ਬਹਿਰਾਮ ’ਚ ਰੂਹ ਕੰਬਾਊ ਹਾਦਸਾ: ਕਾਰ ’ਤੇ ਪਲਟਿਆ ਟਰਾਲਾ, ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
Published : Sep 13, 2022, 8:30 am IST
Updated : Sep 13, 2022, 8:30 am IST
SHARE ARTICLE
Three of family killed in road accident
Three of family killed in road accident

ਹਾਦਸਾ ਇੰਨਾ ਜ਼ਬਰਦਸਤ ਤੇ ਦਰਦਨਾਕ ਸੀ ਕਿ ਟਰਾਲੇ ਹੇਠਾਂ ਫਸੀ ਕਾਰ ਨੂੰ ਦੋ ਘੰਟੇ ਦੀ ਲੰਮੀ ਜੱਦੋ-ਜਹਿਦ ਮਗਰੋਂ ਕੱਢਿਆ ਗਿਆ।


ਬੰਗਾ : ਬੰਗਾ-ਫਗਵਾੜਾ ਨੈਸ਼ਨਲ ਹਾਈਵੇ ’ਤੇ ਸਥਿਤ ਕਸਬਾ ਬਹਿਰਾਮ ਵਿਖੇ ਹੋਏ ਇਕ ਰੂਹ ਕੰਬਾਊ ਸੜਕ ਹਾਦਸੇ ’ਚ ਦੋ ਵੱਖ-ਵੱਖ ਕਾਰਾਂ ’ਚ ਸਵਾਰ 6 ਵਿਅਕਤੀਆ ’ਚੋ ਇਕ ਹੀ ਪਰਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ 18 ਟਾਇਰੀ ਟਰਾਲਾ ਨੰਬਰ ਪੀ ਬੀ 02 ਡੀ ਵਾਈ 8200, ਜਿਸ ਨੂੰ ਮੇਜਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੰਮਦ ਸ਼ਾਹ ਵਾਲਾ (ਪੱਲੂਵਾਲ) ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ, ਜੋ ਮਿੱਟੀ-ਪੱਥਰਾਂ ਆਦਿ ਨਾਲ ਭਰਿਆ ਹੋਇਆ ਸੀ।

ਇਹ ਟਰਾਲਾ ਬੰਗਾ ਸਾਈਡ ਤੋਂ ਜਾ ਰਿਹਾ ਸੀ ਤੇ ਜਿਵੇਂ ਹੀ ਮਾਹਿਲਪੁਰ ਬਹਿਰਾਮ ਟੀ-ਪੁਆਇੰਟ ’ਤੇ ਪੁੱਜਾ ਤਾਂ ਡਰਾਈਵਰ ਨੇ ਟਰਾਲਾ ਇਕਦਮ ਮਾਹਿਲਪੁਰ ਸਾਈਡ ਨੂੰ ਮੋੜ ਦਿਤਾ। ਇਸੇ ਦਰਮਿਆਨ ਫਗਵਾੜਾ ਸਾਈਡ ਤੋਂ ਆ ਰਹੀਆਂ ਦੋ ਕਾਰਾਂ, ਜਿਨ੍ਹਾਂ ’ਚੋਂ ਇਕ ਕਾਰ ਨੰਬਰ ਪੀ ਬੀ 06 ਏ ਬੀ 1297, ਜਿਸ ’ਚ ਇਕ ਪਰਵਾਰ ਦੇ ਤਿੰਨ ਜੀਅ ਪਤੀ-ਪਤਨੀ ਤੇ ਉਨ੍ਹਾਂ ਦਾ ਬੇਟਾ ਸਵਾਰ ਸਨ, ਉਪਰ ਪਲਟ ਗਿਆ। ਇਸ ਸੜਕ ਹਾਦਸੇ ’ਚ ਉਕਤ ਕਾਰ ’ਚ ਸਵਾਰ ਤਿੰਨਾਂ ਲੋਕਾਂ ਦੀ ਮੌਤ ਹੋ ਗਈ, ਜਦਕਿ ਦੂਜੀ ਕਾਰ ਪੀ ਬੀ 10 ਈ ਡੀ 6500 ਵੀ ਟਰਾਲੇ ਦੀ ਲਪੇਟ ’ਚ ਆਈ ਪਰ ਇਸ ’ਚ ਸਵਾਰ ਤਿੰਨ ਵਿਅਤਕੀ, ਜਿਨ੍ਹਾਂ ’ਚ ਮਨਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੱਦੀ ਮੱਟ ਵਾਲੀ ਤੇ ਉਸ ਦੀ ਕਰੀਬੀ ਰਿਸ਼ਤੇਦਾਰ ਸੁਖਵਿੰਦਰ ਕੌਰ ਤੇ ਉਸ ਦਾ ਬੇਟਾ ਪਰਮਜੀਤ ਸਿੰਘ ਜ਼ਖ਼ਮੀ ਹੋ ਗਏ।

ਹਾਦਸਾ ਇੰਨਾ ਜ਼ਬਰਦਸਤ ਤੇ ਦਰਦਨਾਕ ਸੀ ਕਿ ਟਰਾਲੇ ਹੇਠਾਂ ਫਸੀ ਕਾਰ ਨੂੰ ਦੋ ਘੰਟੇ ਦੀ ਲੰਮੀ ਜੱਦੋ-ਜਹਿਦ ਮਗਰੋਂ ਕੱਢਿਆ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਹਿਰਾਮ ਪੁਲਿਸ ਦੇ ਐਸ. ਐਚ. ਓ. ਇੰਸਪੈਕਟਰ ਗੁਰਦਿਆਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜ ਗਏ ਤੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਮ੍ਰਿਤਕ ਦੇਹਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement