
ਫੈਕਟਰੀ ਮਾਲਕ ਨੇ ਇੱਕ ਪਲਾਂਟ ਜਾਰੀ ਰੱਖਣ ਦੀ ਕੀਤੀ ਮੰਗ
Zira liquor factory :Zira liquor factory : ਫ਼ਿਰੋਜ਼ਪੁਰ ਦੇ ਪਿੰਡ ਮਨਸੂਰਵਾਲ ਕਲਾਂ 'ਚ ਚੱਲ ਰਹੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਤੇ ਢਾਹੁਣ ਦੇ ਹੁਕਮ ਜਾਰੀ ਕੀਤੇ ਹਨ। ਐੱਨਜੀਟੀ ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ: ਅਫਰੋਜ਼ ਅਹਿਮਦ ਦੇ ਬੈਂਚ ਨੇ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਪੱਕੇ ਤੌਰ ’ਤੇ ਬੰਦ ਕਰਨ ਅਤੇ ਢਾਹੁਣ ਦੇ ਆਦੇਸ਼ ਜਾਰੀ ਕੀਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਡਿਸਟਿਲਰੀ ਪਲਾਂਟ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ ਅਤੇ ਢਾਹ ਦਿੱਤਾ ਜਾਵੇਗਾ । ਉਨ੍ਹਾਂ ਵਲੋਂ ਉਸੇ ਅਹਾਤੇ ਵਿਚ ਸਥਿਤ 180 ਕੇਐੱਲਡੀ ਦੇ ਇਕ ਹੋਰ ਪਲਾਂਟ ਵਿੱਚ ਈਥਾਨੋਲ ਉਤਪਾਦਨ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਹੈ। 3 ਨਵੰਬਰ ਨੂੰ ਅਗਲੀ ਸੁਣਵਾਈ ਹੋਵੇਗੀ। ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਤੱਕ ਫੈਕਟਰੀ ਢਾਹੀ ਨਹੀਂ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।