ਕੈਪਟਨ ਅਮਰਿੰਦਰ ਸਿੰਘ ਵੱਲੋੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਦੀ ਕਰੜੀ ਆਲੋਚਨਾ
Published : Sep 13, 2020, 7:28 pm IST
Updated : Sep 13, 2020, 7:28 pm IST
SHARE ARTICLE
Captain Amarinder Singh and Sukhbir Badal
Captain Amarinder Singh and Sukhbir Badal

ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਕਿਸਾਨ ਯੂਨੀਅਨਾਂ ਵਿਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ 'ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ (ਯੂ ਟਰਨ) ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ 'ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਗੱਠਜੋੜ ਸਰਕਾਰ ਦਾ ਭਾਈਵਾਲ ਹੋਣ ਦੇ ਨਾਤੇ ਆਰਡੀਨੈਂਸ ਲਿਆਉਣ ਵਿੱਚ ਅਕਾਲੀ ਦਲ ਵੀ ਸ਼ਾਮਲ ਹੈ ਅਤੇ ਇੱਥੋਂ ਤੱਕ ਕਿ ਇਨ੍ਹਾਂ ਨੇ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਜਦੋਂ ਵੀ ਕੇਂਦਰ ਸਰਕਾਰ ਇਨ੍ਹਾਂ  ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨ੍ਹਾਂ  ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹੈ?

Sukhbir BadalSukhbir Badal

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰ ਸਰਕਾਰ ਨੂੰ ਕੀਤੀ ਅਖੌਤੀ ਅਪੀਲ ਨੂੰ ਬੇਹੂਦਗੀ ਕਰਾਰ ਦਿੱਤਾ ਜਿਸ ਨੇ ਤਿੰਨਾਂ ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਕਿਸਾਨ ਜਥੇਬੰਦੀਆਂ ਦੇ ਤੌਖਲੇ ਦੂਰ ਹੋਣ ਤੱਕ ਇਨ੍ਹਾਂ ਨੂੰ ਪ੍ਰਵਾਨਗੀ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਗਿਆ ਸੀ। ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਦਾਅਵੇ ਨੂੰ ਯਾਦ ਕੀਤਾ ਜਦੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਇਸ ਮੁੱਦੇ 'ਤੇ ਜੂਨ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ।

Shiromani Akali Dal Shiromani Akali Dal

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਹ ਗੱਲ ਹੁਣ ਜੱਗ ਜ਼ਾਹਰ ਹੋ ਗਈ ਅਕਾਲੀ ਦਲ ਦੇ ਪ੍ਰਧਾਨ ਨੇ ਉਸ ਮੌਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਝੂਠ ਬੋਲਿਆ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਇਸ ਮੁੱਦੇ ਦੇ ਉਹ ਜੋ ਵੀ ਕਹਿ ਰਹੇ ਹਨ, ਉਸ ਉਪਰ ਭਰੋਸਾ ਜਾਂ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਸੂਬੇ ਨਾਲ ਜੁੜੇ ਹੋਰ ਵੱਡੇ ਮੁੱਦਿਆਂ ਵਿੱਚ ਸੀ.ਏ.ਏ/ਐਨ.ਸੀ.ਆਰ 'ਤੇ ਅਕਾਲੀ ਦਲ ਦੇ ਰੁਖ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਦੋਹਰੇ ਮਾਪਦੰਡਾਂ ਨੂੰ ਛੱਡਣ ਦੀ ਬਜਾਏ ਇਸਨੂੰ ਆਪਣੀ ਆਦਤ ਬਣਾ ਲਿਆ ਹੈ। ਉਨ੍ਹਾਂ ਕਿਹਾ “ਜਦੋਂ ਆਰਡੀਨੈਂਸ ਲਿਆਂਦੇ ਜਾ ਰਹੇ ਸਨ ਤਾਂ ਉਹ ਕੀ ਕਰ ਰਹੇ ਸਨ? ਉਨ੍ਹਾਂ ਨੇ ਇਤਰਾਜ਼ ਕਿਉਂ ਨਹੀਂ ਕੀਤਾ? ਆਖਰਕਾਰ, ਉਹ ਇਨ੍ਹਾਂ  ਆਰਡੀਨੈਂਸਾਂ ਲਈ ਜ਼ਿੰਮੇਵਾਰ ਕੇਂਦਰ ਸਰਕਾਰ ਦਾ ਹਿੱਸਾ ਹਨ?”

Farmer ProtestFarmer Protest

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਵੱਲੋਂ ਕੇਂਦਰ ਨੂੰ 'ਆਰਡੀਨੈਂਸਾਂ 'ਤੇ ਜਲਦਬਾਜ਼ੀ ਨਾ ਕਰਨ' ਦੀ  ਅਪੀਲ ਕਰਨ ਸਬੰਧੀ ਅਚਾਨਕ ਲਏ ਗਏ ਫੈਸਲੇ ਤੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਜਿਸ ਵਿੱਚ ਤਕਰੀਬਨ 18 ਮਹੀਨੇ ਰਹਿ ਗਏ ਹਨ, ਨੂੰ ਵੇਖਦਿਆਂ ਕਿਸਾਨ ਯੂਨੀਅਨਾਂ/ਸੰਗਠਨਾਂ ਦੀ ਨਜ਼ਰ ਵਿੱਚ ਆਪਣਾ ਅਕਸ ਸੁਧਾਰਨ ਦੀ ਉਨ੍ਹਾਂ  ਦੀ ਨਿਰਾਸ਼ਾ ਸਾਫ਼ ਝਲਕਦੀ ਹੈ। ਕਿਸਾਨਾਂ ਦੇ ਹਿੱਤਾਂ ਨੂੰ ਬੁਰੀ ਤਰ੍ਹਾਂ ਦਰਕਿਨਾਰ ਕਰਨ ਤੋਂ ਬਾਅਦ ਅਕਾਲੀਆਂ ਹੁਣ ਨਵੇਂ ਪੈਂਤੜੇ ਨਾਲ ਆਪਣੇ ਮਾੜੇ ਕੰਮਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ  ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਇਹ ਚੰਗੀ ਤਰ੍ਹਾਂ  ਜਾਣਦੇ ਹਨ ਕਿ ਸੁਖਬੀਰ 'ਤੇ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ।

 

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਬਿਆਨ ਕਿ ਇਸ ਮੁੱਦੇ 'ਤੇ ਆਉਣ ਵਾਲੇ ਦਿਨਾਂ ਵਿੱਚ ਸ਼ੋਮਣੀ ਅਕਾਲੀ ਦਲ ਸਮਾਨ ਵਿਚਾਰ ਵਾਲੀਆਂ ਪਾਰਟੀਆਂ ਨਾਲ ਗੱਲਬਾਤ ਕਰੇਗਾ, ਨੂੰ ਝੂਠਾ ਕਹਿ ਕੇ ਪੂਰੀ ਤਰ੍ਹਾਂ  ਨਕਾਰ ਦਿੱਤਾ ਹੈ। ਉਨ੍ਹਾਂ  ਸਵਾਲ ਕੀਤਾ “ਕਾਂਗਰਸ ਸਮੇਤ ਸਮਾਨ ਸੋਚ ਵਾਲੀਆਂ ਪਾਰਟੀਆਂ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਜੂਨ ਵਿੱਚ ਆਰਡੀਨੈਂਸ ਨੂੰ ਪੂਰੀ ਤਰ੍ਹਾਂ  ਰੱਦ ਕਰ ਦਿੱਤਾ ਸੀ। ਉਹ ਉਦੋਂ ਕੀ ਕਰ ਰਹੇ ਸਨ? ਉਦੋਂ ਉਨ੍ਹਾਂ  ਨੇ ਸਾਡੇ ਸਟੈਂਡ ਦਾ ਸਮਰਥਨ ਕਿਉਂ ਨਹੀਂ ਕੀਤਾ? ”

Punjab FarmersPunjab Farmer

ਮੁੱਖ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਬੰਧੀ ਵਿਚਾਰ ਵਟਾਂਦਰੇ ਲਈ ਕੇਂਦਰ ਸਰਕਾਰ ਨੂੰ ਮਿਲਣ ਵਾਸਤੇ ਸੁਖਬੀਰ ਦੀ ਅਗਵਾਈ ਹੇਠ ਇੱਕ ਵਫ਼ਦ ਭੇਜਣ ਬਾਰੇ ਅਕਾਲੀ ਦਲ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੱਤਾ। ਇਸ ਸਬੰਧ ਵਿੱਚ ਅਕਾਲੀਆਂ ਦੇ ਇੰਨੀ ਦੇਰ ਬਾਅਦ ਜਾਗਣ 'ਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੱਕ ਪਹੁੰਚ ਕਰਨ ਦਾ ਫੈਸਲਾ ਸਰਬ ਪਾਰਟੀ ਨੇ ਜੂਨ ਵਿੱਚ ਹੀ ਲਿਆ ਸੀ।

Sukhbir Singh BadalSukhbir Singh Badal

ਸੁਖਬੀਰ ਨੂੰ ਆਪਣੀਆਂ ਘਟੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰਨ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਦੇ ਦਾਅਵੇ ਪੂਰੀ ਤਰ੍ਹਾਂ ਝੂਠੇ ਪੈ ਗਏ ਹਨ। ਉਨ੍ਹਾਂ  ਸੁਖਬੀਰ ਨੂੰ ਪੁੱਛਿਆ “ਤੁਹਾਡੀ ਪਤਨੀ ਕੇਂਦਰੀ ਮੰਤਰੀ ਹੈ। ਕੀ ਉਨ੍ਹਾਂ  ਨੇ ਇਕ ਵਾਰ ਵੀ ਮੰਤਰੀ ਮੰਡਲ ਵਿਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ?” ਉਨ੍ਹਾਂ  ਕਿਹਾ ਕਿ ਇਸ ਦੇ ਉਲਟ ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀਆਂ ਦੀ ਮੌਜੂਦਗੀ ਨੇ ਇਹ ਸੁਨਿਸ਼ਚਿਤ ਕਰ ਦਿੱਤਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੇ ਪੰਜਾਬ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement