
ਪਟਿਆਲਾ ਜ਼ਿਲ੍ਹੇ ਵਿਚ 176 ਈ.ਡਬਲਿਊ.ਐਸ. ਰਿਹਾਇਸ਼ੀ ਮਕਾਨਾਂ ਦਾ ਪ੍ਰਾਜੈਕਟ ਹੋਇਆ ਮੁਕੰਮਲ
ਚੰਡੀਗੜ੍ਹ: ਸੂਬੇ ਵਿਚ ਸਾਰਿਆਂ ਦੇ ਸਿਰ 'ਤੇ ਛੱਤ ਮੁਹੱਈਆ ਕਰਵਾਉਣ ਦਾ ਸੁਪਨਾ ਸਾਕਾਰ ਕਰਨ ਦੀ ਦਿਸ਼ਾ ਵਿਚ ਕਦਮ ਵਧਾਉਂਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਵਿਚ 176 ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਮੁਕੰਮਲ ਕਰ ਲਈ ਹੈ। ਇਹ ਮਕਾਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਬੇਘਰੇ ਐਸ.ਸੀ. / ਬੀ.ਸੀ ਪਰਿਵਾਰਾਂ ਨੂੰ ਦਿੱਤੇ ਜਾਣਗੇ।
Sukhbinder singh sarkaria
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਹਾਜੀਮਾਜਰਾ ਵਿਖੇ 176 ਈ.ਡਬਲਿਊ.ਐੱਸ. ਮਕਾਨਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਜਲਦੀ ਇਹ ਮਕਾਨ ਲਾਭਪਾਤਰੀਆਂ ਨੂੰ ਸੌਂਪ ਦਿੱਤੇ ਜਾਣਗੇ।
Punjab Govt
ਇਹ ਪ੍ਰਾਜੈਕਟ ਸੰਗਰੂਰ-ਪਟਿਆਲਾ ਹਾਈਵੇ ਅਤੇ ਸਮਾਣਾ ਸੜਕ ਦੇ ਮੁੱਖ ਜੰਕਸ਼ਨ 'ਤੇ ਸਥਿਤ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਨੂੰ 1.69 ਏਕੜ ਰਕਬੇ ਵਿਚ 176 (ਜੀ + 3) ਈ.ਡਬਲਿਊ.ਐਸ. ਮਕਾਨ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ ਅਤੇ ਇਕ ਮਕਾਨ ਦਾ ਕਾਰਪੈਟ ਏਰੀਆ 25.25 ਵਰਗ ਮੀਟਰ ਹੈ। ਉਨ੍ਹਾਂ ਕਿਹਾ ਕਿ ਇਕ ਮਕਾਨ ਦੀ ਉਸਾਰੀ 'ਤੇ 4.10 ਲੱਖ ਰੁਪਏ ਲਾਗਤ ਆਈ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ ਤਕਰੀਬਨ 7 ਕਰੋੜ ਰੁਪਏ ਹੈ।
Sukhbinder singh sarkaria
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ, ਖ਼ਾਸਕਰ ਸਮਾਜ ਦੇ ਪਛੜੇ ਵਰਗਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਵਚਨਬੱਧ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 124 ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ।
Captain Amarinder Singh
ਪੀਡੀਏ ਜਲਦ ਹੀ 124 ਪਛਾਣ ਕੀਤੇ ਲਾਭਪਾਤਰੀਆਂ ਨੂੰ ਮਕਾਨ ਅਲਾਟ ਕਰੇਗੀ। ਬਾਕੀ ਬਚਦੇ 52 ਮਕਾਨਾਂ ਨੂੰ ਖੁੱਲੀ ਨਿਲਾਮੀ ਵਿਚ ਸੇਲ ਕਰਨ ਸਬੰਧੀ ਏਜੰਡੇ ਨੂੰ ਭਾਰਤ ਸਰਕਾਰ ਤੋਂ ਮਨਜ਼ੂਰੀ ਲੈਣ ਵਾਸਤੇ ਸੂਬਾ ਪੱਧਰੀ ਮਨਜ਼ੂਰੀ ਅਤੇ ਨਿਗਰਾਨੀ ਕਮੇਟੀ (ਐਸ.ਐਲ.ਐਸ.ਐਮ.ਸੀ.) ਵੱਲੋਂ ਕੇਂਦਰੀ ਨਿਗਰਾਨੀ ਅਤੇ ਮਨਜ਼ੂਰੀ ਕਮੇਟੀ (ਸੀ.ਐਮ.ਐਸ.ਸੀ.) ਨੂੰ ਸਿਫਾਰਸ਼ ਕੀਤੀ ਗਈ ਹੈ।