ਮੁੱਖ ਮੰਤਰੀ ਦੇ ਨਿਸ਼ਾਨੇ 'ਤੇ ਬਾਦਲ ਪਰਿਵਾਰ, 'ਪਹਿਲਾਂ ਕੀਤੀ ਕਾਨੂੰਨਾਂ ਦੀ ਵਕਾਲਤ ਫਿਰ ਬਦਲੇ ਸੁਰ'
Published : Sep 13, 2021, 5:35 pm IST
Updated : Sep 13, 2021, 5:36 pm IST
SHARE ARTICLE
Captain Amarinder Singh
Captain Amarinder Singh

ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਿਆ

 

ਬੱਲੋਵਾਲ ਸੌਂਖੜੀ - ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ 'ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਪਰ ਜਦੋਂ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋਇਆ ਤਾਂ ਅਕਾਲੀ ਦਲ ਨੇ ਸੁਰ ਬਦਲ ਲਈ।

Harsimrat BadalHarsimrat Badal

ਕਾਂਗਰਸ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦਾ ਪਹਿਲੇ ਹੀ ਦਿਨ ਤੋਂ ਇਨ੍ਹਾਂ ਦਾ ਵਿਰੋਧ ਕਰਨ ਵਾਲੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾ ਸਰਵ ਪਾਰਟੀ ਮੀਟਿੰਗ ਸੱਦੀ ਅਤੇ ਉਸ ਤੋਂ ਪਿੱਛੋਂ ਕਿਸਾਨ ਜਥੇਬੰਦੀਆਂ ਨਾਲ ਵੀ ਮੀਟਿੰਗ ਕੀਤੀ। ਇਸ ਮਗਰੋਂ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਦਨ ਸੱਦ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪਾਸ ਕੀਤੇ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਵਿੱਚ ਸੋਧ ਕੀਤੀ ਜਾ ਚੁੱਕੀ ਹੈ।

PM MODIPM MODI

ਉਨ੍ਹਾਂ ਅੱਗੇ ਕਿਹਾ, ''ਤਾਂ ਫੇਰ ਕਿਉਂ ਨਹੀਂ, ਇਕ ਵਾਰ ਹੋਰ ਸੋਧ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਖੇਤੀ ਕਾਨੂੰਨ ਰੱਦ ਕੀਤੇ ਜਾਣ ਜੋ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ ਉਤੇ ਧਰਨਾ ਦੇ ਰਹੇ ਹਨ।'' ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਪਰਿਵਾਰ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਬੱਲੋਵਾਲ ਸੌਂਖੜੀ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਇਸ ਕਾਲਜ ਦੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ 1 ਅਕਤੂਬਰ, 2021 ਤੋਂ ਜਮਾਤਾਂ ਸ਼ੁਰੂ ਹੋਣਗੀਆਂ। ਬੀਐਸ.ਸੀ. (ਖੇਤੀਬਾੜੀ) ਵਿੱਚ 60 ਸੀਟਾਂ ਭਰੀਆਂ ਗਈਆਂ ਹਨ। ਇਹ ਪਹਿਲੀ ਵਾਰ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕੈਂਪਸ ਤੋਂ ਬਾਹਰ ਖੇਤੀਬਾੜੀ ਦਾ ਕੋਈ ਕਾਲਜ ਸਥਾਪਤ ਕੀਤਾ ਗਿਆ ਹੈ।

Farmers Protest Farmers Protest

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਕੰਢੀ ਖੇਤਰ ਵਿੱਚ ਖੇਤੀਬਾੜੀ ਵਿਕਸਤ ਹੋਵੇਗੀ ਅਤੇ ਇਸ ਖੇਤਰ ਦੀਆਂ ਫਸਲਾਂ ਅਤੇ ਉਨ੍ਹਾਂ ਸਬੰਧੀ ਸਮੱਸਿਆਵਾਂ ਉਤੇ ਖੋਜ ਕਰਨ ਤੋਂ ਇਲਾਵਾ ਇਥੋਂ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਮਿਲੇਗੀ। ਕਾਲਜ ਵਿੱਚ ਇਸ ਪੱਖੋਂ ਵੀ ਖੋਜ ਕਾਰਜ ਕੀਤੇ ਜਾਣਗੇ ਕਿ ਜ਼ਮੀਨ ਦੀ ਘਾਟ ਅਤੇ ਖੇਤਰ ਵਿੱਚ ਪਾਣੀ ਦੀ ਕਮੀ ਨੂੰ ਦੇਖਦਿਆਂ ਕਿਵੇਂ ਪਾਣੀ ਦੇ ਸੀਮਤ ਵਸੀਲਿਆਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਜ਼ਿਆਦਾ ਪੈਦਾਵਾਰ ਹਾਸਲ ਕੀਤੀ ਜਾਵੇ।

ਨਵਾਂਸ਼ਹਿਰ ਵਿਖੇ ਇਕ ਬਾਗਬਾਨੀ ਖੋਜ ਕੇਂਦਰ ਦੀ ਸਥਾਪਨਾ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਪੱਖੋਂ ਸੇਬ ਦੀ ਫਸਲ ਉਤੇ ਵੀ ਖੋਜ ਕੀਤੇ ਜਾਣ ਉਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹੁਣ ਛੋਟੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਜੰਗਲੀ ਜਾਨਵਰਾਂ ਤੋਂ ਬਚਾਅ ਲਈ ਆਪਣੇ ਖੇਤਾਂ ਦੁਆਲੇ ਕੀਤੀ ਜਾਂਦੀ ਤਾਰਬੰਦੀ ਲਈ ਸਬਸਿਡੀ ਦੀ ਰਾਸ਼ੀ 60 ਫੀਸਦੀ ਤੋਂ ਵਧਾ ਕੇ 90 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਪੰਜ ਬਾਗਬਾਨੀ ਅਸਟੇਟ ਵੀ ਸਥਾਪਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਮੱਦਦ ਮਿਲ ਸਕੇ।

Captain Amarinder SinghCaptain Amarinder Singh

ਸੂਬਾ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਅਤੇ ਪ੍ਰੋਸੈਸਿੰਗ ਸੁਵਿਧਾਵਾਂ ਨੂੰ ਹੋਰ ਸੁਧਾਰਨ ਲਈ ਦੋ ਨਵੇਂ ਮੈਗਾ ਫੂਡ ਪਾਰਕ ਸਥਾਪਤ ਕੀਤੇ ਗਏ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਮੰਡੀਕਰਨ ਨਵਾਂ ਉਦਮ, ਖੋਜ ਅਤੇ ਚੌਕਸੀ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਉਤਪਾਦਨ ਵਿੱਚ ਮੱਦਦ ਮਿਲ ਸਕੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੰਗ ਅਤੇ ਕੀਮਤਾਂ ਨੂੰ ਵੇਖਦੇ ਹੋਏ ਬਜ਼ਾਰੀ ਯੋਜਨਾਬੰਦੀ ਦੀ ਵਿਉਂਤ ਬਣਾਈ ਜਾ ਸਕੇ।

ਹੋਰ ਮਾਮਲਿਆਂ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੀਆਂ ਨਿਵੇਸ਼ਕਾਂ ਅਤੇ ਉਦਯੋਗ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦੋਂ ਕਿ ਨੌਜਵਾਨਾਂ ਨੂੰ 20 ਲੱਖ ਨੌਕਰੀਆਂ ਹਾਸਲ ਹੋਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤੀ ਕਾਮਿਆਂ ਲਈ ਲਿਆਂਦੀ ਕਰਜ਼ਾ ਮੁਆਫੀ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 31,066 ਲਾਭਪਾਤਰੀਆਂ ਵਿੱਚੋਂ 25 ਨੂੰ ਸੰਕੇਤਕ ਤੌਰ 'ਤੇ ਕਰਜ਼ਾ ਮੁਆਫੀ ਦੇ ਚੈਕ ਵੰਡੇ। ਜ਼ਿਲੇ ਦੇ ਕੁੱਲ ਲਾਭਪਾਤਰੀਆਂ ਦਾ ਕੁੱਲ 64.61 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

Manish TewariManish Tewari

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦੀ ਤਾਰੀਫ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਅਤੇ ਜੀ.ਐਸ.ਟੀ. ਮੁਆਵਜ਼ਾ ਰੋਕ ਕੇ ਸੂਬੇ ਦੇ ਵਿਕਾਸ ਦੀ ਬੇੜੀ ਵਿੱਚ ਵੱਟੇ ਪਾਏ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਸੂਬੇ ਦੀ ਅਗਵਾਈ ਕੀਤੀ ਹੈ ਅਤੇ ਖਾਸ ਕਰਕੇ ਕੋਵਿਡ-19 ਦੇ ਦਿਨਾਂ ਦੌਰਾਨ ਉਨ੍ਹਾਂ ਦੀ ਅਗਵਾਈ ਸ਼ਲਾਘਾਯੋਗ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਹੱਦੀ ਖੇਤਰ ਵਿਖੇ ਪਾਕਿਸਤਾਨ ਵੱਲੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਤੇ ਇਨ੍ਹਾਂ ਇਲਾਕਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ।

School Education Minister Vijay Inder SinglaSchool Education Minister Vijay Inder Singla

ਉਨ੍ਹਾਂ ਮੰਗ ਕੀਤੀ ਕਿ ਕੰਢੀ ਕੈਨਾਲ ਦੇ ਦੂਜੇ ਫੇਜ਼ ਦੀ ਮੁੜ ਉਸਾਰੀ ਅਤੇ ਮੁੜ ਵਿਉਂਤਬੰਦੀ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਇਕ ਵੁੱਡ ਪਾਰਕ ਅਤੇ ਕੌਫੀ ਪਲਾਂਟੇਸ਼ਨ ਦੀਆਂ ਸੰਭਾਵਨਾਵਾਂ ਵੀ ਤਲਾਸ਼ ਕੀਤੀਆਂ ਜਾਣ। ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਮਸੀਹਾ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਵਿੱਚ ਕਿਸਾਨੀ ਪ੍ਰਤੀ ਦਰਦ ਹੈ ਜੋ ਕਿ ਇਸੇ ਗੱਲ ਤੋਂ ਸਾਫ ਜ਼ਾਹਰ ਹੋ ਜਾਂਦਾ ਹੈ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਨ੍ਹਾਂ ਨੇ ਬੀ.ਟੀ. ਕਾਟਨ ਦੇ ਬੀਜ ਲਿਆ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਹੰਭਲਾ ਮਾਰਿਆ ਸੀ।

ਇਸ ਮੌਕੇ ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮੁੱਖ ਮੰਤਰੀ ਦਾ ਇਸ ਕੰਢੀ ਖੇਤਰ ਨੂੰ ਕਾਲਜ ਰੂਪੀ ਤੋਹਫਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਖੇਤਰ ਦੇ ਹੋਰ ਵਿਕਾਸ ਕੰਮਾਂ ਲਈ ਕਦੇ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਅਥਾਹ ਕੰਮਾਂ ਦੇ ਵੇਰਵਾ ਦਿੰਦਿਆਂ ਉਨ੍ਹਾਂ ਇਹ ਗੱਲ ਦ੍ਰਿੜ ਇਰਾਦੇ ਨਾਲ ਕਹੀ ਕਿ 2022 ਵਿੱਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੁੜ ਸਰਕਾਰ ਬਣਾਏਗੀ।

ਇਹ ਵੀ ਪੜ੍ਹੋ - Big Breaking: ਅੰਤਰਰਾਸ਼ਟਰੀ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ    

ਵਧੀਕ ਮੁੱਖ ਸਕੱਤਰ ਵਿਕਾਸ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਨਿਰੁੱਧ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਲੋਵਾਲ ਸੌਂਖੜੀ ਦਾ ਖੇਤਰੀ ਖੋਜ ਕੇਂਦਰ ਕਈ ਫਸਲਾਂ ਜਿਵੇਂ ਕਿ ਮੱਕੀ, ਕਣਕ ਅਤੇ ਤੇਲ ਬੀਜ ਦੀਆਂ 35 ਕਿਸਮਾਂ ਅਤੇ ਆਮਲਾ, ਅਮਰੂਦ ਅਤੇ ਨਾਸ਼ਪਾਤੀ ਵਰਗੇ ਫਲਾਂ ਦੀਆਂ ਕਈ ਕਿਸਮਾਂ ਸਬੰਧੀ ਸ਼ਲਾਘਾਯੋਗ ਖੋਜ ਕਾਰਜ ਕਰ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਜਿੰਦਰ ਸਿੰਘ ਨੇ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ. ਮਨਮੋਹਣਜੀਤ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM
Advertisement