ਵਿਜੀਲੈਂਸ ਬਿਉਰੋ ਵੱਲੋਂ ਜੀ.ਐਸ.ਟੀ. ਘੁਟਾਲੇ ਦੇ 6 ਦੋਸ਼ੀ ਏਜੰਟ ਗ੍ਰਿਫ਼ਤਾਰ
Published : Sep 13, 2022, 5:13 pm IST
Updated : Sep 13, 2022, 5:13 pm IST
SHARE ARTICLE
 GST by Vigilance Bureau 6 accused agents of the scam arrested
GST by Vigilance Bureau 6 accused agents of the scam arrested

ਇਸ ਮਾਮਲੇ ਵਿੱਚ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜੀ.ਐਸ.ਟੀ. ਘੁਟਾਲੇ ਸਬੰਧੀ ਕਰ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਤੇ ਟੈਕਸ ਚੋਰੀ ਕਰਾਉਣ ਵਾਲੇ 6 ਦੋਸ਼ੀ ਏਜੰਟਾਂ/ਵਿਚੋਲੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਸੂਬੇ ਦੇ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਬਦਲੇ ਵਿੱਚ ਉਨ੍ਹਾਂ ਨੂੰ ਟੈਕਸ ਤੋਂ ਬਚਣ ਲਈ ਰਸਤਾ ਪ੍ਰਦਾਨ ਕਰ ਰਹੇ ਸਨ ਅਤੇ ਘੱਟ ਜੁਰਮਾਨਾ ਲਗਾ ਕੇ ਕੱਚਾ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਸਮਾਨ ਲੈ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੀਐਸਟੀ ਨੂੰ ਖੋਰਾ ਲਾ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਜੀ.ਐਸ.ਟੀ./ਆਬਕਾਰੀ ਅਤੇ ਕਰ ਅਧਿਕਾਰੀਆਂ ਤੋਂ ਇਲਾਵਾ ਏਜੰਟ/ਵਿਚੋਲੀਏ ਇੱਕ ਦੂਜੇ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ, ਜਿੰਨਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 7, 7(ਏ) ਤੇ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਪੰਜਾਬ ਮੁਹਾਲੀ ਵਿਖੇ ਐਫ.ਆਈ.ਆਰ ਨੰਬਰ 8 ਮਿਤੀ 21/08/2020 ਦਰਜ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਬਲਵਿੰਦਰ ਸਿੰਘ ਉਰਫ ਬਾਬੂ ਰਾਮ, ਸਚਿਨ ਕੁਮਾਰ ਲੁਥਰਾ, ਪਵਨ ਕੁਮਾਰ ਉਰਫ ਕਾਲਾ, ਅਜੈ ਕੁਮਾਰ, ਰਣਧੀਰ ਸਿੰਘ ਅਤੇ ਅਵਤਾਰ ਸਿੰਘ ਨਾਮਕ 6 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਉਹਨਾਂ ਦੱਸਿਆ ਕਿ ਇਹ ਦੋਸ਼ੀ ਕਰ ਵਿਭਾਗ ਦੇ ਜੀ.ਐਸ.ਟੀ. ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਦੀ ਲੋੜੀਂਦੀ ਰਕਮ ਦਾ ਭੁਗਤਾਨ ਕੀਤੇ ਬਿਨਾਂ ਲੋਹੇ ਦੇ ਸਕਰੈਪ/ਤਿਆਰ ਸਮਾਨ ਲੈ ਜਾਣ ਵਾਲੇ ਵੱਖ-ਵੱਖ ਰਾਜਾਂ ਨਾਲ ਸਬੰਧਤ ਵਾਹਨਾਂ ਨੂੰ ਲੰਘਾਉਣ ਵਾਲੇ ਇਸ ਗਠਜੋੜ ਵਿੱਚ ਸਰਗਰਮੀ ਨਾਲ ਸ਼ਾਮਲ ਸਨ।

ਇਸ ਘੁਟਾਲੇ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਟੈਕਸ ਅਧਿਕਾਰੀਆਂ ਦੀ ਮੱਦਦ ਦੇ ਬਦਲੇ ਇਹ ਏਜੰਟ ਉਹਨਾਂ ਨੂੰ ਭਾਰੀ ਰਿਸ਼ਵਤ ਦੇ ਰਹੇ ਸਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਜੰਟਾਂ ਦੇ ਹੋਰ ਗਰੁੱਪ ਅਤੇ ਸਬੰਧਤ ਜੀਐਸਟੀ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਨ੍ਹਾਂ ਸਾਰੇ ਗ੍ਰਿਫ਼ਤਾਰ ਏਜੰਟਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement