ਲੁਧਿਆਣਾ 'ਚ ਪਲਾਟ ਦੀ ਖੁਦਾਈ ਦੌਰਾਨ ਮਿਲਿਆ ਬੰਬ, ਮਚਿਆ ਹੜਕੰਪ
Published : Sep 13, 2022, 6:56 pm IST
Updated : Sep 13, 2022, 7:50 pm IST
SHARE ARTICLE
photo
photo

ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੇ ਪ੍ਰੀਤ ਵਿਹਾਰ ਵਿੱਚ ਇੱਕ ਪਲਾਟ ਦੀ ਖੁਦਾਈ ਦੌਰਾਨ ਇੱਕ ਬੰਬ ਮਿਲਿਆ ਹੈ। ਬੰਬ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਕੁਝ ਦੇਰ ਬਾਅਦ ਹੀ ਏਸੀਪੀ ਗੁਰਦੇਵ ਥਾਣਾ ਮੇਹਰਬਾਨ ਦੇ ਐਸਐਚਓ ਜਗਦੀਪ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ।

ਪੁਲਿਸ ਨੇ ਬੰਬ ਨਿਰੋਧਕ ਦਸਤੇ ਨੂੰ ਸੂਚਨਾ ਦਿੱਤੀ। ਟੀਮ 4 ਘੰਟੇ ਬਾਅਦ ਮੌਕੇ 'ਤੇ ਪਹੁੰਚੀ। ਦੱਸਿਆ ਗਿਆ ਹੈ ਕਿ ਜਿਸ ਪਲਾਟ ਵਿੱਚ ਇਹ ਬੰਬ ਮਿਲਿਆ ਹੈ, ਉਹ ਲੁਧਿਆਣਾ ਦੇ ਇੱਕ ਵਿਅਕਤੀ ਦਾ ਹੈ। ਅੱਜ ਪਲਾਟ ਦੀ ਖੁਦਾਈ ਕੀਤੀ ਗਈ ਤਾਂ ਉੱਥੇ ਇੱਕ ਬੰਬ ਮਿਲਿਆ। ਬੰਬ 'ਤੇ ਜੰਗਾਲ ਸੀ।

ਉੱਥੇ ਕੰਮ ਕਰਦੇ ਮਜ਼ਦੂਰ ਮਨੀਸ਼ ਨੇ ਤੁਰੰਤ ਪ੍ਰਾਪਰਟੀ ਡੀਲਰ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ।ਐਸਐਚਓ ਜਗਦੀਪ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪੁੱਜਣ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਆਉਣ ਤੱਕ ਇਸ ਨੂੰ ਰੇਤ ਦੀਆਂ ਬੋਰੀਆਂ ਨਾਲ ਢੱਕ ਦਿੱਤਾ ਜਾਂਦਾ ਹੈ। ਇਲਾਕੇ ਨੂੰ ਸੀਲ ਕਰ ਦਿਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਕਿਹਾ ਕਿ ਕੋਈ ਵੀ ਬੰਬ ਦੇ ਨੇੜੇ ਨਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement