
550ਵੇਂ ਪ੍ਰਕਾਸ ਪੁਰਬ ਨੂੰ ਸਮਰਪਤ ਧਾਰਮਕ ਲਿਟਰੇਚਰ ਵੰਡੇ ਜਾਣਗੇ : ਰੰਧਾਵਾ
ਚੰਡੀਗੜ੍ਹ : ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ।
Religious literature dedicated to 550th Parkash Purb to be distributed in Punjab jails: Sukhjinder Singh Randhawa
ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਤਾਬਦੀ ਸਮਾਗਮ ਵੱਡੇ ਪੱਧਰ ਤੇ ਮਨਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹਾਨ ਦਿਨ 'ਤੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੇ ਠਹਿਰਨ, ਲੰਗਰ, ਮੈਡੀਕਲ ਸੇਵਾਵਾਂ ਅਤੇ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਜਿਥੇ ਸਮੁੱਚੇ ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਚੱਲਣਗੇ ਉਥੇ ਖਾਸ ਕਰ ਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਆਯੋਜਿਤ ਕਰਵਾਏ ਜਾਣ ਵਾਲੇ ਸਮਾਗਮ ਵੇਖਣਯੋਗ ਹੋਣਗੇ।
Sukhjinder Singh randhawa
ਰੰਧਾਵਾ ਨੇ ਕਿਹਾ ਕਿ ਇਸ ਸਤਾਬਦੀ ਸਮਾਗਮ ਮੌਕੇ ਜਿਥੇ ਜੇਲਾਂ ਵਿਚ ਬੰਦ 550 ਚੰਗੇ ਆਚਰਨ ਵਾਲੇ ਕੈਦੀਆਂ ਨੂੰ ਵੀ ਰਿਹਾਅ ਕੀਤੇ ਜਾਣ ਦੀ ਤਜਵੀਜ ਹੈ ਉਥੇ ਜੇਲ੍ਹਾਂ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਧਾਰਮਕ ਲਿਟਰੇਚਰ ਵੀ ਵੰਡਿਆ ਜਾਵੇਗਾ ਜਿਸ ਵਿੱਚ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਵੀਰ ਸਿੰਘ ਵਲੋਂ ਲਿਖੀਆਂ ਪੁਸਤਕਾਂ ਜਿਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਬਿਰਤਾਂਤ ਦਰਸਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਬਾਕੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਵਾਲਾ ਧਾਰਮਕ ਲਿਟਰੇਚਰ ਜੋ ਮਾਨਵਤਾ ਦਾ ਰਾਹ ਦੁਸੇਰਾ ਹੈ ਸਮੇਤ ਹੋਰ ਵੀ ਲਿਟਰੇਚਰ ਵੰਡਿਆ ਜਾਵੇਗਾ।
Jail
ਰੰਧਾਵਾ ਨੇ ਦੱਸਿਆ ਕਿ ਜੇਲਾਂ ਵਿਚ ਬੰਦ ਕੈਦੀਆਂ ਨੂੰ ਇਹ ਲਿਟਰੇਚਰ ਮੁਹੱਈਆ ਕਰਵਾਉਣ ਦਾ ਮੰਤਵ ਹੈ ਕਿ ਅਜਿਹੇ ਲੋਕਾਂ ਦੀ ਮਨੋਬਿਰਤੀ ਵਿਚ ਬਦਲਾਅ ਆ ਸਕੇ ਤੇ ਉਹ ਵੀ ਸਮਾਜ ਦਾ ਚੰਗਾ ਹਿੱਸਾ ਬਣ ਕੇ ਜਿੰਦਗੀ ਜੀ ਸਕਣ। ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਹਰੇਕ ਜੇਲਾਂ ਵਿਚ 5-5 ਸੈਟਾਂ ਵਿਚ 550-550 ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਇਹ ਉਪਰਾਲਾ ਧਾਰਮਕ ਜਥੇਬੰਦੀਆਂ ਦੇ ਸਹਿਯੋਗ ਨਾਲ ਅਤੇ ਖਾਸ ਕਰ ਕੇ ‘ਮਹਾਰਾਜਾ ਜੱਸਾ ਸਿੰਘ ਰਾਮਗੜੀਆ ਫ਼ਾਊਂਡੇਸਨ' ਵਲੋਂ ਕਰਵਾਇਆ ਜਾਵੇਗਾ। ਇਸ ਮੌਕੇ ਧਾਰਮਕ, ਸਮਾਜਕ ਜਥੇਬੰਦੀਆਂ ਦੇ ਨੁੰਮਾਇੰਦਿਆਂ ਗੁਰਦਰਸਨ ਸਿੰਘ ਰੰਧਾਵਾ, ਰੁਪਿੰਦਰ ਸਿੰਘ ਸਾਮਪੁਰਾ, ਹਰਜੀਤ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਅਤੇ ਓਕਾਰ ਸਿੰਘ ਵਲੋਂ ਕੇਬਨਿਟ ਮੰਤਰੀ ਨੂੰ ਪਹਿਲਾ ਸੈਟ ਭੇਟ ਕੀਤਾ ਗਿਆ।