
ਘਰ ਦਾ ਰਾਸ਼ਨ ਲੈ ਕੇ ਘਰ ਪਰਤ ਰਿਹਾ ਸੀ ਜੋੜਾ
ਮੋਗਾ : ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਜੋੜਾ ਆਪਣੇ ਘਰ ਦਾ ਰਾਸ਼ਨ ਲੈ ਕੇ ਪਰਤ ਰਿਹਾ ਸੀ ਅਤੇ ਰਸਤੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ’ਤੇ ਪਾਈਪਾਂ ਨਾਲ ਭਰੀ ਟਰਾਲੀ ਪਲਟ ਗਈ। ਜਿਸ ਤੋਂ ਬਾਅਦ ਇਸ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਗਈ। ਮ੍ਰਿਤਕ ਜੋੜਾ ਪਿੰਡ ਮਾਣੂਕੇ ਦੇ ਵਾਸੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਹਰਜੀਤ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਵਜੋਂ ਹੋਈ ਹੈ।