
Fazilka News : ਪਿਤਾ ਦੀ ਮੌਤ ਤੋਂ ਬਾਅਦ ਮਿਲੀ ਸੀ ਨੌਕਰੀ
Fazilka News : ਫਾਜ਼ਿਲਕਾ 'ਚ ਨਹਿਰੀ ਵਿਭਾਗ 'ਚ ਕੰਮ ਕਰਦੇ ਇਕ ਬੇਲਦਾਰ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਮ੍ਰਿਤਕ ਉਡੀਕ ਸਿੰਘ ਦੇ ਪੁੱਤਰ ਭਰਤਵੀਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਸੋਮੇਵਾਲਾ ਦਾ ਵਸਨੀਕ ਹੈ। ਉਸ ਦੇ ਪਿਤਾ ਉਡੀਕ ਸਿੰਘ ਉਸਦਾ ਦਾਦਾ ਛੋਟਾ ਸਿੰਘ ਦੀ ਮੌਤ ਤੋਂ ਬਾਅਦ ਹੋਈ ਮੌਤ ਕੇਸ ਮਾਮਲੇ ਵਿੱਚ 2003 ਤੋਂ ਉਸ ਦਾ ਪਿਤਾ ਨਹਿਰੀ ਵਿਭਾਗ ਵਿੱਚ ਬਤੌਰ ਬੇਲਦਾਰ ਨੌਕਰੀ ਕਰਦਾ ਸੀ।
ਉਹ ਡਿਊਟੀ 'ਤੇ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੇ ਪਿੰਡ ਘਟਿਆਂਵਾਲੀ ਦੇ ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਬੇਲਦਾਰ ਉਡੀਕ ਸਿੰਘ ਨੇ ਬਹੁਤ ਹੀ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ। ਅੱਜ ਤੱਕ ਨਾ ਨਹਿਰੀ ਪਾਣੀ ਦੀ ਚੋਰੀ ਹੋਈ, ਨਾ ਹੀ ਕਦੀ ਕਿਸਾਨਾਂ ਨੂੰ ਕੋਈ ਸ਼ਿਕਾਇਤ ਆਈ। ਉਨ੍ਹਾਂ ਨੇ ਦੱਸਿਆ ਕਿ ਭਾਗਸਰ ਮਾਈਨਰ ਵਿਖੇ ਡਿਊਟੀ ਸੀ। ਇਸ ਦੌਰਾਨ ਉਹ ਡਿਊਟੀ 'ਤੇ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਜਦਕਿ ਹੁਣ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ।
(For more news apart from An employee died while on duty in Fazilka. posted as Beldar in canal department News in Punjabi, stay tuned to Rozana Spokesman)