ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
Published : Sep 13, 2023, 8:33 pm IST
Updated : Sep 13, 2023, 8:33 pm IST
SHARE ARTICLE
Dr. Baljit Kaur
Dr. Baljit Kaur

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

 

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement