ਨਿਸ਼ਾਨੇਬਾਜ਼ੀ ਵਿਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ: ਮੀਤ ਹੇਅਰ
Published : Sep 13, 2022, 12:29 am IST
Updated : Sep 13, 2022, 12:29 am IST
SHARE ARTICLE
image
image

ਨਿਸ਼ਾਨੇਬਾਜ਼ੀ ਵਿਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ: ਮੀਤ ਹੇਅਰ

ਖੇਡ ਮੰਤਰੀ ਨੇ ਦੇਸ਼ ਦੇ ਨਾਮੀ ਨਿਸ਼ਾਨੇਬਾਜ਼ਾਂ ਨੂੰ  ਕੀਤਾ ਸਨਮਾਨਤ

ਚੰਡੀਗੜ੍ਹ, 12 ਸਤੰਬਰ (ਝਾਮਪੁਰ): ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ | ਪਿਛਲੇ 18-20 ਸਾਲਾਂ ਦੇ ਅਰਸੇ ਦੌਰਾਨ ਭਾਰਤ ਨੇ ਉਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਏਸ਼ੀਆਈ ਤੇ ਰਾਸ਼ਟਰ ਮੰਡਲ ਖੇਡਾਂ ਵਿਚ ਕਈ ਤਮਗ਼ੇ ਜਿੱਤੇ ਹਨ | ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਇਸ ਖੇਡ ਵਿਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ 2024 ਵਿਚ ਹੋਣ ਵਾਲੀਆਂ ਪੈਰਿਸ ਉਲੰਪਿਕ ਖੇਡਾਂ ਵਿਚ ਭਾਰਤ ਬਿਹਤਰ ਪ੍ਰਦਰਸ਼ਨ ਦਿਖਾਏਗਾ |
ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਦੇਰ ਸ਼ਾਮ ਨਿਸ਼ਾਨੇਬਾਜ਼ਾਂ ਦੇ ਸਨਮਾਨ ਸਮਾਰੋਹ ਦੌਰਾਨ ਸੰਬੋਧਤ ਹੁੰਦਿਆਂ ਕਹੀ | ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ ਰੈਂਕਿੰਗ ਦੇ ਸਬੰਧ ਵਿਚ ਅੰਕੁਸ਼ ਭਾਰਦਵਾਜ ਸਪੋਰਟਸ ਫ਼ਾਊਡੇਸ਼ਨ ਵਲੋਂ ਅੰਬਿਕਾ ਗਰੁਪ ਦੇ ਸਹਿਯੋਗ ਨਾਲ ਕਰਵਾਏ ਸਨਮਾਨ ਸਮਾਰੋਹ ਸਮਾਗਮ ਦੌਰਾਨ ਖੇਡ ਮੰਤਰੀ ਨੇ ਇਸ ਮੌਕੇ ਅੰਜੁਮ ਮੌਦਗਿਲ ਸਮੇਤ ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਗੌਰੀ, ਅਜਿਤੇਸ਼ ਕੌਸ਼ਲ, ਵਿਜੈਵੀਰ ਸਿੱਧੂ, ਉਦੇਵੀਰ ਸਿੱਧੂ, ਵਿਸ਼ਵਾਜੀਤ ਸਿੰਘ, ਸਿਫ਼ਤ ਕੌਰ, ਉਨੀਸ਼, ਸ਼ਿਖਾ ਚੌਧਰੀ, ਨੈਣਾ ਵਰਮਾ, ਸੋਮਿਲ ਚੌਧਰੀ, ਦਿਵੇਸ਼ ਵਰਮਾ, ਦੇਵਾਂਸ਼ ਤੇ ਮਨਰਾਜ ਅਤੇ ਕੋਚ ਦੀਪਾਲੀ ਦੇਸ਼ਪਾਂਡੇ ਸਣੇ ਪਰਵੀਨ ਵਰਮਾ, ਸੁਮੀਤ ਸੋਨੀ, ਅਮਿਤ ਸੂਦ, ਸਾਜਨ ਸ਼ਰਮਾ, ਅਸ਼ਵਨੀ ਸ਼ਰਮਾ ਨੂੰ  ਸਨਮਾਨਤ ਕੀਤਾ |
ਮੀਤ ਹੇਅਰ ਨੇ ਕਿਹਾ ਕਿ ਭਾਰਤ ਨਿਸ਼ਾਨੇਬਾਜ਼ੀ ਖੇਡ ਦਾ ਪ੍ਰਭਾਵ ਇਥੋਂ ਤਕ ਹੈ ਕਿ ਹਾਲ ਹੀ ਵਿਚ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਦੀ ਤਮਗ਼ਾ ਸੂਚੀ ਹੋਰ ਵੀ ਬਿਹਤਰ ਹੁੰਦੀ ਜੇ ਨਿਸ਼ਾਨੇਬਾਜ਼ੀ ਖੇਡ ਨੂੰ  ਬਾਹਰ ਨਾ ਰਖਿਆ ਹੁੰਦਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਅਭਿਨਵ ਬਿੰਦਰਾ ਦੇਸ਼ ਨੂੰ  ਪਹਿਲਾ ਓਲੰਪਿਕ ਚੈਂਪੀਅਨ ਦਿਤਾ | ਪਿਛਲੇ ਸਮੇਂ ਵਿਚ ਹੋਏ ਵਿਸ਼ਵ ਕੱਪ ਵਿਚ ਅੰਜੁਮ ਮੌਦਗਿਲ, ਅਰਜੁਨ ਬਬੂਟਾ, ਸਿਫ਼ਤ ਕੌਰ, ਵਿਜੇਵੀਰ ਸਿੰਘ ਸਿੱਧੂ ਨੇ ਤਮਗ਼ੇ ਜਿੱਤੇ | ਅੰਜੁਮ ਮੌਦਗਿਲ ਦੀ ਨੰਬਰ ਇਕ ਵਿਸ਼ਵ ਰੈਂਕਿੰਗ ਹਾਸਲ ਕੀਤੀ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਇਸ ਮਹੀਨੇ ਹੋਣ ਵਾਲੀਆਂ ਕੌਮੀ ਖੇਡਾਂ ਵਿਚ ਜਿਥੇ ਸਾਡੇ ਪੰਜਾਬ ਦੇ 16 ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ ਉਥੇ ਅਕਤੂਬਰ ਵਿਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿਚ ਪੰਜਾਬ ਦੇ 10 ਨਿਸ਼ਾਨੇਬਾਜ਼ ਹਿੱਸਾ ਲੈਣ ਜਾ ਰਹੇ ਹਨ |
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement