ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਿਰੁਧ ਲੱਗੇ ਬੋਰਡ
Published : Sep 13, 2020, 1:26 am IST
Updated : Sep 13, 2020, 1:26 am IST
SHARE ARTICLE
image
image

ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਿਰੁਧ ਲੱਗੇ ਬੋਰਡ

'ਜਥੇਦਾਰ' ਦਾ ਜ਼ਿਕਰ ਕਰਦਿਆਂ ਕਿਹਾ, ਜੇਕਰ ਕੁੱਝ ਕਰ ਨਹੀਂ ਸਕਦੇ ਤਾਂ ਅਸਤੀਫ਼ਾ ਦੇ ਕੇ ਸੁਰਖ਼ਰੂ ਹੋ ਜਾਣ

  to 
 

ਸ੍ਰੀ ਗੋਇੰਦਵਾਲ ਸਾਹਿਬ 12 ਸਤੰਬਰ (ਅੰਤਰਪ੍ਰੀਤ ਸਿੰਘ ਖਹਿਰਾ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਜੋ ਕਿ ਇਨੀਂ ਦਿਨੀਂ ਗਾਇਬ ਹੋਏ ਸਰੂਪਾਂ ਕਰ ਕੇ ਸਿੱਖ ਕੌਮ ਸਾਹਮਣੇ ਕਟਹਿਰੇ ਵਿਚ ਖੜੀ ਨਜ਼ਰ ਆ ਰਹੀ ਹੈ, ਲਈ ਮੁਸ਼ਕਲਾਂ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ।
ਜ਼ਿਲ੍ਹਾ ਤਰਨਤਾਰਨ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਵੱਡੇ-ਵੱਡੇ ਹੋਰਡਿੰਗ ਬੋਰਡ ਸੜਕ ਦੇ ਕੰਢੇ ਲਗਾ ਦਿਤੇ ਗਏ, ਜਿਨ੍ਹਾਂ ਵਿਚ ਮੋਟੇ-ਮੋਟੇ ਅੱਖਰਾਂ ਵਿਚ ਸ਼੍ਰੋਮਣੀ ਕਮੇਟੀ ਨੂੰ ਸੰਬੋਧਨ ਹੋ ਕੇ ਲਿਖਿਆ ਹੈ ਕਿ 'ਪਾਪ ਦਾ ਘੜਾ ਭਰ ਗਿਆ' ਹੈ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੌਜੂਦਾ ਸਥਿਤੀ ਵਿਚ ਕੁੱਝ ਨਾ ਕਰ ਸਕਣ ਤੇ ਜਥੇਦਾਰ ਅਕਾਲ ਤਖ਼ਤ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸੁਰਖ਼ਰੂ ਹੋ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹੋਰਡਿੰਗ ਬੋਰਡ ਇਲਾਕੇ ਦੀ ਉੱਘੀ ਸ਼ਖ਼ਸੀਅਤ ਅਤੇ ਲੰਮਾ ਸਮਾਂ ਗੁਰਦਵਾਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਰਹੇ ਅਤੇ ਇਲਾਕੇ ਦੀਆਂ ਨਾਮੀ ਅਤੇ ਧਾਰਮਕ ਸ਼ਖ਼ਸੀਅਤਾਂ ਵਜੋਂ ਜਾਣੇ ਜਾਂਦੇ ਸਵ. ਸ. ਬਲੀ ਸਿੰਘ ਦੇ ਸਪੁੱਤਰ ਸ.ਭੁਪਿੰਦਰ ਸਿੰਘ ਵਲੋਂ ਲਗਾਏ ਗਏ ਹਨ। ਇਸ ਬਾਬਤ ਜਦੋਂ ਸ. ਭੁਪਿੰਦਰ ਸਿੰਘ ਨਾਲ ਬੋਰਡ ਲਗਾਉਣ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਜੋ ਸਿੱਖ ਕੌਮ ਦਾ ਮਜ਼ਾਕ ਪੂਰੇ ਸੰਸਾਰ ਵਿਚ ਬਣਾਇਆ ਜਾ ਰਿਹਾ ਹੈ ਉਸ ਨੂੰ ਨਾ ਸਹਾਰਦਿਆਂ 'ਜਥੇਦਾਰ' ਪਾਸੋਂ ਮੰਗ ਕੀਤੀ ਹੈ ਕਿ ਜੇਕਰ ਉਹ ਇਨ੍ਹਾਂ ਹਾਲਾਤ ਵਿਚ ਵੀ ਕੁੱਝ ਨਹੀਂ ਕਰ ਸਕਦੇ ਤਾਂ ਅਪਣਾ ਅਸਤੀਫ਼ਾ ਦੇ ਦੇਣ।
ਬੋਰਡ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਵਾਲ ਖੜੇ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੁੱਪ ਕਿਉਂ ਰਹੀ? ਉਨ੍ਹਾਂ ਲਿਖਿਆ ਕਿ ਦੋ ਸਾਲਾਂ ਤੋਂ ਦੋ ਤਖ਼ਤਾਂ ਅਕਾਲ ਤਖ਼ਤ ਅਤੇ ਤਲਵੰਡੀ ਸਾਬੋ ਦਮਦਮਾ ਸਾਹਿਬ ਦਾ ਜਥੇਦਾਰ ਅੱਜ ਤਕ ਵੀ ਕਾਰਜਕਾਰੀ ਹੋਣਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਦੀ ਘਾਟ ਨੂੰ ਦਰਸਾਉਂਦਾ ਹੈ। ਸ. ਭੁਪਿੰਦਰ ਸਿੰਘ ਨੇ ਸਮੁੱਚੀ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਕੌਮ ਇਨ੍ਹਾਂ ਘਪਲੇਬਾਜ਼ਾਂ ਤੋਂ ਜਵਾਬ ਮੰਗੇ ਤੇ ਜੇਕਰ ਇਹ ਜਵਾਬ ਨਹੀਂ ਦਿੰਦੇ ਤਾਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ।

ਕੈਪਸ਼ਨ-੧੨-੦੧ ਸ਼੍ਰੋਮਣੀ ਕਮੇਟੀ ਦੀਆਂ ਨਾਕਾਮੀਆਂ ਨੂੰ ਦimageimageਰਸਾਉਂਦੇ ਲਗਾਏ ਗਏ ਬੋਰਡ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement