
ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਜਾਇਦਾਦ ਸਬੰਧੀ ਵਿਵਾਦ ਚੱਲ ਰਿਹਾ ਸੀ
ਲੁਧਿਆਣਾ: ਲੁਧਿਆਣਾ ਤੋਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਤੇ ਫਾਇਰਿੰਗ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਜਾਇਦਾਦ ਦਾ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਬੈਂਸ ਵੱਲੋਂ ਕਥਿਤ ਤੌਰ ਉੱਤੇ ਸਿਮਰਜੀਤ ਬੈਂਸ ਉੱਤੇ ਗੋਲੀ ਚਲਾਦਿੱਤੀ ਗਈ ਹੈ।