲਦੀਆਂ ਸਨ ਪਰ ਹੁਣ ਪੰਜਾਬ 'ਚ ਕਰਜ਼ਾ ਵੀ ਜੈਨੇਟਿਕ ਬੀਮਾਰੀ ਬਣ ਗਿਆ ਹੈ।
Bhagwant Maan
ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਪਿੰਡ ਭੋਤਨਾ ਦੇ 22 ਸਾਲਾ ਨੌਜਵਾਨ ਲਵਪ੍ਰੀਤ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਭਗਵੰਤ ਮਾਨ ਨੇ ਦੱਸਿਆ ਕਿ ਲਵਪ੍ਰੀਤ ਦੇ ਪਰਿਵਾਰ ਦੀ ਚੌਥੀ ਪੀੜ੍ਹੀ ਦੇ ਪੰਜਵੇਂ ਬੰਦੇ ਨੇ ਖੁਦਕੁਸ਼ੀ ਕੀਤੀ ਹੈ ਅਤੇ ਇਸ ਤਰ੍ਹਾਂ ਜੈਨੇਟਿਕ ਬੀਮਾਰੀ ਵਾਂਗ ਇਹ ਕਰਜ਼ਾ ਵੀ ਪੀੜ੍ਹੀ ਦਰ ਪੀੜ੍ਹੀ ਮਾਰ ਕਰ ਰਿਹਾ ਹੈ।
Bhagwant Maan
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਬਹੁਤ ਬੁਰਾ ਹਾਲ ਹੈ ਤੇ ਪਰ ਕੈਪਟਨ ਅਤੇ ਬਾਦਲ ਪਰਿਵਾਰ ਨੇ ਸਿਰਫ ਆਪਣੇ ਬਾਰੇ ਹੀ ਸੋਚਿਆ ਹੈ, ਜਦੋਂ ਕਿ ਸੂਬੇ ਦੀ ਕਿਸੇ ਨੂੰ ਕੋਈ ਫਿਕਰ ਨਹੀਂ ਹੈ।