'ਦਿਵਿਆਂਗਾਂ ਦੀਆਂ ਲੋੜਾਂ ਅਨੁਸਾਰਕੁਝ ਜ਼ਿਲ੍ਹਿਆਂ ਦੀਆਂ ਸਰਕਾਰੀ ਇਮਾਰਤਾਂ 'ਚ ਕੀਤੀਆਂ ਜਾਣਗੀਆਂ ਤਬਦੀਲੀਆਂ'
Published : Sep 13, 2022, 5:12 pm IST
Updated : Sep 13, 2022, 5:15 pm IST
SHARE ARTICLE
DR. BALJIT KAUR
DR. BALJIT KAUR

ਇਹ ਸਹੂਲਤਾਂ ਦਿਵਿਆਂਗਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ।

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਦੀਆਂ 193 ਇਮਾਰਤਾਂ ਤੋਂ ਇਲਾਵਾ ਚੰਡੀਗੜ੍ਹ ਸ਼ਹਿਰ ਵਿਚ ਪੰਜਾਬ ਸਰਕਾਰ ਦੀਆਂ 9 ਬਿਲਡਿੰਗਾਂ ਵਿੱਚ ਦਿਵਿਆਂਗਾਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਨਾਲ ਦਿਵਿਆਂਗ ਬਿਨਾਂ ਕਿਸੇ ਪਰੇਸ਼ਾਨੀ ਤੋਂ ਸਰਕਾਰੀ ਇਮਾਰਤਾ ਵਿੱਚ ਆਪਣਾ ਕੰਮ ਕਰਵਾ ਸਕਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਕਾਰਜ਼ ‘ਤੇ 50 ਕਰੋੜ ਰੁਪਏ ਖਰਚੇ ਜਾਣਗੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਬਿਲਡਿੰਗਾ ਨੂੰ ਦਿਵਿਆਂਗਾਂ ਦੀ ਸੁਖਾਲੀ ਪਹੁੰਚ ਦੇ ਅਨੁਕੂਲ ਬਣਾਉਣ ਲਈ ਲਿਫਟ, ਰੈਂਪ, ਪਖਾਨੇ, ਰੇਲਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ।ਡਾ.ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਮਾਰਤਾਂ ਵਿੱਚ ਪੌੜੀਆਂ ਅਤੇ ਰੈਂਪ, ਕੌਰੀਡੋਰ, ਐਂਟਰੀ ਗੇਟ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਪਖਾਨੇ ਆਦਿ ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਸਹੂਲਤਾਂ ਦਿਵਿਆਂਗਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement