ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ
Published : Sep 13, 2023, 10:13 pm IST
Updated : Sep 13, 2023, 10:13 pm IST
SHARE ARTICLE
Colonel Manpreet Singh
Colonel Manpreet Singh

ਮੋਹਾਲੀ ਦੇ ਪਿੰਡ ਭੜੌਂਜੀਆਂ ਦਾ ਜੰਮਪਲ ਸੀ ਕਰਨਲ ਮਨਪ੍ਰੀਤ ਸਿੰਘ

 

ਐਸ.ਏ.ਐਸ.ਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ’ਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਜ਼ਿਲ੍ਹਾ ਮੋਹਾਲੀ ਦੇ ਪਿੰਡ ਭੜੌਜੀਆਂ, ਨਿਊ ਚੰਡੀਗੜ੍ਹ ਦੇ ਜੰਮਪਲ ਸਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਜਨਮ 1980 ’ਚ ਹੋਇਆ ਸੀ ਅਤੇ ਉਹ ਫੌਜ ’ਚ ਭਰਤੀ ਹੋਣ ਤੋਂ ਬਾਅਦ ਜ਼ਿਆਦਾਤਰ ਹੋਰਨਾਂ ਸੂਬਿਆਂ ’ਚ ਤੈਨਾਤ ਰਹੇ।

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਿਆਹ ਕਰਵਾਉਣ ਤੋਂ ਬਾਅਦ ਹਰਿਆਣਾ ਦੇ ਜ਼ਿਲ੍ਹਾ ਪੰਚਕੂਲਾ ਦੇ ਸੈਕਟਰ-26 ’ਚ ਰਹਿਣ ਲੱਗ ਪਏ, ਕਿਉਂਕਿ ਉਨ੍ਹਾਂ ਦੀ ਪਤਨੀ ਹਰਿਆਣਾ ਸਰਕਾਰ ਵਿਚ ਅਧਿਆਪਕਾ ਦੇ ਤੌਰ ’ਤੇ ਨੌਕਰੀ ਕਰ ਰਹੀ ਹੈ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ 7 ਸਾਲ ਦਾ ਇਕ ਲੜਕਾ ਅਤੇ ਡੇਢ ਸਾਲ ਦੀ ਬੱਚੀ ਹੈ।

ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਿਤਾ ਲਖਵੀਰ ਸਿੰਘ ਵੀ ਫੌਜ ’ਚੋਂ ਰਿਟਾਇਰ ਸਨ ਅਤੇ ਉਨਾਂ ਦੀ ਮੌਤ ਹੋ ਚੁੱਕੀ ਹੈ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਮਾਤਾ ਮਨਜੀਤ ਕੌਰ ਜਿਨ੍ਹਾਂ ਦੀ ਉਮਰ ਕਰੀਬ 65 ਸਾਲ ਦੱਸੀ ਜਾ ਰਹੀ ਹੈ ਆਪਣੇ ਦੂਜੇ ਲੜਕੇ ਸੰਦੀਪ ਸਿੰਘ ਅਤੇ ਬਾਕੀ ਪਰਿਵਾਰ ਦੇ ਨਾਲ ਪਿੰਡ ਭੜੌਜੀਆਂ ਵਿਚ ਹੀ ਰਹਿ ਰਹੀ ਹੈ।

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਭਰਾਤਾ ਸੰਦੀਪ ਸਿੰਘ ਇਸ ਸਮੇਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੌਕਰੀ ਕਰ ਰਹੇ ਹਨ। ਉਧਰ ਜਿਵੇਂ ਹੀ ਕਰਨਲ ਮਨਪ੍ਰੀਤ ਸਿੰਘ ਦੇ ਸਹੀਦ ਹੋਣ ਦੀ ਖਬਰ ਪਿੰਡ ਪੁੱਜੀ ਤਾਂ ਪਿੰਡ ਵਾਸੀ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਸੰਦੀਪ ਸਿੰਘ ਕੋਲ ਪਹੁੰਚੇ। ਇਲਾਕੇ ਦੇ ਸਮਾਜ ਸੇਵੀ ਦਵਿੰਦਰ ਸਿੰਘ ਬਾਵਜਾ ਵਲੋਂ ਵੀ ਕਰਨਲ ਮਨਪ੍ਰੀਤ ਸਿੰਘ ਦੀ ਸ਼ਹਾਦਤ ’ਤੇ ਦੁੱਖ ਪ੍ਰਗਟ ਕੀਤਾ ਗਿਆ।   

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement