Amritpal Singh : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਕਰਵਾਇਆ ਡਿਪੋਰਟ , ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ
Published : Sep 13, 2024, 7:29 pm IST
Updated : Sep 13, 2024, 7:33 pm IST
SHARE ARTICLE
Amritpal Singh deported from Austria
Amritpal Singh deported from Austria

ਉਹ ਲੰਬੇ ਸਮੇਂ ਤੋਂ ਆਸਟਰੀਆ ਵਿੱਚ ਰਹਿ ਰਿਹਾ ਸੀ ਅਤੇ ਕਈ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ

 Amritpal Singh from Austria : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇੱਕ ਸ਼ਾਤਿਰ ਆਰੋਪੀ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਡਿਪੋਰਟ ਕਰਵਾ ਦਿੱਤਾ ਹੈ।  ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਉਹ ਮੂਲ ਰੂਪ ਵਿੱਚ ਪਿੰਡ ਭੋਮਾ ਥਾਣਾ ਘੁੰਮਣ ਦਾ ਵਸਨੀਕ ਹੈ ਅਤੇ ਲੰਬੇ ਸਮੇਂ ਤੋਂ ਆਸਟਰੀਆ ਵਿੱਚ ਰਹਿ ਰਿਹਾ ਸੀ।

ਪੰਜਾਬ ਪੁਲਿਸ ਨੇ ਉਸਨੂੰ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਹੁਣ ਬਟਾਲਾ ਪੁਲਿਸ ਉਸ ਨੂੰ ਪੰਜਾਬ ਲਿਆ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਕਤਲ, ਇਰਾਦਾ ਕਤਲ, ਨਸ਼ਾ ਤਸਕਰੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।

2022 ਵਿੱਚ ਦੁਬਈ ਰਸਤੇ ਗਿਆ ਸੀ ਆਸਟਰੀਆ  

ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਨੇ ਦੱਸਿਆ ਕਿ ਆਰੋਪੀ ਅੰਮ੍ਰਿਤਪਾਲ ਸਿੰਘ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ। ਉਹ 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਅੰਤਰਰਾਸ਼ਟਰੀ ਅਧਿਕਾਰੀਆਂ ਦੇ ਸਹਿਯੋਗ ਤੋਂ ਬਾਅਦ ਪੁਲਿਸ ਨੇ ਉਸ ਨੂੰ ਦੇਸ਼ ਵਾਪਸ ਲਿਆਉਣ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰੇਗੀ। 

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕਾਫੀ ਸ਼ਾਤਿਰ ਸੀ। ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਤੱਕ ਵੀ ਕੀਤੀ ਸੀ। ਇਸ ਲਈ ਉਸ ਨੇ ਅਪੀਲ ਵੀ ਕੀਤੀ ਸੀ ਪਰ ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਪੁਲਿਸ ਨੇ ਉਥੋਂ ਦੇ ਅਧਿਕਾਰੀਆਂ ਸਾਹਮਣੇ ਜ਼ੋਰਦਾਰ ਢੰਗ ਨਾਲ ਆਪਣਾ ਮਾਮਲਾ ਪੇਸ਼ ਕੀਤਾ। ਜਿਸ ਕਾਰਨ ਉਹ ਇਸ ਗੱਲ ਵਿੱਚ ਕਾਮਯਾਬ ਨਹੀਂ ਹੋ ਸਕਿਆ।

Location: India, Punjab

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement