ਪੰਜਾਬ ਵਿਚ ਕੋਰੋਨਾ ਕਾਰਨ ਇਕ ਦਿਨ 'ਚ 76 ਲੋਕਾਂ ਦੀ ਮੌਤ
Published : Sep 13, 2020, 1:14 am IST
Updated : Sep 13, 2020, 1:14 am IST
SHARE ARTICLE
image
image

ਪੰਜਾਬ ਵਿਚ ਕੋਰੋਨਾ ਕਾਰਨ ਇਕ ਦਿਨ 'ਚ 76 ਲੋਕਾਂ ਦੀ ਮੌਤ

ਪੰਜਾਬ ਵਿਚ ਕੋਰੋਨਾ ਕਾਰਨ ਇਕ ਦਿਨ 'ਚ 76 ਲੋਕਾਂ ਦੀ ਮੌਤ
ਚੰਡੀਗੜ੍ਹ, 12 ਸਤੰਬਰ (ਨੀਲ ਭਾਲਿੰਦਰ ਸਿੰਘ): ਪੰਜਾਬ ਵਿਚ ਲੰਘੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 76 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2441 ਨਵੇਂ ਕੇਸ ਸਾਹਮਣੇ ਆਏ ਹਨ। ਪੰਜਾਬ ਦੇ ਸਿਹਤ ਅਤੇ ਪਟਵਾਰ ਭਲਾਈ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਅੱੱਜ ਦੇ ਦਿਨ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਜਦਕਿ 2077 ਜਣੇ ਅੱੱਜ ਠੀਕ ਵੀ ਹੋਏ ਹਨ। ਸ਼ਨੀਵਾਰ ਸ਼ਾਮ ਤੱਕ ਦੀ ਅਧਿਕਾਰਤ ਜਾਣਕਾਰੀ ਜਨਤਕ ਹੋਣ ਮਗਰੋਂ ਪੰਜਾਬ ਇਸ ਬਿਮਾਰੀ ਕਾਰਨ  ਕੁੱਲ੍ਹ ਮੌਤਾਂ ਦੀ ਗਿਣਤੀ 2288 ਹੋ ਗਈ ਹੈ। ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 2441 ਨਵੇਂ ਕੋਰੋਨਾ ਕੇਸਾਂ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 77057 ਹੋ ਗਈ ਹੈ। ਅੱਜ ਸਭ ਤੋਂ ਵੱਧ 331 ਕੇਸ ਐਸਏਐਸ ਨਗਰ (ਮੁਹਾਲੀ) ਅਤੇ 313 ਕੇਸ ਜਲੰਧਰ ਚ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਚ

257, ਬਠਿੰਡਾ ਚ  137, ਲੁਧਿਆਣਾ 267, ਪਟਿਆਲਾ 268, ਹੁਸ਼ਿਆਰਪੁਰ 110 ਅਤੇ ਗੁਰਦਾਸਪੁਰ 118 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਲੁਧਿਆਣਾ 'ਚ ਸਭ ਤੋਂ ਵੱਧ 14 ਮੌਤਾਂ  ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ ਚ 11, ਬਰਨਾਲਾ ਚ 4, ਬਠਿੰਡਾ ਚ 2, ਫਤਿਹਗੜ੍ਹ ਸਾਹਿਬ ਚ 3, ਗੁਰਦਾਸਪੁਰ ਚ 7, ਹੁਸ਼ਿਆਰਪੁਰ ਚ 5, ਜਲੰਧਰ ਚ 10, ਕਪੂਰਥਲਾ ਚ 4, ਮੁਹਾਲੀ ਚ 1, ਮੁਕਤਸਰ ਚ 1, ਮੋਗਾ ਚ 1,ਪਠਾਨਕੋਟ ਚ 1, ਪਟਿਆਲਾ ਚ 4, ਰੋਪੜ ਚ 5, ਸੰਗਰੂਰ ਚ 2 ਅਤੇ ਤਰਨਤਾਰਨ ਚ 1 ਵਿਅਕਤੀ ਦੀ ਮੌਤ ਹੋਈ ਹੈ।
ਸੂਬੇ 'ਚ ਕੁੱਲ 1364940 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 77057 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਜਦਕਿ 55385 ਲੋਕ ਠੀਕ ਹੋ ਚੁੱਕੇ ਹਨ। ਇਨ੍ਹਾਂ 'ਚ 19384 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 521 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 82 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement