Punjab News: ‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’, ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਸੀਐਮ ਮਾਨ ਨੇ ਜਤਾਈ ਖੁਸ਼ੀ
Published : Sep 13, 2024, 12:49 pm IST
Updated : Sep 13, 2024, 1:46 pm IST
SHARE ARTICLE
CM Mann expressed happiness over Arvind Kejriwal's bail
CM Mann expressed happiness over Arvind Kejriwal's bail

Punjab News: ਕੇਜਰੀਵਾਲ ਅੱਜ ਸ਼ਾਮ ਜਾਂ ਰਾਤ ਤੱਕ ਬਾਹਰ ਆ ਸਕਣਗੇ

CM Mann expressed happiness over Arvind Kejriwal's bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਸੀਬੀਆਈ ਕੇਸ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਸਨ ਪਰ ਹੁਣ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਹ ਅੱਜ ਸ਼ਾਮ ਜਾਂ ਰਾਤ ਤੱਕ ਬਾਹਰ ਆ ਸਕਣਗੇ। ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਨੇ ਜ਼ਮਾਨਤ ਦਿੱਤੀ ਹੈ। ਹਾਲਾਂਕਿ ਸੀਬੀਆਈ ਦੀ ਗ੍ਰਿਫਤਾਰੀ 'ਤੇ ਦੋਵਾਂ ਜੱਜਾਂ ਦੀ ਵੱਖੋ-ਵੱਖਰੀ ਰਾਏ ਹੈ। ਅਦਾਲਤ ਨੇ ਕਿਹਾ ਕਿ "ਕਿਉਂਕਿ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ ਅਤੇ ਮੁਕੱਦਮੇ ਦੀ ਸੁਣਵਾਈ ਨੇੜਲੇ ਭਵਿੱਖ ਵਿੱਚ ਪੂਰੀ ਨਹੀਂ ਹੋਣ ਵਾਲੀ ਹੈ, ਇਸ ਲਈ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਹੈ।" ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ ਹੈ।

CM ਭਗਵੰਤ ਮਾਨ ਨੇ ਕੀਤਾ ਟਵੀਟ
ਪੰਜਾਬ ਵਿੱਚ ਪਾਰਟੀ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਲ ਖੋਲ ਕੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਆਖਿਰ ਸੱਚ ਦੀ ਹੀ ਜਿੱਤ ਹੋਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਸਾਬਤ ਹੋ ਗਿਆ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

 

 

ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਸ਼ੁਕਰਾਨਾ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵਾਹਿਗੁਰੂ ਜੀ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ ਕਿ ਆਖਰਕਾਰ ਰਾਜਨੀਤਿਕ ਜ਼ੁਲਮ ਦੀ ਲੰਮੀ ਹਨੇਰੀ ਦੀ ਰਾਤ ਬੀਤ ਗਈ। ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੱਚ ਕਦੇ ਨਹੀਂ ਮਰਦਾ। ਨਾਲ ਹੀ ਉਨ੍ਹਾਂ ਨੇ ਇੰਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਲਿਖਿਆ।

 

 

ਮੰਤਰੀ ਹਰਪਾਲ ਚੀਮਾ ਨੇ ਕੀਤਾ ਟਵੀਟ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵੱਡੀ ਰਾਹਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਸੱਚ ਨੂੰ ਭਾਵੇਂ ਜਿੰਨਾ ਵੀ ਦਬਾ ਲਵੋ, ਉਹ ਸਭ ਦੇ ਸਾਹਮਣੇ ਆ ਹੀ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਕੇਜਰੀਵਾਲ ਅਤੇ ਸਾਰੇ ਪਾਰਟੀ ਆਗੂਆਂ ਨੂੰ ਵਧਾਈ ਵੀ ਦਿੱਤੀ ਹੈ।


 

 

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਜਤਾਈ ਖੁਸ਼ੀ
ਸਾਂਸਦ ਹਰਭਜਨ ਮਾਨ ਨੇ ਵੀ ਟਵੀਟ ਕਰਕੇ ਸੁਪਰੀਮ ਕੋਰਟ ਦੇ ਫੈਸਲੇ ਤੇ ਖੁਸ਼ੀ ਜਤਾਈ ਹੈ। ਉਨ੍ਹਾਂ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਖਿਆ, ਕੇਜਰੀਵਾਲ ਨੂੰ ਮਿਲੀ ਇਸ ਰਾਹਤ ਨੂੰ ਆਮ ਆਦਮੀ ਪਾਰਟੀ ਨੂੰ ਹਰਿਆਣਾ ਚੋਣ ਪ੍ਰਚਾਰ ਦੌਰਾਨ ਨਵੀਂ ਊਰਜਾ ਮਿਲੇਗੀ। ਉਹ ਨਾਲ ਮੁੜ ਤੋਂ ਬੇਰੋਕ-ਟੋਕ ਲੋਕਾਂ ਦੀ ਸੇਵਾ ਕਰ ਸਕਣਗੇ।

 

 ਮੰਤਰੀ ਅਮਨ ਅਰੋੜਾ ਦਾ ਟਵੀਟ
 ਮੰਤਰੀ ਅਮਨ ਅਰੋੜਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਿਹਾ ਕਿ ਨਿਆਂ ਦਾ ਸ਼ਾਸਨ ਸਰਵਉੱਚ ਸ਼ਾਸਨ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਮਨਜ਼ੂਰੀ ਭਾਰਤ ਦੀ ਮਜ਼ਬੂਤ ਨਿਆਂਪਾਲਿਕਾ ਅਤੇ ਸੱਚਾਈ ਦੀ ਜਿੱਤ ਦਾ ਸਬੂਤ ਹੈ। ਇਸ ਸੱਚ ਦੀ ਜਿੱਤ ਲਈ ਲੜਨ ਅਤੇ ਪ੍ਰਾਥਨਾ ਕਰਨ ਵਾਲੇ ਲੱਖਾਂ ਭਾਰਤੀਆਂ ਨੂੰ ਵਧਾਈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement