'ਆਪ' ਊਟ-ਪਟਾਂਗ ਦੋਸ਼ ਲਾ ਰਹੀ ਹੈ : ਕੈਪਟਨ
Published : Sep 13, 2020, 1:04 am IST
Updated : Sep 13, 2020, 1:04 am IST
SHARE ARTICLE
image
image

'ਆਪ' ਊਟ-ਪਟਾਂਗ ਦੋਸ਼ ਲਾ ਰਹੀ ਹੈ : ਕੈਪਟਨ

  to 
 

'ਆਪ' ਊਟ-ਪਟਾਂਗ ਦੋਸ਼ ਲਾ ਰਹੀ ਹੈ : ਕੈਪਟਨ
ਚੰਡੀਗੜ੍ਹ, 11 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਦਮੀ ਪਾਰਟੀ ਵਲੋਂ ਸੂਬਾ ਸਰਕਾਰ 'ਤੇ ਕੋਵਿਡ ਸੰਭਾਲ ਕਿੱਟਾਂ ਦੇ ਟੈਂਡਰ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਹੀ ਖ਼ਰੀਦ ਵਿਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿਤਾ ਹੈ ਜਿਨ੍ਹਾਂ ਦਾ ਕੋਈ ਸਿਰ-ਪੈਰ ਨਹੀਂ ਹੈ।
   ਆਪ ਵਿਧਾਇਕ ਅਮਨ ਅਰੋੜਾ ਵਲੋਂ ਕਿੱਟਾਂ ਖ਼ਰੀਦਣ ਵਿਚ ਘਪਲੇਬਾਜ਼ੀ ਦੇ ਲਾਏ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 'ਤੇ ਹਰ ਵੇਲੇ ਹਮਲਾ ਕਰਨ ਦੀ ਤਾਂਘ ਵਿਚ ਰਹਿੰਦੀ ਆਮ ਆਦਮੀ ਪਾਰਟੀ ਗ਼ਲਤ ਤੇ ਸਹੀ ਵਿਚ ਪਰਖ ਕਰਨਾ ਹੀ ਭੁੱਲ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਕਿੱਟਾਂ ਦੀ ਖ਼ਰੀਦ ਲਈ ਟੈਂਡਰ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਹੀ ਅਮਨ ਅਰੋੜਾ ਨੇ ਘਪਲੇਬਾਜ਼ੀ ਦੇ ਦੋਸ਼ ਲਾ ਦਿਤੇ ਹਨ। ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ 360 ਰੁਪਏ (ਜੀ.ਐਸ.ਟੀ. ਵਖਰੀ) ਦੇ

ਨਬਜ਼ ਔਕਸੀਮੀਟਰ ਦੇ ਨਾਲ ਕਿੱਟ ਦੀ ਲਾਗਤ ਨੂੰ 748 ਰੁਪਏ ਅੰਤਮ ਰੂਪ ਦਿਤਾ ਹੈ। ਆਪ ਵਿਧਾਇਕ ਨੇ ਇਕ ਰੇਟ ਲਿਸਟ (ਜਿਹੜੀ ਉਨ੍ਹਾਂ ਨੇ ਵੀ ਸਿਹਤ ਵਿਭਾਗ ਨੂੰ ਭੇਜੀ ਹੈ)  'ਤੇ ਆਧਾਰਿਤ ਦੋਸ਼ ਲਾਏ ਹਨ ਜਿਸ ਵਿਚ ਅਸਲ 'ਚ 13 ਆਈਟਮਾਂ ਦੀ ਸੂਚੀ ਦਿਤੀ ਗਈ ਹੈ ਜਦੋਂ ਕਿ ਸਰਕਾਰੀ ਕਿੱਟ ਲਈ 16 ਆਈਟਮਾਂ ਖ਼ਰੀਦੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਰੋੜਾ ਦੀ ਸੂਚੀ ਵਿਚ ਕੈਪਸੂਲ ਵਿਟਾਮਿਨ ਡੀ, ਬੀਟਾਡਿਨ ਗਾਰਗਿਲ ਤੇ ਬੈਲੂਨਜ਼ ਸ਼ਾਮਲ ਹੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸੂਚੀ ਵਿਚ 100 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ ਜਦੋਂ ਕਿ ਸਰਕਾਰੀ ਕਿੱਟ ਵਿਚ 500 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜ਼ਾਰ ਵਿਚ 10 ਰੁਪਏ ਦਾ ਤਰਲ ਕਾੜ੍ਹਾ ਮੌਜੂਦ ਹੀ ਨਹੀਂ ਹੈ। ਸ਼ਾਇਦ ਆਮ ਆਦਮੀ ਪਾਰਟੀ ਅਜਿਹੇ ਕੁਝ ਕਾੜ੍ਹੇ ਆਪਣੇ ਪੱਧਰ ਉਤੇ ਜਾਂ ਦਿੱਲੀ ਦੇ ਬਜ਼ਾਰ ਵਿਚ ਬਣਾ ਰਹੀ ਹੈ।
  ਅਰੋੜਾ ਦੇ ਘਪਲੇ ਦੇ ਦੋਸ਼ਾਂ ਨੂੰ ਊਟ-ਪਟਾਂਗ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਦ ਤੋਂ ਪਹਿਲਾਂ ਹੀ ਦੋਸ਼ ਲਾ ਕੇ ਆਪ ਵਿਧਾਇਕ ਨੇ ਅਪਣੀ ਪਾਰਟੀ ਦੀ ਸੂਬਾ ਸਰਕਾਰ ਵਿਰੁਧ ਤੱਥ ਰਹਿਤ ਨਕਰਾਤਮਕ ਪ੍ਰਚਾਰ ਕਰਨ ਦੀ ਰਣਨੀਤੀ ਨੂੰ ਉਜਾਗਰ ਕਰ ਦਿਤਾ ਹੈ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement