ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, ਅਟਾਰੀ ਸਰਹੱਦ ਨੇੜਿਓਂ ਬਰਾਮਦ ਹੋਇਆ ਡਰੋਨ

By : GAGANDEEP

Published : Sep 13, 2023, 8:17 am IST
Updated : Sep 13, 2023, 8:17 am IST
SHARE ARTICLE
photo
photo

ਪੁਲਿਸ ਨੇ ਦੋ ਨਸ਼ਾ ਤਸਕਰਾਂ ਖਿਲਾਫ਼ ਮਾਮਲਾ ਕੀਤਾ ਦਰਜ

 

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਦਿਹਾਤੀ ਪੁਲਿਸ ਨੇ ਇਕ ਹੋਰ ਡਰੋਨ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਡੀਜੇਆਈ ਮਿੰਨੀ ਡਰੋਨ ਹੈ, ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਥੋੜ੍ਹੀ ਮਾਤਰਾ ਪ੍ਰਾਪਤ ਕਰਨ ਵਿੱਚ ਮਦਦ ਕਰਦਾ ਹੈ। ਪੁਲਿਸ ਨੇ ਡਰੋਨ ਬਰਾਮਦਗੀ ਅਤੇ ਸੂਚਨਾ ਦੇ ਆਧਾਰ ’ਤੇ ਦੋ ਸਮੱਗਲਰਾਂ ਰਾਜਵਿੰਦਰ ਸਿੰਘ ਉਰਫ਼ ਗੋਲਡੀ ਅਤੇ ਰਣਜੀਤ ਸਿੰਘ ਉਰਫ਼ ਰਾਜਾ ਵਾਸੀ ਹਰਦੋਰਤਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: 40 ਫ਼ੀ ਸਦੀ ਮੌਜੂਦਾ ਸੰਸਦ ਮੈਂਬਰਾਂ ਵਿਰੁਧ ਅਪਰਾਧਕ ਮਾਮਲੇ : ਏ.ਡੀ.ਆਰ. ਰੀਪੋਰਟ 

ਥਾਣਾ ਘਰਿੰਡਾ ਦੇ ਐਸਐਚਓ ਨੇ ਦੱਸਿਆ ਕਿ ਗੋਲਡੀ ਅਤੇ ਰਾਜਾ ਬਾਰੇ ਗੁਪਤ ਸੂਚਨਾ ਮਿਲੀ ਸੀ। ਪਤਾ ਲੱਗਿਆ ਸੀ ਕਿ ਇਹ ਦੋਵੇਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੇ ਇਹ ਖੇਪ ਡਰੋਨ ਰਾਹੀਂ ਪਿੰਡ ਧਨੋਆ ਵਿੱਚ ਸੁੱਟੀ ਹੈ। ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਡਾਇਬਿਟੀਜ਼ ਦੇ ਮਰੀਜ਼ਾਂ ਲਈ ਜ਼ਹਿਰ ਹਨ ਇਹ ਪੀਣ ਵਾਲੀਆਂ ਚੀਜ਼ਾਂ

ਇਸ ਤੋਂ ਬਾਅਦ ਪਿੰਡ ਧਨੋਆ ਖੁਰਦ ਦੀ ਗ੍ਰਾਮ ਸੁਰੱਖਿਆ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਤਲਾਸ਼ੀ ਦੌਰਾਨ ਦੇਰ ਸ਼ਾਮ ਇੱਕ ਡਰੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਹਾਲਾਂਕਿ ਇਸ ਦੇ ਨਾਲ ਕੋਈ ਖੇਪ ਜ਼ਬਤ ਨਹੀਂ ਕੀਤੀ ਗਈ।ਡਰੋਨ ਬਰਾਮਦ ਕਰਨ ਤੋਂ ਬਾਅਦ ਪੁਲਿਸ ਨੇ ਦੋਵੇਂ ਤਸਕਰ ਰਾਜਾ ਅਤੇ ਗੋਲਡੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਨਾਲ-ਨਾਲ ਏਅਰਕ੍ਰਾਫਟ ਐਕਟ 1934 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement