ਸਿੱਧੂ ਵਲੋਂ ਵਿਸ਼ਵ ਪ੍ਰਸਿਧ ਖ਼ਾਨਸਾਮਿਆਂ ਨੂੰ ਪੰਜਾਬ ਵਿਚ ਇੰਡੀਅਨ ਕੁਲੀਨਰੀ ਇੰਸਟੀਚਿਊਟ ਬਨਾਉਣ ਦਾ ਸੱਦਾ
Published : Oct 13, 2018, 1:37 pm IST
Updated : Oct 13, 2018, 1:37 pm IST
SHARE ARTICLE
Sidhu invites world famous Chefs to Punjab For start Indian Culinary Institute
Sidhu invites world famous Chefs to Punjab For start Indian Culinary Institute

ਅੰਮ੍ਰਿਤਸਰ ਵਿਖੇ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ ਕਰਦੇ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ..........

ਚੰਡੀਗੜ੍ਹ/ਅੰਮ੍ਰਿਤਸਰ  : ਅੰਮ੍ਰਿਤਸਰ ਵਿਖੇ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ ਕਰਦੇ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਵਿਸ਼ਵ ਦੇ ਮਹਾਨ ਖਾਨਸਾਮਿਆਂ ਨੂੰ ਸੱਦਾ ਦਿਤਾ ਕਿ ਉਹ ਹੋਟਲ ਤੇ ਸੈਰਸਪਾਟਾ ਸਨਅਤ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪੰਜਾਬ ਵਿਚ 'ਇੰਡੀਅਨ ਕਟਲਰੀ ਇੰਸਟੀਚਿਊਟ' ਖੋਲ੍ਹਣ, ਪੰਜਾਬ ਸਰਕਾਰ ਉਨਾਂ ਨੂੰ ਥਾਂ ਦੇਣ ਦੇ ਨਾਲ-ਨਾਲ ਹਰੇਕ ਤਰਾਂ ਦਾ ਸਹਿਯੋਗ ਦੇਵੇਗੀ। 
ਸ. ਸਿੱਧੂ ਨੇ ਕਿਹਾ ਕਿ ਅੱਜ ਸਾਡੇ ਬੱਚੇ ਵਿਸ਼ਵ ਪੱਧਰ ਦੀ ਪੜ੍ਹਾਈ ਕਰਨ ਲਈ 30-30 ਲੱਖ ਰੁਪਏ ਲਗਾ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ,

ਜਿਸ ਨਾਲ ਜਿੱਥੇ ਸਾਡਾ ਪੈਸਾ ਬਾਹਰ ਜਾ ਰਿਹਾ ਹੈ, ਉਥੇ ਸਾਡਾ ਬੇਸ਼ਕੀਮਤੀ ਮਨੁੱਖੀ ਸਰੋਤ ਵੀ ਵਿਦੇਸ਼ ਨੂੰ ਪ੍ਰਵਾਸ ਕਰ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਅਜਿਹਾ ਇੰਸਟੀਚਿਊਟ ਅੰਮ੍ਰਿਤਸਰ ਜਾਂ ਮੁਹਾਲੀ ਵਿਚ ਬਣਦਾ ਹੈ, ਤਾਂ ਇਸ ਨਾਲ ਚੰਗੀ ਹੁਨਰਮੰਦ ਸਿੱਖਿਆ ਦੇ ਨਾਲ-ਨਾਲ ਸਾਡੀ ਪੀੜ੍ਹੀ ਵਾਸਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਵਿਦੇਸ਼ਾਂ ਵਿਚੋਂ ਵੀ ਵਿਦਿਆਰਥੀ ਪੜ੍ਹਨ ਲਈ ਸਾਡੇ ਕੋਲ ਆਉਣਗੇ। ਉਨਾਂ ਇਸ ਮੌਕੇ ਕਿਲ੍ਹਾ ਗੋਬਿੰਦਗੜ੍ਹ ਦੇ ਨਵੀਨੀਕਰਨ ਸਬੰਧੀ ਚੱਲ ਰਹੇ ਕੰਮ ਦੀ ਆਖਰੀ 15 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦੇ ਕਿਹਾ ਕਿ ਇਹ ਵਿਰਾਸਤੀ ਇਮਾਰਤਾਂ ਸਾਡੀ ਸ਼ਾਨ ਦਾ ਪ੍ਰਤੀਕ ਹਨ

ਅਤੇ ਇਨਾਂ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਉਨਾਂ ਦੱਸਿਆ ਕਿ ਟਾਊਨ ਹਾਲ ਵਿਚ ਅੰਤਰਰਾਸ਼ਟਰੀ ਫੂਡ ਸਟਰੀਟ ਬਨਾਉਣ ਲਈ ਸਰਕਾਰ ਵੱਲੋਂ ਕਰੀਬ ਪੌਣੇ ਗਿਆਰਾਂ ਕਰੋੜ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਸੀਂ 31 ਮਾਰਚ 2020 ਤੱਕ ਉਥੇ ਫੂਡ ਸਟਰੀਟ ਚਾਲੂ ਕਰ ਦਿਆਂਗੇ। ਉਨਾਂ ਦੱਸਿਆ ਕਿ ਇਸ ਸਟਰੀਟ ਵਿਚ 16 ਫੂਡ ਕੋਰਟ, 2 ਵੱਡੇ ਰੈਸਟੋਰੈਂਟ, ਕੈਫੇਟੇਰੀਆ, 5 ਆਰਟ ਤੇ ਕਰਾਫਟ ਦੀਆਂ ਦੁਕਾਨਾਂ, ਪ੍ਰਦਰਸ਼ਨੀ ਹਾਲ ਅਤੇ ਕਾਨਫਰੰਸ ਰੂਮ ਸ਼ਾਮਿਲ ਹਨ।

ਇਸ ਮੌਕੇ ਵਿਸ਼ਵ ਸੈਫ ਐਸੋਸੀਏਸ਼ਨ ਦੇ ਚੇਅਰਮੈਨ ਥੋਮਸ ਗੁਗਲਰ ਨੇ ਕਿਹਾ ਕਿ ਅਜਿਹੇ ਸੰਮੇਲਨ ਵਿਰਾਸਤੀ ਭੋਜਨ ਅਤੇ ਸਭਿਆਚਾਰ ਨੂੰ ਸਾਂਭਣ ਦਾ ਉਪਰਾਲਾ ਹਨ ਅਤੇ ਮੈਂ ਸਮਝਦਾ ਹਾਂ ਕਿ ਭਾਰਤ ਵਿਰਾਸਤੀ ਖਾਣੇ ਵਿਚ ਬਹੁਤ ਅੱਗੇ ਹੈ।  ਪ੍ਰਸਿਧ ਖਾਨਸਾਮੇ ਮਨਜੀਤ ਗਿੱਲ ਨੇ ਇਸ ਸੰਮੇਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਮਿਲੇ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। 

ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੇ ਸਹਿਯੋਗ ਤੋਂ ਬਿਨਾਂ ਸਾਡੇ ਲਈ ਇਹ ਸੰਮੇਲਨ ਕਰ ਸਕਣਾ ਅਸੰਭਵ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਨਵਜੋਤ ਕੌਰ ਸਿੱਧੂ, ਸਕੱਤਰ ਸੈਰ ਸਪਾਟਾ ਵਿਭਾਗ ਸ੍ਰੀ ਵਿਕਾਸ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਪੁਲਿਸ ਸ੍ਰੀ ਐਸ. ਸ੍ਰੀਵਾਸਤਵਾ, ਡਾਇਰੈਕਟਰ ਸ. ਮਲਵਿੰਦਰ ਸਿੰਘ ਜੱਗੀ, ਮੈਡਮ ਦੀਪਾ ਸ਼ਾਹੀ, ਸੰਮੇਲਨ ਦੇ ਨਿਰਦੇਸ਼ਕ ਹਰਬੀ ਸਿੱਧੂ, ਮੈਨੇਜਿੰਗ ਡਾਇਰੈਕਟਰ ਮੇਰਿਡ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement