ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚੀ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤ ਦੀ ਦੇਹ
Published : Sep 13, 2023, 4:31 pm IST
Updated : Sep 13, 2023, 4:31 pm IST
SHARE ARTICLE
Harjot Singh (File Photo)
Harjot Singh (File Photo)

30 ਅਗਸਤ ਨੂੰ ਦੁਬਈ ਵਿਚ ਹੋਈ ਸੀ ਹਰਜੌਤ ਸਿੰਘ ਦੀ ਮੌਤ

 

ਹੁਸ਼ਿਆਰਪੁਰ:  ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੀ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।

ਇਹ ਵੀ ਪੜ੍ਹੋ: ਰਿਵਾਰਡ ਪੁਆਇੰਟ ਦੀ ਵੈੱਬਸਾਈਟ ਹੈਕ ਕਰਨ ਵਾਲਾ IIIT ਗ੍ਰੈਜੂਏਟ ਕਾਬੂ; 4.16 ਕਰੋੜ ਰੁਪਏ ਦਾ ਸਾਮਾਨ ਬਰਾਮਦ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ. ਸਿੰਘ ਓਬਰਾਏ ਨੇ ਦਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਅਪਣੇ ਪ੍ਰਵਾਰ ਦੇ ਆਰਥਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ। ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਖਾਲਸਾ ਕਾਲਜ ਦਿੱਲੀ ਦੀ ਵਿਵਾਦਤ ਵੀਡਿਓ 'ਚ ਵੱਡੀ ਕਾਰਵਾਈ, ਵਿਦਿਆਰਥੀਆਂ ਨੂੰ ਕੀਤਾ ਸਸਪੈਂਡ

ਡਾ. ਓਬਰਾਏ ਨੇ ਦਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਅਪਣੇ ਬਜ਼ੁਰਗ ਮਾਪਿਆਂ ਦਾ ਇਕੋ-ਇਕ ਸਹਾਰਾ ਸੀ, ਉਸ ਦੀ ਦੇਹ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਇਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਅਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

ਇਹ ਵੀ ਪੜ੍ਹੋ: ਜੀ20 ਕਿਤਾਬਚੇ ’ਚ ਅਕਬਰ ਦੀ ਤਾਰੀਫ਼, ਸਿੱਬਲ ਨੇ ਕਸਿਆ ਸਰਕਾਰ ’ਤੇ ਵਿਅੰਗ 

ਪੀੜਤ ਪ੍ਰਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤਕ 350 ਦੇ ਕਰੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ.ਐਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪ੍ਰਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement