SGPC President Dhami ਨੇ ਵਿਰੋਧੀ ਧਿਰ ਨਾਲ ਸਬੰਧਤ ਮੈਂਬਰਾਂ ਵਲੋਂ ਲਾਏ ਇਲਜ਼ਾਮਾਂ ਦਾ ਕੀਤਾ ਖੰਡਨ
Published : Sep 13, 2025, 1:21 pm IST
Updated : Sep 13, 2025, 1:21 pm IST
SHARE ARTICLE
SGPC President Dhami Refutes Allegations Leveled by Members Belonging to the Opposition Latest News in Punjabi 
SGPC President Dhami Refutes Allegations Leveled by Members Belonging to the Opposition Latest News in Punjabi 

ਕਿਹਾ, ਇਹ ਸਮਾਂ ਦੁੱਖ ਵੰਡਾਉਣ ਦਾ ਹੈ, ਦੁੱਖ ਦੇਣ ਦਾ ਨਹੀਂ 

SGPC President Dhami Refutes Allegations Leveled by Members Belonging to the Opposition Latest News in Punjabi ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਧਿਰ ਨਾਲ ਸਬੰਧਤ ਅੰਤਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਸਮੇਤ ਕੁੱਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਹੜ੍ਹ ਪੀੜਤਾਂ ਲਈ ਵੰਡੀ ਜਾ ਰਹੀ ਰਾਹਤ ਬਾਰੇ ਗਲਤ ਬਿਆਨਬਾਜ਼ੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਸਮਾਂ ਦੁੱਖ ਵੰਡਾਉਣ ਦਾ ਹੈ, ਦੁੱਖ ਦੇਣ ਦਾ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਹੜ੍ਹ ਪ੍ਰਭਾਵਤ ਲੋੜਵੰਦ ਕਿਸਾਨਾਂ ਤੇ ਬੰਨ੍ਹ ਬਣਾਉਣ ਦੇ ਚੱਲੇ ਕਾਰਜਾਂ ਲਈ ਇਲਾਕਾ ਨਿਵਾਸੀਆਂ ਦੀ ਮੰਗ ਤੇ ਡੀਜ਼ਲ ਦੇਣ ਦੇ ਮਾਮਲੇ ਵਿਚ ਕੁੱਝ ਵਿਰੋਧੀ ਧਿਰ ਮੈਂਬਰਾਂ ਵਲੋਂ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲੇ ਦਿਨ ਤੋਂ ਹੀ ਬਿਨਾਂ ਕਿਸੇ ਧਰਮ ਜਾਤ ਜਾਂ ਕਿਸੇ ਵਿਤਕਰੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂਬਰ ਸਾਹਿਬਾਨ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਢ, ਬਾਵਾ ਸਿੰਘ ਗੁਮਾਨਪੁਰਾ, ਬਾਬਾ ਬੂਟਾ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ਼ਾਹਬਾਜ ਸਿੰਘ ਤੇ ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।

(For more news apart from SGPC President Dhami Refutes Allegations Leveled by Members Belonging to the Opposition Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement