
ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਜ਼ੀਰਕਪੁਰ: ਜ਼ੀਰਕਪੁਰ ਦੇ ਬਲਟਾਣਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਫਰਨੀਚਰ ਮਾਰਕੀਟ ਵਿੱਚ ਅਚਾਨਕ ਅੱਗ ਲੱਗ ਗਈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਅੱਗ ਦਾ ਖਤਰਨਾਕ ਰੂਪ ਦੇਖ ਸਕਦੇ ਹੋ।
ਅੱਗ ਲੱਗਣ ਨਾਲ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੇ ਨਾਲ ਹੀ ਇਹ ਅੱਗ ਕਿਸ ਤਰ੍ਹਾਂ ਲੱਗੀ ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਮਿਲੀ ਹੈ।