Advertisement
  ਖ਼ਬਰਾਂ   ਪੰਜਾਬ  13 Oct 2019  ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ !

ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ !

ਏਜੰਸੀ | Edited by : ਸੁਖਵਿੰਦਰ ਕੌਰ
Published Oct 13, 2019, 4:37 pm IST
Updated Oct 13, 2019, 4:37 pm IST
ਨਸ਼ੇ ਦਾ ਟੀਕਾ ਲਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
Murder of wife
 Murder of wife

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਕਲੇਰ ਕਲਾਂ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲਇੱਕ ਨਸ਼ੇੜੀ ਪਤੀ ਨੇ ਆਪਣੀ ਪਤੀ ਨੂੰ ਨਸ਼ੇ ਦਾ ਟੀਕਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਾਮਲਾ ਗੁਰਦਾਸਪੁਰ ਦੇ ਪਿੰਡ ਕਲੇਰਕਲਾਂ ਦਾ ਹੈ ਜਿੱਥੇ ਇੱਕ ਨਸ਼ੇੜੀ ਪਤੀ ਨੇ ਆਪਣੀ ਪ੍ਰੇਮਿਕਾ ਤੋਂ ਪਤੀ ਬਣੀ ਮਹਿਲਾ ਨੂੰ ਨਸ਼ੇ ਦਾ ਇੰਜੈਕਸ਼ਨ ਲਾ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ।

Gurdaspur Gurdaspur

ਮ੍ਰਿਤਕ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪੂਜਾ ਨੇ 4 ਸਾਲ ਪਹਿਲਾਂ ਨੌਜਵਾਨ ਸਰਵਣ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ। ਲੜਕੀ ਦੇ ਪਿਤਾ ਨੇ ਦਸਿਆ ਕਿ ਉਸ ਦਾ ਪਤੀ ਉਸ ਨੂੰ ਕੇਸ  ਵਾਪਸ ਲੈਣ ਲਈ ਕਹਿੰਦਾ ਸੀ ਪਰ ਲੜਕੀ ਦੇ ਕੇਸ ਵਾਪਸ ਨਾ ਲੈਣ ਤੇ ਉਸ ਨੇ ਅਜਿਹੇ ਕਾਰੇ ਨੂੰ ਅੰਜਾਮ ਦਿੱਤਾ। ਇਸ ਪ੍ਰਕਾਰ ਉਹਨਾਂ ਦੀ ਲੜਾਈ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਉਹ ਮਾਮਲਾ ਹੋਰ ਵੀ ਗਰਮਾ ਗਿਆ।

PoojaPooja

ਵਿਆਹ ਤੋਂ 2 ਸਾਲ ਬਾਅਦ ਪਰਿਵਾਰ ਨੂੰ ਪਤਾ ਲੱਗਾ ਕਿ ਇਸ ਲੜਕੇ ਦਾ ਪਹਿਲਾਂ ਵੀ ਵਿਆਹ ਹੋਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਨੇ ਇਸ ਲੜਕੇ ਉੱਪਰ ਕੇਸ ਕਰ ਦਿਤਾ ਜਿਸ ਤੋਂ ਬਾਅਦ ਇਹ ਸਾਡੀ ਲੜਕੀ ਨੂੰ ਕੇਸ ਵਾਪਿਸ ਲੈਣ ਲਈ ਧਮਕਾਉਣ ਲਗਾ ਤੇ ਅੱਜ ਉਸ ਨੇ ਨਸ਼ੇ ਦਾ ਇੰਜੈਕਸ਼ਨ ਲਗਾ ਕੇ ਇਸ ਦਾ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਲੜਕੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਜਾਂਚ ਸ਼ੁਰੂ ਕਰ ਦਿਤੀ ਹੈ।

ਫਿਲਹਾਲ ਪੋਸਟਮਾਰਟਮ ਰਿਪੋਰਟ ਆਉਣ 'ਤੇ ਹੀ ਪਤਾ ਚਲੇਗਾ ਕਿ ਆਖਿਰ ਹਤਿਆ ਦਾ ਕਾਰਨ ਕੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦਸ ਦਈਏ ਕਿ ਅਜਿਹੇ ਮਾਮਲਾ ਆਏ ਦਿਨ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਧੋਖੇ ਨਾਲ ਵਿਆਹ ਕਰਵਾ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab
Advertisement
Advertisement

 

Advertisement
Advertisement