ਸਾਬਕਾ ਡੀ.ਜੀ.ਪੀ. ਸੈਣੀ ਨੂੰ ਅਦਾਲਤ ਵਲੋਂ ਵੱਡਾ ਝਟਕਾ, ਗੈਰ-ਜ਼ਮਾਨਤੀ ਵਾਰੰਟ ਜਾਰੀ
Published : Sep 13, 2020, 2:18 am IST
Updated : Sep 13, 2020, 2:18 am IST
SHARE ARTICLE
image
image

ਸਾਬਕਾ ਡੀ.ਜੀ.ਪੀ. ਸੈਣੀ ਨੂੰ ਅਦਾਲਤ ਵਲੋਂ ਵੱਡਾ ਝਟਕਾ, ਗੈਰ-ਜ਼ਮਾਨਤੀ ਵਾਰੰਟ ਜਾਰੀ

ਐਸ.ਏ.ਐਸ. ਨਗਰ, 12 ਸਤੰਬਰ (ਗੁਰਮੁੱਖ ਸਿੰਘ ਵਾਲੀਆ) : ਬਹੁ ਚਰਿਚਤ ਬਲਵੰਤ ਸਿੰਘ ਮੁਲਤਾਨੀ ਅਗ਼ਵਾ ਅਤੇ ਕਤਲ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿਤੇ ਹਨ। ਅਦਾਲਤ ਨੇ ਹੁਕਮ ਦਿਤਾ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰ ਕੇ 25 ਸਤੰਬਰ ਤਕ ਅਦਾਲਤ 'ਚ ਪੇਸ਼ ਕੀਤਾ ਜਾਵੇ। ਦਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਉਨ੍ਹਾਂ ਦੇ ਵਕੀਲਾਂ ਵਲੋਂ ਲਾਈ ਗਈ ਪਟੀਸ਼ਨ ਕੁੱਝ ਦਸਤਾਵੇਜ਼ਾਂ ਦੀ ਕਮੀ ਕਾਰਨ ਰਹਿ ਗਈ ਸੀ। ਇਸ ਕਾਰਨ ਉਨ੍ਹਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਆਬਜੈਕਸ਼ਨ ਲਾ ਦਿਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਪਟੀਸ਼ਨ ਦਾਇਰ ਕਰਨੀ ਪਵੇਗੀ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement