ਹਰਸਿਮਰਤ ਬਾਦਲ ਦਸਤਖ਼ਤ ਨਾ ਕਰਦੀ ਤਾਂ ਕਦੇ ਨਾ ਚੜ੍ਹਦਾ ਕਾਲਾ ਦਿਨ : ਸੰਧਵਾਂ
Published : Sep 13, 2021, 12:28 am IST
Updated : Sep 13, 2021, 12:28 am IST
SHARE ARTICLE
image
image

ਹਰਸਿਮਰਤ ਬਾਦਲ ਦਸਤਖ਼ਤ ਨਾ ਕਰਦੀ ਤਾਂ ਕਦੇ ਨਾ ਚੜ੍ਹਦਾ ਕਾਲਾ ਦਿਨ : ਸੰਧਵਾਂ

ਕੋਟਕਪੂਰਾ, 12 ਸਤੰਬਰ (ਗੁਰਿੰਦਰ ਸਿੰਘ) : ਅਕਾਲੀ ਦਲ ਬਾਦਲ ਵਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦੇ ਕੀਤੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਬਾਦਲ ਪ੍ਰਵਾਰ ਨੂੰ ਅਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮੱਲ ਕੇ ਕਾਲਾ ਦਿਵਸ ਮਨਾਉਣਾ ਚਾਹੀਦਾ ਹੈ, ਕਿਉਂਕਿ ਜੇ ਬਤੌਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਰਡੀਨੈਂਸਾਂ ਉਪਰ ਦਸਤਖ਼ਤ ਨਾ ਕਰਦੇ ਤਾਂ ਕਿਸਾਨ ਮਾਰੂ ਕਾਲਾ ਦਿਨ ਕਦੇ ਨਾ ਚੜ੍ਹਦਾ।’ 
ਵਿਧਾਇਕ ਸੰਧਵਾਂ ਨੇ ਸਮੂਹ ਕਿਸਾਨ ਹਿਤੈਸ਼ੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ 17 ਸਤੰਬਰ ਵਾਲਾ ਦਿਨ ਅੰਨਦਾਤਾ ਦੇ ਹੱਕ ਵਿਚ ‘ਕੌਮੀ ਪੱਧਰ’ ਉਤੇ ਕਾਲੇ ਦਿਵਸ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਭਾਰਤੀ ਇਤਿਹਾਸ ਵਿਚ ਤਾਨਾਸ਼ਾਹ ਸਰਕਾਰ ਬਣ ਗਈ ਹੈ, ਜੋ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ। ਸੰਧਵਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਵਿਰੁਧ ਮਹਾਂ ਪੰਜਾਬ ਦੀ ਸਰਜ਼ਮੀਨ ਤੋਂ ਉਠੇ ਅੰਦੋਲਨ ਨੇ ਨਾ ਸਿਰਫ਼ ਭਾਰਤ ਵਿਚ ਕਿਸਾਨਾਂ ਨੂੰ ਬਲ ਬਖ਼ਸ਼ਿਆ, ਸਗੋਂ ਅਮਰੀਕਾ, ਕੈਨੇਡਾ, ਆਸਟਰੇਲੀਆ ਅਤੇ ਯੂਰਪ ਸਮੇਤ ਅਫ਼ਰੀਕਾ ਦੇ ਕਿਸਾਨਾਂ ਤੇ ਮਜ਼ਦੂਰਾਂ ਵਿਚ ਹੱਕਾਂ ਦੀ ਰਾਖੀ ਲਈ ਜਾਗਰੂਕਤਾ ਪੈਦਾ ਕੀਤੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਜਦੋਂ ਚਾਹੇ ਅਣਚਾਹੇ ਮਨ ਨਾਲ ਅਕਾਲੀ ਦਲ ਬਾਦਲ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਹਵਾਲੇ ਨਾਲ 17 ਸਤੰਬਰ ਵਾਲੇ ਦਿਨ ਨੂੰ ਕਾਲੇ ਦਿਵਸ ਵਜੋਂ ਮੰਨ ਲਿਆ ਹੈ ਤਾਂ ਖੇਤੀ ਆਰਡੀਨੈਂਸ ਉਪਰ ਦਸਤਖ਼ਤ ਕਰਨ ਅਤੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਤਿੰਨ ਮਹੀਨੇ ਧੂਆਂਧਾਰ ਪ੍ਰਚਾਰ ਕਰਨ ਲਈ ਪਸ਼ਚਾਤਾਪ ਕਰ ਲੈਣਾ ਚਾਹੀਦਾ ਹੈ। ਇਸ ਲਈ ਬਾਦਲ ਪ੍ਰਵਾਰ ਦੀ ਅਗਵਾਈ ਵਿਚ ਸਮੁੱਚੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਅਪਣੇ ਮੂੰਹ ਉਪਰ ਕਾਲਖ਼ ਮੱਲ੍ਹ ਕੇ ਕਾਲਾ ਦਿਵਸ ਜ਼ਰੂਰ ਮਨਾਉਣਾ ਚਾਹੀਦਾ ਹੈ।’’ 
ਸੰਧਵਾਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਦੌਰਾਨ 600 ਤੋਂ ਜ਼ਿਆਦਾ ਕਿਸਾਨਾਂ ਤੇ ਮਜ਼ਦੂਰਾਂ ਦੀ ਮੌਤ ਲਈ ਅਕਾਲੀ ਦਲ ਬਾਦਲ ਓਨਾ ਹੀ ਜ਼ਿੰਮੇਵਾਰ ਹੈ, ਜਿੰਨੀ ਕਿ ਭਾਰਤੀ ਜਨਤਾ ਪਾਰਟੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਬਾਦਲ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਤਾਂ ਆਮ ਲੋਕ ਵੜਨ ਨਹੀਂ ਦਿੰਦੇ। ਇਸੇ ਲਈ ਉਨ੍ਹਾਂ ਕਾਲਾ ਦਿਵਸ ਮਨਾਉਣ ਲਈ ਦਿੱਲੀ ਦਾ ਮੈਦਾਨ ਚੁਣਿਆ ਹੈ ਤਾਂ ਜੋ ਭਾਰਤੀ ਜਨਤਾ ਪਾਰਟੀ ਦੇ ਵਿਰੋਧ ਦਾ ਘੱਟਾ ਲੋਕਾਂ ਦੀਆਂ ਅੱਖਾਂ ਵਿਚ ਪਾਇਆ ਜਾਵੇ।    

ਫੋਟੋ :- ਕੇ.ਕੇ.ਪੀ.-ਗੁਰਿੰਦਰ-12-10ਜੇ

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement