ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਇਸ ਮਸ਼ਹੂਰ ਰੈਪਰ ਨੂੰ ਮਾਰੀਆਂ ਗੋਲੀਆਂ, ਹੋਈ ਮੌਤ
Published : Sep 13, 2022, 5:04 pm IST
Updated : Sep 13, 2022, 5:04 pm IST
SHARE ARTICLE
PnB Rock
PnB Rock

ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਸਨ ਲੁਟੇੇਰੇ

 

ਨਵੀਂ ਦਿੱਲੀ : ਅਮਰੀਕੀ ਰੈਪਰ ਪੀਐਨਬੀ ਰੌਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰੈਪਰ ਪੀਐਨਬੀ ਰੌਕ ਆਪਣੀ ਪ੍ਰੇਮਿਕਾ ਨਾਲ ਇੱਕ ਰੈਸਟੋਰੈਂਟ ਵਿੱਚ ਖਾਣਾ ਖਾ ਰਿਹਾ ਸੀ  ਉਦੋਂ ਹੀ ਉਹਨਾਂ ਨੂੰ ਗੋਲੀ ਮਾਰ ਦਿੱਤੀ ਗਈ। ਅਮਰੀਕੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਰੈਪਰ PNB ਰਾਕ ਸਾਲ 2016 'ਚ ਆਪਣੇ ਗੀਤ 'ਸੇਲਫਿਸ਼' ਲਈ ਮਸ਼ਹੂਰ ਹੋਏ ਸਨ। ਪੀਐਨਬੀ ਰੌਕ ਨੇ ਆਪਣੀ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਪਾਈ ਸੀ, ਇਸ ਪੋਸਟ ਦੇ ਕੁਝ ਮਿੰਟ ਬਾਅਦ ਪੀਐਨਬੀ ਰੌਕ ਨੂੰ ਗੋਲੀ ਮਾਰ ਦਿੱਤੀ ਗਈ ਸੀ।

ਪੀਐਨਬੀ ਰੌਕ ਦਾ ਅਸਲੀ ਨਾਮ ਰਾਕਿਮ ਹਾਸ਼ਿਮ ਐਲਨ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਗਏ ਗ੍ਰਾਫਿਕ ਵੀਡੀਓਜ਼ ਵਿੱਚ ਸੁਰੱਖਿਆ ਅਤੇ ਕਰਮਚਾਰੀਆਂ ਨਾਲ ਘਿਰਿਆ ਪੀਐਨਬੀ ਰਾਕ ਖੂਨ ਨਾਲ ਲਥਪਥ ਦਿਖਾਈ ਦਿੱਤਾ। ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ PNB ਰੌਕ ਨੂੰ ਸੋਮਵਾਰ ਦੁਪਹਿਰ ਨੂੰ ਦੱਖਣੀ ਲਾਸ ਏਂਜਲਸ ਵਿੱਚ ਰੋਸਕੋ ਦੇ ਚਿਕਨ ਐਂਡ ਵੈਫਲਜ਼ ਰੈਸਟੋਰੈਂਟ ਵਿੱਚ ਲੁੱਟ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ।

ਰਿਪੋਰਟ ਮੁਤਾਬਕ ਪੀਐਨਬੀ ਰੈਪਰ ਆਪਣੀ ਪ੍ਰੇਮਿਕਾ ਸਟੈਫਨੀ ਸਿਬੋਨਹੁਆਂਗ ਨਾਲ ਰੈਸਟੋਰੈਂਟ 'ਚ ਸੀ ਜਦੋਂ ਉਸ ਨੂੰ ਗੋਲੀ ਮਾਰੀ ਗਈ। ਗਰਲਫ੍ਰੈਂਡ ਸਟੈਫਨੀ ਨੇ ਆਪਣੇ ਇੰਸਟਾ ਪੋਲ 'ਤੇ ਰੈਪਰ ਨਾਲ ਤਸਵੀਰ ਪੋਸਟ ਕਰਕੇ ਰੈਸਟੋਰੈਂਟ ਦਾ ਨਾਮ ਚੈੱਕ ਇਨ ਕੀਤਾ ਅਤੇ ਟੈਗ ਕੀਤਾ। ਇਸ ਸੋਸ਼ਲ ਮੀਡੀਆ ਪੋਸਟ ਦੇ 20 ਮਿੰਟ ਬਾਅਦ ਹੀ ਉਸ ਨੂੰ ਸ਼ੂਟਰ ਨੇ ਗੋਲੀ ਮਾਰ ਦਿੱਤੀ। ਕੁਝ ਲੋਕਾਂ ਨੇ ਅੰਦਾਜ਼ਾ ਲਗਾਇਆ ਹੈ ਕਿ ਇਸ ਪੋਸਟ ਦੇ ਕਾਰਨ ਹੀ ਸ਼ੂਟਰਾਂ ਨੂੰ ਰੈਪਰ ਦੇ ਠਿਕਾਣੇ ਬਾਰੇ ਪਤਾ ਲੱਗ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਲੁਟੇਰਿਆਂ ਨੇ 30 ਸਾਲਾ ਰੈਪਰ ਪੀਐਨਬੀ ਰੌਕ ਵੱਲ ਬੰਦੂਕ ਤਾਣਦਿਆਂ ਕਿਹਾ ਕਿ ਉਨ੍ਹਾਂ ਕੋਲ ਜੋ ਵੀ ਹੈ, ਉਨ੍ਹਾਂ ਨੂੰ ਦੇ ਦਿਓ। ਪੁਲਿਸ ਸੂਤਰਾਂ ਅਨੁਸਾਰ ਲੁਟੇਰਿਆਂ ਦੀ ਨਜ਼ਰ ਰੌਕ ਦੇ ਗਹਿਣਿਆਂ 'ਤੇ ਸੀ। ਇਸ ਦੌਰਾਨ ਲੁਟੇਰੇ ਪੀੜਤਾ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ। ਪੁਲਿਸ ਨੇ ਕਿਹਾ ਕਿ ਰੈਸਟੋਰੈਂਟ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement