Janmeja Singh Sekhon: ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਕੀਤੇ ਅਕਾਲੀ ਮੰਤਰੀਆਂ ਨੂੰ ਸਪੱਸ਼ਟੀਕਰਨ ਦੇਣ ਦਾ ਦਿਤਾ ਗਿਆ ਸੀ ਹੁਕਮ
Former Akali Minister Janmeja Singh Sekhon at Sri Akal Takht Sahib: ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਕੀਤੇ ਆਦੇਸ਼ ਅਨੁਸਾਰ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖ਼ਤ ਸਕੱਤਰੇਤ ਦੇ ਅਧਿਕਾਰੀਆਂ ਨੂੰ ਦੇ ਦਿਤਾ ਹੈ।
ਜਿਸ ਤੋਂ ਪਹਿਲਾਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ