
ਇਲਾਕੇ ਵਿਚ ਸੋਗ ਦੀ ਲਹਿਰ
ਚੰਡੀਗੜ੍ਹ: ਪਠਾਨਕੋਟ ਤੋਂ ਵਿਧਾਇਕ ਅਮਿਤ ਵਿੱਜ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਅਨਿਲ ਵਿੱਜ ਦਾ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸੀਨੀਅਰ ਕਾਂਗਰਸੀ ਲੀਡਰ ਅਨਿਲ ਵਿੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਪਠਾਨਕੋਟ ਤੋਂ ਵਿਧਾਇਕ ਅਮਿਤ ਵਿੱਜ ਦੇ ਪਿਤਾ ਸਨ।
ਅਜਿਲ ਵਿੱਜ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜ਼ਿਲ੍ਹੇ ਦੀਆਂ ਪ੍ਰਮੁੱਸ਼ ਸ਼ਖਸੀਅਤਾਂ ਵੱਲੋਂ ਉਹਨਾਂ ਦੀ ਮੌਤ 'ਤੇ ਦੁੱਗ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਜ਼ਿਲ੍ਹੇ ਦੇ ਸਿਵਲ ਹਸਪਤਾਲ ਦੇ ਸਾਹਮਣੇ ਵਾਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।