
ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਗਿਲਜ਼ੀਆਂ ਦੀ ਗ੍ਰਿਫ਼ਤਾਰੀ ’ਤੇ 13 ਸਤੰਬਰ ਤੱਕ ਰੋਕ ਲਾ ਦਿੱਤੀ ਸੀ।
ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਹਾਈਕੋਰਟ ਨੇ ਇਕ ਵਾਰ ਫਿਰ ਰਾਹਤ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਇਕ ਹੁਕਮ ਜਾਰੀ ਕਰਕੇ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ ਰੋਕ 28 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਗਿਲਜ਼ੀਆਂ ਦੀ ਗ੍ਰਿਫ਼ਤਾਰੀ ’ਤੇ 13 ਸਤੰਬਰ ਤੱਕ ਰੋਕ ਲਾ ਦਿੱਤੀ ਸੀ।
ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਜਵਾਬ ਦੇਣ ਲਈ ਸਮਾਂ ਵੀ ਮੰਗਿਆ ਹੈ। ਸੰਗਤ ਸਿੰਘ ਗਿਲਜੀਆਂ ਨੇ ਉਸ ਵਿਰੁੱਧ ਐਫ.ਆਈ.ਆਰ. ਨੂੰ ਰੱਦ ਕਰਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਸੰਗਤ ਸਿੰਘ ਗਿਲਜੀਆਂ ਦਾ ਨਾਂ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਸੀ। ਇਸ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ।