Chandigarh Grenade Case: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੰਡੀਗੜ੍ਹ ਗ੍ਰਨੇਡ ਮਾਮਲੇ 'ਚ ਫੜਿਆ ਗਿਆ ਮੁੱਖ ਮੁਲਜ਼ਮ
Published : Sep 13, 2024, 11:39 am IST
Updated : Sep 13, 2024, 12:00 pm IST
SHARE ARTICLE
Two accused arrested in Chandigarh grenade case
Two accused arrested in Chandigarh grenade case

Chandigarh Grenade Case: ਮੁਲਜ਼ਮ ਰੋਹਨ ਮਸੀਹ ਕੋਲੋਂ ਅਸਲਾ ਵੀ ਹੋਇਆ ਬਰਾਮਦ

Two accused arrested in Chandigarh grenade case: ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ 'ਤੇ ਹੋਏ ਗ੍ਰਨੇਡ ਹਮਲੇ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਸ਼ੀਆਂ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

 

ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ 'ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ।

ਕੋਠੀ 'ਤੇ ਹਮਲੇ ਤੋਂ ਬਾਅਦ ਜਦੋਂ ਮੁਲਜ਼ਮ ਆਟੋ ਰਾਹੀਂ ਸੈਕਟਰ-18 ਪਹੁੰਚੇ ਤਾਂ ਉਥੇ ਲਾਲ ਬੱਤੀ ਸੀ। ਫਿਰ ਉਸ ਨੇ ਆਟੋ ਚਾਲਕ ਨੂੰ ਲਾਲ ਬੱਤੀ ਜੰਪ ਕਰਕੇ ਤੇਜ਼ ਰਫਤਾਰ ਨਾਲ ਆਟੋ ਚਲਾਉਣ ਲਈ ਕਿਹਾ। ਆਟੋ ਚਾਲਕ ਨੇ ਲਾਲ ਬੱਤੀ ਨੂੰ ਜੰਪ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਜਿਹੇ 'ਚ ਦੋਸ਼ੀ ਨੇ ਉਸ 'ਤੇ 500 ਰੁਪਏ ਦਾ ਨੋਟ ਸੁੱਟ ਦਿੱਤਾ ਅਤੇ ਸੈਕਟਰ-18 ਦੇ ਰਿਹਾਇਸ਼ੀ ਇਲਾਕੇ ਵੱਲ ਭੱਜ ਗਏ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement