
ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ
ਹੁਸ਼ਿਆਰਪੁਰ, 12 ਸਤੰਬਰ (ਪਪ): ਅੱਡਾ ਨਸਰਾਲਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਰਾਤ ਵੇਲੇ ਮੋਟਰਸਾਈਕਲ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਪਿੰਡ ਅਜੜਾਮ ਦਾ ਬਲਵੀਰ ਸਿੰਘ (50) ਇਕ ਫ਼ੈਕਟਰੀ ਵਿਚ ਕੰਮ ਕਰ ਕੇ ਅਪਣੇ ਮੋਟਰਸਾਈਕਲ ਉਤੇ ਵਾਪਸ ਘਰ ਆ ਰਿਹਾ ਸੀ। ਇਸ ਦੌਰਾਨ ਅੱਡਾ ਨਸਰਾਲਾ ਵਿਖੇ ਕਿਸੇ ਵਾਹਨ ਦੀ ਲਾਈਟ ਪੈਣ ਕਾਰਨ ਉਸ ਦਾ ਮੋਟਰਸਾਈਕਲ ਅੱਗੇ ਜਾ ਰਹੀ ਟਰੈਕਟਰ-ਟਰਾਲੀ ਦੇ ਪਿਛਲੇ ਪਾਸੇ ਜਾ ਵੱਜਾ। ਇਸ ਦੌਰਾਨ ਬਲਵੀਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਜਾਣ ਉਤੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।