Punjab Weather Update: ਪੰਜਾਬ ਸਮੇਤ ਕਈ ਸੂਬਿਆਂ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
Punjab Weather Update News: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ, ਅੰਮ੍ਰਿਤਸਰ ਜ਼ਿਲ੍ਹੇ ਦੇ ਨੇੜੇ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਸਮੇਤ ਕਈ ਸੂਬਿਆਂ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੱਕਰਵਾਤ ਭਾਰੀ ਨੁਕਸਾਨ ਕਰ ਸਕਦਾ ਹੈ।
ਇਹ ਵੀ ਪੜ੍ਹੋ: Punjab News: ‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’, ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਸੀਐਮ ਮਾਨ ਨੇ ਜਤਾਈ ਖੁਸ਼ੀ
ਅੰਮ੍ਰਿਤਸਰ ਦੇ ਨਾਲ-ਨਾਲ ਬੰਗਲਾਦੇਸ਼ ਨੇੜੇ ਬੰਗਾਲ ਦੀ ਖਾੜੀ 'ਚ ਵੀ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਸਮੇਤ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: Janmeja Singh Sekhon : ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ
ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਸੁਹਾਵਣਾ ਅਤੇ ਠੰਢਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਬਾਰਿਸ਼ ਨਹੀਂ ਹੋ ਰਹੀ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।