
ਪੰਜਾਬ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਆਜ਼ਾਦ ਕਰਨ ਲਈ ਪੰਜਾਬ ਪੁਲਿਸ ਨੇ ਤਿਆਰ ਹੋ ਲਈ ਹੈ। ਰਾਜ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਐਲਾਨ ਕੀਤਾ ਹੈ ਕਿ ਉਹ ਰਾਜ ਤੋਂ ਨਸ਼ੇ...
ਚੰਡੀਗੜ੍ਹ : (ਭਾਸ਼ਾ) ਪੰਜਾਬ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਆਜ਼ਾਦ ਕਰਨ ਲਈ ਪੰਜਾਬ ਪੁਲਿਸ ਨੇ ਤਿਆਰ ਹੋ ਲਈ ਹੈ। ਰਾਜ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਐਲਾਨ ਕੀਤਾ ਹੈ ਕਿ ਉਹ ਰਾਜ ਤੋਂ ਨਸ਼ੇ ਦੇ ਕਾਰੋਬਾਰ ਦਾ ਖਾਤਮਾ ਕਰ ਕੇ ਹੀ ਦਮ ਲੈਣਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਦਾ ਫੈਸਲਾ ਲਿਆ ਹੈ। ਅਸੀਂ ਰਾਜ ਦੇ 485 ਨਸ਼ਾ ਤਸਕਰਾਂ ਦੀ ਪਹਿਚਾਣ ਕਰ ਲਈ ਹੈ। ਅਸੀਂ ਉਨ੍ਹਾਂ ਵਿਰੁਧ ਸਖ਼ਤ ਐਕਸ਼ਨ ਲਵਾਂਗੇ। ਇਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਪਿਛਲੇ ਦਿਨੀਂ ਆਈ ਸਰਕਾਰੀ ਰਿਪੋਰਟ ਵਿਚ ਹੀ ਖੁਲਾਸਾ ਹੋਇਆ ਸੀ ਕਿ ਪੰਜਾਬ ਪੁਲਿਸ ਦੇ ਹੀ ਕਈ ਜਵਾਨ ਨਸ਼ੇ ਦੀ ਗ੍ਰਿਫ਼ਤ ਵਿਚ ਹਨ।
Drugs
ਪੁਲਸਕਰਮੀਆਂ ਤੋਂ ਇਲਾਵਾ ਰਾਜ ਦੇ ਕਰਮਚਾਰੀਆਂ ਦੀ ਪਹਿਚਾਣ ਲਈ ਸਰਕਾਰ ਨੇ ਇਹਨਾਂ ਦੀ ਜਾਂਚ ਕਰਨ ਦਾ ਫੈਸਲਾ ਲਿਆ ਹੈ। ਅਜਿਹੇ ਵਿਚ ਪੁਲਿਸ ਦੇ ਸਾਹਮਣੇ ਚੁਣੋਤੀ ਹੋਵੇਗੀ ਕਿ ਉਹ ਕਿਵੇਂ ਨਸ਼ੇ ਦੇ ਕਾਰੋਬਾਰ ਦਾ ਖਾਤਮਾ ਕਰ ਪਾਉਂਦੇ ਹਨ। ਹਾਲ ਹੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਸੱਭ ਤੋਂ ਵੱਡੇ ਤਸਕਰ ਨੂੰ ਉਨ੍ਹਾਂ ਦੀ ਸਰਕਾਰ ਨੇ ਲੱਭ ਲਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਨਸ਼ਾ ਤਸਕਰ ਹਾਂਗਕਾਂਗ ਦੀ ਜੇਲ੍ਹ ਵਿਚ ਬੰਦ ਹੈ ਅਤੇ ਉਥੋਂ ਹੀ ਪੰਜਾਬ ਵਿਚ ਡਰਗ ਰੈਕੇਟ ਚਲਾ ਰਿਹਾ ਹੈ।
Suresh Arora
ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਇਸ ਨਸ਼ਾ ਤਸਕਰ ਦੇ ਸਪੁਰਦਗੀ ਦੀ ਕੋਸ਼ਿਸ਼ ਵਿਚ ਲੱਗੀ ਹੈ। ਅਮਰਿੰਦਰ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜ ਚੁੱਕੀ ਹੈ, ਜਿਨ੍ਹਾਂ ਵਿਚੋਂ 5000 ਨੂੰ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਰਿਪੋਰਟ ਦੇ ਮੁਤਾਬਕ ਰਾਜ ਵਿਚ ਚਿੱਟਾ ਦਿੱਲੀ ਤੋਂ ਆਉਂਦਾ ਹੈ ਉਥੇ ਹੀ ਪਾਕਿਸਤਾਨ ਤੋਂ ਵੀ ਇਸ ਦੀ ਸਪਲਾਈ ਬੰਦ ਨਹੀਂ ਹੋਈ ਹੈ।
Captain Amarinder Singh
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਸੁਧਰਣ ਦੀ ਚਿਤਾਵਨੀ ਦਿਤੀ ਹੈ। ਉਨ੍ਹਾਂ ਨੇ ਦਿਤੇ ਬਿਆਨ ਦੇ ਦੌਰਾਨ ਕਿਹਾ ਕਿ ਨਸ਼ਾ ਤਸਕਰ ਸੁਧਰ ਜਾਣ ਜਾਂ ਆਖਰੀ ਅੰਜਾਮ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਹੁੰਦੇ ਹੁਣ ਪੰਜਾਬ ਵਿਚ ਅਜਿਹਾ ਨਹੀਂ ਹੋਵੇਗਾ, ਬਹੁਤ ਹੋ ਗਿਆ ਇਹ ਮੇਰੀ ਆਖਰੀ ਵਾਰਨਿੰਗ ਹੈ।