ਮੁੱਖ ਮੰਤਰੀ ਵੱਲੋਂ ਪਿੰਡਾਂ ’ਚ ਆਸਾਨੀ ਨਾਲ ਨਿਆਂ ਯਕੀਨੀ ਬਣਾਉਣ ਲਈ ਨਿਯਾਲਯ ਸਥਾਪਿਤ ਕਰਨ ਦੇ ਹੁਕਮ
Published : Sep 13, 2020, 4:33 pm IST
Updated : Sep 13, 2020, 4:33 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਅਸਾਨੀ

ਚੰਡੀਗੜ, 13 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਅਸਾਨੀ ਅਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਸੂਬੇ ਵਿੱਚ 7 ਹੋਰ ਗ੍ਰਾਮ ਨਿਯਾਲਯ ਜਾਂ ਪੇਂਡੂ ਅਦਾਲਤਾਂ ਸਥਾਪਿਤ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਇਹ ਨਵੇਂ ਨਿਯਾਲਯ ਪਟਿਆਲਾ ਜ਼ਿਲੇ ਵਿੱਚੇ ਪਾਤੜਾਂ, ਬਠਿੰਡਾ ਵਿੱਚ ਤਪਾ, ਫਤਿਹਗੜ ਸਾਹਿਬ ਵਿੱਚ ਬਸੀ ਪਠਾਣਾ, ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਅਤੇ ਧਾਰ ਕਲਾਂ, ਲੁਧਿਆਣਾ ਵਿਚ ਰਾਏਕੋਟ ਅਤੇ ਰੂਪਨਗਰ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣਗੇ।

High Court High Court

ਕੈਪਟਨ ਅਮਰਿੰਦਰ ਸਿੰਘ ਜਿਨਾਂ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਵੱਲੋਂ ਦਿੱਤੀ ਹਰੀ ਝੰਡੀ ਅਨੁਸਾਰ ਇਹ ਗ੍ਰਾਮ ਨਿਯਾਲਯ ਸਬ ਡਵੀਜਨਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੀ ਕਵਰ ਕਰਨਗੇ ਅਤੇ ਕਸਬੇ, ਇਨਾਂ ਤੋਂ ਬਾਹਰ ਹੋਣਗੇ। ਇਸ ਨਾਲ, ਸੂਬੇ ਵਿੱਚ ਅਜਿਹੀਆਂ ਅਦਾਲਤਾਂ ਦੀ ਗਿਣਤੀ 9 ਹੋ ਜਾਵੇਗੀ ਕਿਉਂਜੋ ਜਨਵਰੀ 2013 ਦੀ ਇਕ ਅਧਿਸੂਚਨਾ ਰਾਹੀਂ ਮੋਗਾ ਜ਼ਿਲੇ ਦੇ ਕੋਟ ਈਸੇ ਖਾਂ ਅਤੇ ਰੂਪਨਗਰ ਵਿੱਚ ਨੰਗਲ ਵਿਖੇ 2 ਗ੍ਰਾਮ ਨਿਯਾਲਯ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ।

Punjab Chief Minister Captain Amarinder Singh has ordered the establishment of 7 more Gram Nyayalayas or village courts in the State.Punjab Chief Minister Captain Amarinder Singh has ordered the establishment of 7 more Gram Nyayalayas or village courts in the State.

ਇਹ ਪਹਿਲਕਦਮੀ ਸੰਸਦ ਵੱਲੋਂ ਪੇਂਡੂ ਖੇਤਰਾਂ ਵਿੱਚ ਤੇਜ਼ੀ ਨਾਲ ਨਿਆਂ ਦੇਣ ਲਈ ਬਣਾਏ ਗਏ ਗ੍ਰਾਮ ਨਿਯਾਲਯ ਐਕਟ, 2008 ਦੀ ਰੋਸ਼ਨੀ ਵਿੱਚ ਕੀਤੀ ਗਈ ਹੈ। ਇਹ ਐਕਟ 2 ਅਕਤੂਬਰ, 2009 ਤੋਂ ਲਾਗੂ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 1 ਜਨਵਰੀ, 2016 ਤੋਂ 31 ਦਸੰਬਰ, 2016 ਤੱਕ ਕੋਟ ਈਸੇ ਖਾਂ ਦੇ ਗ੍ਰਾਮ ਨਿਯਾਲਯ ਵੱਲ ਇੱਕ ਵੀ ਕੇਸ ਤਬਦੀਲ ਨਹੀਂ ਕੀਤਾ ਗਿਆ, ਜਦੋਂ ਕਿ ਇਸ ਸਮੇਂ ਦੌਰਾਨ ਸ਼ੁਰੂ ਕੀਤੇ ਕੇਸਾਂ ਦੀ ਗਿਣਤੀ 2 ਹੈ ਅਤੇ ਇਸ ਤੋਂ ਇਲਾਵਾ 13 ਕੇਸਾਂ ਦਾ ਨਿਪਟਾਰਾ ਹੋ ਚੁੱਕਾ ਹੈ। 31 ਦਸੰਬਰ, 2016 ਤੱਕ ਕੋਟ ਈਸੇ ਖਾਂ ਅਦਾਲਤ ਵਿਖੇ 18 ਮਾਮਲੇ ਲੰਬਿਤ ਸਨ। ਪਰ ਉਪਰੋਕਤ ਸਮੇਂ ਦੌਰਾਨ ਨੰਗਲ ਗ੍ਰਾਮ ਨਿਯਾਲਯ ਵਿਖੇ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।

1 ਜਨਵਰੀ, 2017 ਤੋਂ 31 ਦਸੰਬਰ, 2017 ਦਰਮਿਆਨ ਕੋਟ ਈਸੇ ਖਾਂ ਗ੍ਰਾਮ ਨਿਯਾਲਯ ਵੱਲ ਕੋਈ ਵੀ ਕੇਸ ਤਬਦੀਲ ਨਹੀਂ ਕੀਤਾ ਗਿਆ ਅਤੇ ਇਸ ਸਮੇਂ ਦੌਰਾਨ 8 ਕੇਸ ਸ਼ੁਰੂ ਕੀਤੇ ਗਏ। ਜਦੋਂ ਕਿ 18 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 31 ਦਸੰਬਰ, 2017 ਤੱਕ 10 ਕੇਸ ਲੰਬਿਤ ਸਨ। ਉਪਰੋਕਤ ਸਮੇਂ ਦੌਰਾਨ ਨੰਗਲ ਗ੍ਰਾਮ ਨਿਯਾਲਯ ਵਿਖੇ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।

Captain Amarinder Singh Captain Amarinder Singh

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ 1 ਜਨਵਰੀ, 2018 ਤੋਂ 31 ਦਸੰਬਰ, 2018 ਤੱਕ ਦੇ ਸਮੇਂ ਦੌਰਾਨ ਕੋਟ ਈਸੇ ਖਾਂ ਗ੍ਰਾਮ ਨਿਯਾਲਯ ਵੱਲ ਕੋਈ ਕੇਸ ਤਬਦੀਲ ਨਹੀਂ ਕੀਤਾ ਗਿਆ ਅਤੇ 6 ਕੇਸ ਸ਼ੁਰੂ ਕੀਤੇ ਗਏ। ਇਸ ਸਮੇਂ ਦੌਰਾਨ 7 ਕੇਸਾਂ ਦਾ ਨਿਪਟਾਰਾ ਹੋਇਆ ਅਤੇ 31 ਦਸੰਬਰ, 2018 ਤੱਕ 9 ਕੇਸ ਲੰਬਿਤ ਸਨ। ਇਸ ਸਮਾਂਕਾਲ ਦੌਰਾਨ ਨੰਗਲ ਗ੍ਰਾਮ ਨਿਯਾਲਯ ਵੱਲ 953 ਕੇਸ ਤਬਦੀਲ ਕੀਤੇ ਗਏ, 369 ਕੇਸ ਸ਼ੁਰੂ ਕੀਤੇ ਗਏ, 141 ਕੇਸਾਂ ਦਾ ਨਿਪਟਾਰਾ ਹੋਇਆ ਜਦੋਂ ਕਿ 31 ਦਸੰਬਰ, 2018 ਤੱਕ ਲੰਬਿਤ ਮਾਮਲਿਆਂ ਦੀ ਗਿਣਤੀ 977 ਰਹੀ।

Punjab Chief Minister Captain Amarinder Singh has ordered the establishment of 7 more Gram Nyayalayas or village courts in the State. Gram Nyayalayas Act

ਜਿੱਥੋਂ ਤੱਕ 1 ਜਨਵਰੀ, 2019 ਤੋਂ ਲੈ ਕੇ 30 ਜੂਨ, 2019 ਤੱਕ ਦੇ ਸਮੇਂ ਦਾ ਸਬੰਧ ਹੈ ਤਾਂ ਇਸ ਦੌਰਾਨ ਗ੍ਰਾਮ ਨਿਯਾਲਿਆ ਕੋਟ ਈਸੇ ਖਾਂ ਵੱਲ ਕੋਈ ਕੇਸ ਤਬਦੀਲ ਨਹੀਂ ਕੀਤਾ ਗਿਆ ਜਦੋਂ ਕਿ 2 ਕੇਸ ਸ਼ੁਰੂ ਕੀਤੇ ਗਏ। ਨਿਪਟਾਰਾ ਕੀਤੇ ਗਏ ਕੇਸਾਂ ਦੀ ਗਿਣਤੀ ਵੀ 2 ਹੀ ਰਹੀ ਅਤੇ 30 ਜੂਨ, 2019 ਤੱਕ 9 ਕੇਸ ਲੰਬਿਤ ਸਨ। ਇਸੇ ਸਮਾਂਕਾਲ ਦੌਰਾਨ, ਨੰਗਲ ਗ੍ਰਾਮ ਨਿਯਾਲਿਯ ਵੱਲ 2 ਕੇਸ ਤਬਦੀਲ ਕੀਤੇ ਗਏ, 62 ਕੇਸ ਸ਼ੁਰੂ ਕੀਤੇ ਗਏ ਅਤੇ 89 ਕੇਸਾਂ ਦਾ ਨਿਪਟਾਰਾ ਹੋਇਆ। 30 ਜੂਨ, 2019 ਤੱਕ 952 ਕੇਸ ਲੰਬਿਤ ਸਨ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement